ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਮਹਿਲਾ ਦੋਸਤ ਦੇ ਖਿਲਾਫ਼ ਅੱਗ ਉਗਲਣ ਵਾਲੇ ਕਾਂਗਰਸ ਦੇ ਬੁਲਾਰੇ ਰਹੇ ਗੁਰਵਿੰਦਰ ਸਿੰਘ ਬਾਲੀ ਨੂੰ ਅਨੁਸਾਸ਼ਨਹੀਣਤਾ ਦੇ ਦੋਸ਼ ਕਾਰਨ 6 ਸਾਲ ਲਈ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਹੈ। ਪ੍ਰਦੇਸ਼ ਕਾਂਗਰਸ ਕਮੇਟੀ (ਪੀ.ਪੀ.ਸੀ.ਸੀ.) ਦੀ ਚੋਣ ਪ੍ਰਬੰਧਨ ਕਮੇਟੀ ਦੇ ਚੇਅਰਮੈਨ ਲਾਲ ਸਿੰਘ ਨੇ ਗੁਰਵਿੰਦਰ ਸਿੰਘ ਬਾਲੀ ਨੂੰ ਛੇ ਸਾਲ ਲਈ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ।

ਕਾਂਗਰਸ ਦੇ ਬੁਲਾਰੇ ਨੇ ਦੱਸਿਆ ਕਿ ਬਾਲੀ ਨੂੰ ਪਾਰਟੀ ਵਿਰੋਧੀ ਕਾਰਵਾਈਆਂ ਅਤੇ ਅਨੁਸ਼ਾਸਨਹੀਣਤਾ ਕਾਰਨ ਪਾਰਟੀ ਵਿਚੋਂ ਕੱਢਿਆ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਕੀਤੀਆਂ ਲੀਹੋਂ ਹਟਵੀਆਂ ਪਹਿਲਕਦਮੀਆਂ ਨੂੰ ਹੇਠਲੇ ਪੱਧਰ 'ਤੇ ਲੋਕਾਂ ਵਿੱਚ ਲਿਜਾਣ ਲਈ ਪਾਰਟੀ ਵਰਕਰਾਂ ਨੂੰ ਪੂਰੇ ਜੋਸ਼ ਨਾਲ ਕੰਮ ਕਰਨ ਦੀ ਅਪੀਲ ਕਰਦੇ ਹੋਏ ਲਾਲ ਸਿੰਘ ਨੇ ਕਿਹਾ ਕਿ ਪਾਰਟੀ ਨੀਤੀਆਂ ਦੇ ਹੱਕ ਵਿੱਚ ਲੋਕਾਂ ਦਾ ਭਾਰੀ ਹੁੰਗਾਰਾ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਪਾਰਟੀ ਵੱਲੋਂ ਐਲਾਨੇ ਗਏ ਉਮੀਦਵਾਰਾਂ ਦੇ ਹੱਕ ਵਿੱਚ ਲੋਕਾਂ ਦਾ ਵੱਡਾ ਸਮਰਥਨ ਹੈ।

Posted By: Jagjit Singh