ਨਾਜਾਇਜ਼ ਕਬਜ਼ੇ ਹੇਠਲੀਆਂ ਜ਼ਮੀਨਾਂ ਦਾ ਦਿਓ ਵੇਰਵਾ

Updated on: Mon, 16 Apr 2018 08:15 PM (IST)
  

- ਜਸਟਿਸ ਕੁਲਦੀਪ ਸਿੰਘ ਵੱਲੋਂ ਨਾਜਾਇਜ਼ ਕਬਜ਼ਿਆਂ ਬਾਰੇ ਤਿਆਰ ਰਿਪੋਰਟ ਕਮੇਟੀ ਸਾਹਮਣੇ ਰੱਖੀ ਜਾਵੇ : ਸਿੱਧੂ

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਸੂਬੇ ਦੀ ਵਿੱਤੀ ਸਥਿਤੀ ਮਜ਼ਬੂਤ ਕਰਨ ਲਈ ਸ਼ਹਿਰੀ ਸਥਾਨਕ ਸਰਕਾਰਾਂ ਅਤੇ ਪੰਚਾਇਤੀ ਰਾਜ ਇਕਾਈਆਂ ਦੀਆਂ ਜ਼ਮੀਨਾਂ ਤੇ ਜਾਇਦਾਦਾਂ ਦੀ ਸਹੀ ਢੰਗ ਨਾਲ ਦੇਖ-ਰੇਖ ਕਰਨ ਅਤੇ ਇਨ੍ਹਾਂ ਨੂੰ ਅੱਗੇ ਵੇਚ/ਤਬਦੀਲ ਕਰ ਕੇ ਸਰਕਾਰ ਜਾਂ ਸਬੰਧਤ ਇਕਾਈਆਂ ਲਈ ਫੰਡ ਇਕੱਤਰ ਕਰਨ ਲਈ ਬਣਾਈ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਹੈ ਕਿ ਇਸ ਸਬੰਧੀ ਕਾਰਗਾਰ ਨੀਤੀ ਬਣਾਉਣ ਲਈ ਸਾਰੇ ਵਿਭਾਗਾਂ ਦੀਆਂ ਜਾਇਦਾਦਾਂ ਜਿਨ੍ਹਾਂ ਉਪਰ ਨਾਜਾਇਜ਼ ਕਬਜ਼ੇ ਹੋਏ ਹਨ, ਦੀ ਸ਼ਨਾਖਤ ਕਰ ਕੇ ਸਮੁੱਚੀ ਰਿਪੋਰਟ ਕਮੇਟੀ ਕੋਲ ਪੇਸ਼ ਕੀਤੀ ਜਾਵੇ। ਇਹ ਖੁਲਾਸਾ ਸਬ ਕਮੇਟੀ ਦੇ ਮੁਖੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਕਮੇਟੀ ਦੀ ਮੀਟਿੰਗ ਉਪਰੰਤ ਜਾਰੀ ਪ੍ਰੈੱਸ ਬਿਆਨ ਵਿਚ ਕੀਤਾ।

ਮੀਟਿੰਗ ਵਿਚ ਕਮੇਟੀ ਦੇ ਮੈਂਬਰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੫ਪਤ ਰਾਜਿੰਦਰ ਸਿੰਘ ਬਾਜਵਾ ਤੋਂ ਇਲਾਵਾ ਵਿੱਤ ਕਮਿਸ਼ਨਰ ਮਾਲ ਵਿੰਨੀ ਮਹਾਜਨ, ਸਕੱਤਰ ਪੇਂਡੂ ਵਿਕਾਸ ਤੇ ਪੰਚਾਇਤ ਅਨੁਰਾਗ ਵਰਮਾ, ਸਕੱਤਰ ਮਾਲ ਦੀਪਿੰਦਰ ਸਿੰਘ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਸੀ ਸਿਬਿਨ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਕਰਨੇਸ਼ ਸ਼ਰਮਾ ਅਤੇ ਵਧੀਕ ਸਕੱਤਰ ਵਿੱਤ ਸੁਰਿੰਦਰ ਕੌਰ ਵੜੈਚ ਵੀ ਸ਼ਾਮਲ ਹੋਏ।

ਇਸ ਮੌਕੇ ਸਿੱਧੂ ਨੇ ਦੱਸਿਆ ਕਿ ਸੂਬੇ ਵਿਚ ਸਾਰੇ ਸਰਕਾਰੀ ਵਿਭਾਗਾਂ ਦੀਆਂ ਜ਼ਮੀਨਾਂ ਦਾ ਡਾਟਾ ਇਕੱਤਰ ਕੀਤਾ ਜਾਵੇ ਜਿਨ੍ਹਾਂ ਉੱਪਰ ਕਬਜ਼ੇ ਹੋਏ ਹਨ। ਸਾਰੇ ਵਿਭਾਗਾਂ ਦੀ ਅਜਿਹੀ ਜ਼ਮੀਨ ਦੀ ਸਾਂਝੀ ਰਿਪੋਰਟ ਬਣਾ ਕੇ ਅਗਲੀ ਮੀਟਿੰਗ ਵਿਚ ਪੇਸ਼ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਕਿਸੇ ਵੀ ਵਿਭਾਗ ਦੀ ਸਰਕਾਰੀ ਜ਼ਮੀਨ ਦਾ ਵੇਰਵਾ ਇਸ ਸਾਂਝੀ ਰਿਪੋਰਟ ਤੋਂ ਵਾਂਝਾ ਨਾ ਰਹੇ। ਜਸਟਿਸ ਕੁਲਦੀਪ ਸਿੰਘ ਵੱਲੋਂ ਨਾਜਾਇਜ਼ ਕਬਜ਼ਿਆਂ ਬਾਰੇ ਤਿਆਰ ਰਿਪੋਰਟ ਵੀ ਕਮੇਟੀ ਸਾਹਮਣੇ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਕੋਈ ਵੀ ਨੀਤੀ ਬਣਾਉਣ ਤੋਂ ਪਹਿਲਾਂ ਇਹ ਪਤਾ ਲਗਾਉਣਾ ਜ਼ਰੂਰੀ ਹੈ ਕਿ ਸੂਬੇ ਵਿਚ ਕਬਜ਼ਿਆਂ ਅਧੀਨ ਕਿੰਨੀ ਸਰਕਾਰੀ ਜ਼ਮੀਨ ਹੈ, ਚਾਹੇ ਉਹ ਕਿਸੇ ਵੀ ਵਿਭਾਗ ਦੀ ਹੋਵੇ। ਇਹ ਸਾਰੀਆਂ ਰਿਪੋਰਟਾਂ ਉਨ੍ਹਾਂ 15 ਦਿਨਾਂ ਅੰਦਰ ਤਿਆਰ ਕਰਨ ਨੂੰ ਕਿਹਾ ਹੈ ਅਤੇ ਕਮੇਟੀ ਦੀ ਅਗਲੀ ਮੀਟਿੰਗ 3 ਮਈ ਨੂੰ ਸੱਦੀ ਗਈ ਹੈ। ਉਨ੍ਹਾਂ ਦੱਸਿਆ ਕਿ ਅਗਲੀ ਮੀਟਿੰਗ ਲਈ ਮਾਹਰ ਰਾਇ ਲੈਣ ਲਈ ਜਸਟਿਸ ਅੱੈਸਐੱਸ ਸਾਰੋਂ ਅਤੇ ਸਾਬਕਾ ਡੀਜੀਪੀ ਚੰਦਰ ਸ਼ੇਖਰ ਨੂੰ ਵੀ ਸ਼ਾਮਲ ਕੀਤਾ ਜਾਵੇਗਾ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: ÕËìÇéà Ãì Õî¶àÆ é¶ ÇòíÅ×» 寺 éÅÜÅÇÂ÷ Õì÷¶ Ô¶áñÆÁ» ÷îÆé» ç¶ ò¶ðò¶ î¿×¶