ਡੀਸੀ ਨੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

Updated on: Mon, 16 Apr 2018 07:27 PM (IST)
  
Purchasing wheat in food grain market

ਡੀਸੀ ਨੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸਟਾਫ ਰਿਪੋਰਟਰ, ਜਲੰਧਰ : ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਥਾਨਕ ਨਵੀਂ ਦਾਣਾ ਮੰਡੀ ਦਾ ਦੌਰਾ ਕਰ ਕੇ ਉਥੇ ਕਣਕ ਦੇ ਖਰੀਦ ਪ੫ਬੰਧਾਂ ਦਾ ਜਾਇਜ਼ਾ ਲਿਆ ਤਾਂ ਜੋ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਵਿਚ ਕਿਸੇ ਤਰ੍ਹਾਂ ਦੀ ਕੋਈ ਵੀ ਪਰੇਸ਼ਾਨੀ ਪੇਸ਼ ਨਾ ਆਵੇ। ਅੱਜ ਇਥੇ ਕਣਕ ਦੇ ਖ਼ਰੀਦ ਪ੫ਬੰਧਾਂ ਦਾ ਜਾਇਜ਼ਾ ਲੈਣ ਦੌਰਾਨ ਤੇ ਇਥੋਂ ਕਣਕ ਦੀ ਖ਼ਰੀਦ ਸ਼ੁਰੂ ਕਰਵਾਉਣ ਲਈ ਪੁੱਜੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚਾਲੂ ਸੀਜ਼ਨ ਦੌਰਾਨ ਕਣਕ ਦਾ ਇਕ-ਇਕ ਦਾਣਾ ਸਰਕਾਰ ਵੱਲੋਂ ਨਿਰਵਿਘਨ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੰਡੀਆਂ 'ਚ ਪੁੱਜਣ ਵਾਲੀ ਕਿਸਾਨਾਂ ਦੀਆਂ ਜਿਣਸਾਂ ਦੀ ਖ਼ਰੀਦ ਲਈ ਸੂਬਾ ਸਰਕਾਰ ਵੱਲੋਂ ਬੇਮਿਸਾਲ ਪ੫ਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਚਾਲੂ ਸੀਜ਼ਨ ਦੌਰਾਨ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਣਕ ਦੀ ਖ਼ਰੀਦ ਦੇ ਨਾਲ-ਨਾਲ ਇਸ ਦੀ ਢੋਆ ਢੋਆਈ ਤੇ ਸਾਂਭ-ਸੰਭਾਲ ਲਈ ਵਧੀਆ ਪ੫ਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਖ਼ਰੀਦ ਏਜੰਸੀਆਂ ਦੇ ਮੁਖੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਨੂੰ ਨਿਰਵਿਘਨ ਤੇ ਛੇਤੀ ਤੋਂ ਛੇਤੀ ਸ਼ੁਰੂ ਕਰਵਾਉਣ। ਅਧਿਕਾਰੀਆਂ ਨੂੰ ਮੰਡੀਆਂ ਵਿਚ ਬਿਜਲੀ, ਸ਼ੈੱਡ, ਪੀਣ ਵਾਲੇ ਪਾਣੀ ਤੇ ਹੋਰ ਪ੫ਬੰਧ ਮੁਕੰਮਲ ਕਰਨ ਲਈ ਆਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਇਸ ਵਾਰ 5 ਲੱਖ ਮੀਟਿ੫ਕ ਟਨ ਕਣਕ ਦੀ ਆਸ ਹੈ। ਉਨ੍ਹਾਂ ਕਿਹਾ ਕਿ ਇਸ ਲਈ ਜ਼ਿਲ੍ਹਾ ਪ੫ਸ਼ਾਸਨ ਨੇ ਜ਼ਿਲ੍ਹੇ ਭਰ 'ਚ 78 ਮੰਡੀਆਂ/ਪ੫ਚੇਜ਼ ਸੈਂਟਰ ਸਥਾਪਿਤ ਕੀਤੇ ਗਏ ਹਨ। ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਟੀਐੱਸ ਚੋਪੜਾ, ਜ਼ਿਲ੍ਹਾ ਮੰਡੀ ਅਫ਼ਸਰ ਵਰਿੰਦਰ ਖੇੜਾ, ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਅਫ਼ਸਰ ਨੀਲ ਕੰਠ ਸ਼ਰਮਾ ਤੇ ਹੋਰ ਵੀ ਹਾਜ਼ਰ ਸਨ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: Purchasing wheat in food grain market