ਪੰਜਾਬ ਨੂੰ ਮੁੜ ਨੰਬਰ ਇਕ ਸੂਬਾ ਬਣਾਉਣਗੇ 'ਖੁਸ਼ਹਾਲੀ ਦੇ ਰਾਖੇ' -ਲੈਫ. ਜਨਰਲ ਟੀਐਸ ਸ਼ੇਰਗਿੱਲ

Updated on: Tue, 12 Jun 2018 10:40 PM (IST)
  
ê¿ÜÅì ù î¹

ਪੰਜਾਬ ਨੂੰ ਮੁੜ ਨੰਬਰ ਇਕ ਸੂਬਾ ਬਣਾਉਣਗੇ 'ਖੁਸ਼ਹਾਲੀ ਦੇ ਰਾਖੇ' -ਲੈਫ. ਜਨਰਲ ਟੀਐਸ ਸ਼ੇਰਗਿੱਲ

ਕੈਪਸ਼ਨ-12ਕੇਪੀਟੀ8ਪੀ, ਭੁਲੱਥ ਵਿਖੇ 'ਖੁਸ਼ਹਾਲੀ ਦੇ ਰਾਖਿਆਂ' ਨੂੰ ਸੰਬੋਧਨ ਕਰਦੇ ਹੋਏ ਸੇਵਾਮੁਕਤ ਲੈਫ. ਜਨਰਲ ਟੀਐੱਸ ਸ਼ੇਰਗਿੱਲ। ਨਾਲ ਹਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਤਾਰ ਸਿੰਘ ਭੁੱਲਰ, ਐੱਸਡੀਐੱਮ ਭੁਲੱਥ ਬਰਜਿੰਦਰ ਸਿੰਘ ਅਤੇ ਹੋਰ ਅਤੇ 9ਪੀ, ਵੱਡੀ ਗਿਣਤੀ ਵਿਚ ਹਾਜ਼ਰ ਵਲੰਟੀਅਰ।

ਅਮਰੀਕ ਸਿੰਘ ਮੱਲ੍ਹੀ, ਕਪੂਰਥਲਾ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਫ਼ੌਜੀਆਂ ਦੀ ਇਮਾਨਦਾਰੀ ਅਤੇ ਫ਼ਰਜ਼ਾਂ ਦੀ ਤਨਦੇਹੀ ਨਾਲ ਪਾਲਣਾ ਦੀ ਭਾਵਨਾ ਨੂੰ ਦੇਖਦਿਆਂ ਉਨ੍ਹਾਂ ਨੂੰ ਇਕ ਵੱਡੀ ਜਿੰਮੇਵਾਰੀ ਸੌਂਪੀ ਹੈ ਅਤੇ ਉਹ ਹੁਣ 'ਖੁਸ਼ਹਾਲੀ ਦੇ ਰਾਖੇ' ਬਣ ਕੇ ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ 'ਤੇ ਯੋਗ ਲੋਕਾਂ ਤੱਕ ਪੁੱਜਣਾ ਯਕੀਨੀ ਬਣਾਉਣਗੇ ਅਤੇ ਪੰਜਾਬ ਨੂੰ ਮੁੜ ਨੰਬਰ ਇਕ ਸੂਬਾ ਬਣਾਉਣ ਵਿਚ ਮਹੱਤਵਪੂਰਨ ਯੋਗਦਾਨ ਦੇਣਗੇ। ਇਹ ਪ੫ਗਟਾਵਾ ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਅਤੇ ਸੇਵਾਮੁਕਤ ਲੈਫ਼. ਜਨ. ਟੀਐੱਸ ਸ਼ੇਰਗਿੱਲ, ਜਿਹੜੇ ਕਿ 'ਗਾਰਡੀਅਨ ਆਫ ਗਵਰਨੈਸ' ਪ੫ਾਜੈਕਟ ਦੇ ਸੀਨੀਅਰ ਵਾਈਸ ਚੇਅਰਮੈਨ ਵੀ ਹਨ, ਨੇ ਅੱਜ ਭੁਲੱਥ ਵਿਖੇ 'ਗਾਰਡੀਅਨ ਆਫ ਗਵਰਨੈਸ' (ਜੀ. ਓ. ਜੀ) ਸਕੀਮ ਤਹਿਤ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲੈਣ ਸਬੰਧੀ ਵਲੰਟੀਅਰਾਂ ਨਾਲ ਮੀਟਿੰਗ ਦੌਰਾਨ ਕੀਤਾ। ਸ਼ੇਰਗਿੱਲ ਨੇ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਮੰਤਵ ਜ਼ਿਲ੍ਹੇ ਵਿਚ ਖੁਸ਼ਹਾਲੀ ਦੇ ਰਾਖਿਆਂ ਵਜੋਂ ਕੰਮ ਕਰ ਰਹੇ ਵਲੰਟੀਅਰਾਂ ਨੂੰ ਆਪਣੀ ਡਿਊਟੀ ਪ੫ਤੀ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ 'ਗਾਰਡੀਅਨ ਆਫ ਗਵਰਨੈਸ' ਦਾ ਮੁੱਖ ਮੰਤਵ ਭਿ੫ਸ਼ਟਾਚਾਰ ਨੂੰ ਨਕੇਲ ਪਾਉਣਾ ਤੇ ਸਕੀਮਾਂ ਦਾ ਨਿਸ਼ਚਿਤ ਸਮੇਂ ਅੰਦਰ ਲਾਭਪਾਤਰੀ ਨੂੰ ਬਿਨਾਂ ਕਿਸੇ ਪੱਖਪਾਤ ਦੇ ਮੁਹੱਈਆ ਕਰਵਾਉਣਾ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਕਪੂਰਥਲਾ ਵਾਸੀਆਂ ਨੂੰ ਇਹ ਸੁਭਾਗ ਪ੫ਾਪਤ ਹੋਇਆ ਹੈ ਕਿ ਅਗਲੇ ਸਾਲ ਸਾਹਿਬ ਸ੫ੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੫ਕਾਸ਼ ਪੁਰਬ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ 'ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਦੇਸ਼-ਵਿਦੇਸ਼ ਵਿਚੋਂ ਆਉਣ ਵਾਲੇ ਸ਼ਰਧਾਲੂਆਂ ਦਾ ਦਿਲ ਜਿੱਤਣ ਵਿਚ ਵੀ ਖੁਸ਼ਹਾਲੀ ਦੇ ਰਾਖਿਆਂ ਦੀ ਅਹਿਮ ਭੂਮਿਕਾ ਹੋਵੇਗੀ। ਟੀਐਸ ਸ਼ੇਰਗਿੱਲ ਨੇ ਦੱਸਿਆ ਕਿ ਇਸ ਵੇਲੇ ਪੰਜਾਬ ਵਿਚ 2900 'ਖੁਸ਼ਹਾਲੀ ਦੇ ਰਾਖੇ' ਆਪਣੀਆਂ ਸੇਵਾਵਾਂ ਦੇ ਰਹੇ ਹਨ ਅਤੇ ਇਸ ਸਾਲ ਦੇ ਅੰਤ ਤੱਕ ਇਨ੍ਹਾਂ ਦੀ ਗਿਣਤੀ 6 ਹਜ਼ਾਰ ਤੱਕ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਸੂਬੇ ਦੇ ਹਰੇਕ 2 ਪਿੰਡਾਂ ਪਿੱਛੇ ਇਕ 'ਖੁਸ਼ਹਾਲੀ ਦਾ ਰਾਖਾ' ਜ਼ਰੂਰ ਹੋਵੇ। ਉਨ੍ਹਾਂ ਦੱਸਿਆ ਕਿ ਕਪੂਰਥਲਾ ਵਿਚ ਇਸ ਵੇਲੇ 184 'ਖੁਸ਼ਹਾਲੀ ਦੇ ਰਾਖੇ' ਹਨ ਅਤੇ ਆਉਂਦੇ ਕੁਝ ਮਹੀਨਿਆਂ ਵਿਚ ਇਨ੍ਹਾਂ ਦੀ ਗਿਣਤੀ ਦੁੱਗਣੀ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਤਹਿਸੀਲ ਭੁਲੱਥ ਦੇ 88 ਪਿੰਡਾਂ ਦੇ ਮੁਕਾਬਲੇ ਕੇਵਲ 16 ਜੀਓਜੀ ਹਨ, ਜਦਕਿ ਇਥੇ ਇਹ ਗਿਣਤੀ ਘੱਟੋ-ਘੱਟ 44 ਹੋਣੀ ਚਾਹੀਦੀ ਹੈ, ਜੋ ਕਿ 5-6 ਮਹੀਨਿਆਂ ਵਿਚ ਪੂਰੀ ਹੋ ਜਾਵੇਗੀ। ਉਨ੍ਹਾਂ ਖੁਸ਼ਹਾਲੀ ਦੇ ਰਾਖਿਆਂ ਨੂੰ ਸੂਬੇ ਦੇ ਪਿੰਡਾਂ ਨੂੰ ਵਿਕਾਸ ਦੀਆਂ ਬੁਲੰਦੀਆਂ 'ਤੇ ਪਹੁੰਚਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਜਿਸ ਤਰ੍ਹਾਂ ਫ਼ੌਜ ਵਿਚ ਰਹਿੰਦਿਆਂ ਉਨ੍ਹਾਂ ਆਪਣੀ ਡਿਊਟੀ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਈ ਹੈ, ਉਸੇ ਪਰੰਪਰਾ ਨੂੰ ਇਥੇ ਵੀ ਕਾਇਮ ਰੱਖਣ। ਉਨਾਂ ਵਲੰਟੀਅਰਾਂ ਨੂੰ ਕਿਹਾ ਕਿ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕੀਤਾ ਜਾਵੇ ਅਤੇ ਆਪਣੀਆਂ ਰਿਪੋਰਟਾਂ ਰੈਗੂਲਰ ਭੇਜੀਆਂ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਵਲੰਟੀਅਰ ਸਰਕਾਰ ਦੀਆਂ 26 ਲੋਕ ਭਲਾਈ ਸਕੀਮਾਂ ਸਬੰਧੀ ਪਿੰਡਾਂ ਦੇ ਸਰਪੰਚਾਂ ਨੂੰ ਜਾਣੂ ਕਰਵਾ ਕੇ ਉਨ੍ਹਾਂ ਨੂੰ ਲਾਗੂ ਕਰਵਾਉਣਾ ਯਕੀਨੀ ਬਣਾਉਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਤਾਰ ਸਿੰਘ ਭੁੱਲਰ ਅਤੇ ਐਸਡੀਐਮ ਭੁਲੱਥ ਬਰਜਿੰਦਰ ਸਿੰਘ ਨੇ ਸ਼ੇਰਗਿੱਲ ਦਾ ਸਵਾਗਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰ ਅੰਦੇਸ਼ੀ ਤੇ ਅਗਾਂਹਵਧੂ ਸੋਚ ਦਾ ਸਿੱਟਾ ਹੈ ਕਿ ਸਾਬਕਾ ਫੋਜੀਆਂ ਨੂੰ ਸੂਬੇ ਦੇ ਵਿਕਾਸ ਵਿਚ ਹਿੱਸੇਦਾਰ ਬਣਾਇਆ ਗਿਆ ਹੈ। ਉਨ੍ਹਾਂ ਸਮੂਹ ਵਲੰਟੀਅਰਾਂ ਨੂੰ ਬਿਨਾਂ ਕਿਸੇ ਪੱਖਪਾਤ ਦੇ ਵਿਕਾਸ ਕਾਰਜਾਂ ਵਿਚ ਹਿੱਸਾ ਪਾਉਣ ਅਤੇ ਜਿੰਮੇਵਾਰੀ, ਸੁਚਾਰੂ ਦੇ ਪਾਰਦਰਸ਼ੀ ਢੰਗ ਨਾਲ ਸਰਕਾਰ ਦੀਆਂ ਸਕੀਮਾਂ ਨੂੰ ਹੇਠਲੇ ਪੱਧਰ 'ਤੇ ਲਾਭ ਪਹੁੰਚਾਉਣ ਲਈ ਕਿਹਾ। ਇਸ ਮੌਕੇ ਜੀਓਜੀ ਦੇ ਜ਼ਿਲ੍ਹਾ ਇੰਚਾਰਜ ਕਰਨਲ ਮਨਦੀਪ ਸਿੰਘ ਗਰੇਵਾਲ, ਤਹਿਸੀਲ ਇੰਚਾਰਜ ਕਰਨਲ ਕੁਲਵੰਤ ਸਿੰਘ, ਕੈਪਟਨ ਹਰਮਿੰਦਰ ਸਿੰਘ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: ê¿ÜÅì ù î¹