ਨਸ਼ੀਲੀਆਂ ਗੋਲੀਆਂ ਤੇ ਸ਼ੀਸ਼ੀਆਂ ਸਮੇਤ ਕਾਬੂ

Updated on: Mon, 02 Jul 2018 05:13 PM (IST)
  
éôÆñÆÁ» ׯ

ਨਸ਼ੀਲੀਆਂ ਗੋਲੀਆਂ ਤੇ ਸ਼ੀਸ਼ੀਆਂ ਸਮੇਤ ਕਾਬੂ

ਫੋਟੋ-10

ਕੈਪਸ਼ਨ: ਪੁਲਸ ਵੱਲੋਂ ਨਸ਼ਿਆਂ ਸਮੇਤ ਫੜੇ ਗਏ ਵਿਅਕਤੀ।

ਸ਼ੰਭੂ ਗੋਇਲ, ਲ਼ਹਿਰਾਗਾਗਾ : ਥਾਣਾ ਲਹਿਰਾ ਸਦਰ ਮੁਖੀ ਜਸਵੀਰ ਸਿੰਘ ਤੂਰ ਦੀ ਅਗਵਾਈ ਹੇਠ ਚੋਟੀਆਂ ਚੌਕੀ ਦੇ ਇੰਚਾਰਜ ਸੁਰਜਨ ਸਿੰਘ ਵੱਲੋਂ ਨਸ਼ੀਲੀਆਂ ਗੋਲੀਆਂ ਅਤੇ ਸ਼ੀਸ਼ੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਨਾਕੇਬੰਦੀ ਦੌਰਾਨ ਹਰਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਰਾਜੀਆਂ ਥਾਣਾ ਧਨੌਲਾ ਜ਼ਿਲ੍ਹਾ ਬਰਨਾਲਾ ਅਤੇ ਹਰਵਿੰਦਰ ਸਿੰਘ ਉਰਫ ਨੋਨੀ ਪੁੱਤਰ ਬਲੌਰ ਸਿੰਘ ਕੋਲੋਂ 20 ਨਸ਼ੀਲੀਆਂ ਸ਼ੀਸ਼ੀਆਂ ਅਤੇ 290 ਕੈਰੀਸੋਮਾ ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਉਕਤ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: éôÆñÆÁ» ׯ