ਫ਼ੋਟੋ -13

ਕੈਮਿਸਟ ਐਸ਼ੋਸੀਏਸ਼ਨ ਵੱਲੋਂ ਕੀਤੀ ਗਈ ਮੀਟਿੰਗ ਦੀ ਤਸਵੀਰ।

ਸੰਦੀਪ ਸਿੰਗਲਾ, ਧੂਰੀ : ਸੂਬੇ ਅੰਦਰ ਵੱਧ ਰਹੇ ਨਸ਼ਿਆਂ ਦੇ ਰੁਝਾਨ ਨੂੰ ਦੇਖਦੇ ਹੋਏ ਸੂਬਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦਾ ਸਮੱਰਥਨ ਕਰਦਿਆਂ ਕੈਮਿਸਟ ਐਸ਼ੋਸੀਏਸ਼ਨ ਧੂਰੀ ਦੀ ਜਨਰਲ ਬਾਡੀ ਦੀ ਮੀਟਿੰਗ ਪ੍ਰਧਾਨ ਜਸਵੀਰ ਸਿੰਘ ਮਾਨ ਦੀ ਅਗਵਾਈ ਹੇਠ ਸਥਾਨਕ ਭਾਰਤ ਰੈਸਟੋਰੈਂਟ ਵਿਖੇ ਹੋਈ। ਇਸ ਮੌਕੇ ਜ਼ਿਲ੍ਹਾ ਸੰਗਰੂਰ ਕੈਮਿਸਟ ਐਸ਼ੋਸੀਏਸ਼ਨ ਦੇ ਪ੍ਰਧਾਨ ਨਰੇਸ਼ ਜਿੰਦਲ, ਜਨਰਲ ਸਕੱਤਰ ਰਾਜੀਵ ਜੈਨ, ਕੈਸ਼ੀਅਰ ਸਤੀਸ਼ ਸਿੰਗਲਾ ਤੋਂ ਇਲਾਵਾ ਥਾਣਾ ਸਿਟੀ ਧੂਰੀ ਦੇ ਮੁਖੀ ਇੰਸਪੈਕਟਰ ਰਾਜੇਸ਼ ਸਨੇਹੀ ਵੀ ਸ਼ਾਮਿਲ ਹੋਏ। ਮੀਟਿੰਗ ਦੌਰਾਨ ਜ਼ਿਲ੍ਹਾ ਆਗੂਆਂ ਵੱਲੋਂ ਕੈਮਿਸਟਾਂ ਨੂੰ ਨਵੀਂ ਸੂਚੀ ਅਨੁਸਾਰ ਐਨਡੀਪੀਐਸ 'ਚ ਸ਼ਾਮਿਲ ਦਵਾਈਆਂ ਦਾ ਖ਼ਰੀਦ ਤੇ ਵੇਚ ਦਾ ਰਿਕਾਰਡ ਰੱਖਣ, ਮਿਆਦ ਪੁੱਗ ਚੁੱਕੀਆਂ ਦਵਾਈਆਂ ਬਾਰੇ ਅਤੇ ਡਰੱਗ ਵਿਭਾਗ ਵੱਲੋਂ ਜਾਰੀ ਹੋਰ ਜ਼ਰੂਰੀ ਹਦਾਇਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਮੀਟਿੰਗ ਦੌਰਾਨ ਸਥਾਨਕ ਇਕਾਈ ਦੇ ਜਨਰਲ ਸਕੱਤਰ ਵਿਨੋਦ ਕੁਮਾਰ ਹੈਪੀ ਨੇ ਥਾਣਾ ਮੁਖੀ ਨੂੰ ਕੈਮਿਸਟਾਂ ਦੀਆਂ ਦਰਪੇਸ਼ ਮੁਸ਼ਕਲਾਂ ਤੋਂ ਜਾਣੂ ਕਰਾਇਆ ਅਤੇ ਥਾਣਾ ਮੁਖੀ ਨੂੰ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ 'ਚ ਹਰ ਸੰਭਵ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ। ਥਾਣਾ ਮੁਖੀ ਨੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਜਾਰੀ ਹਦਾਇਤਾਂ ਤੋਂ ਜਾਣੂ ਕਰਾਉਂਦਿਆਂ ਇਨ੍ਹਾਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ। ਚੇਅਰਮੈਨ ਕੁਲਭੂਸ਼ਣ ਵੱਲੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸੰਜੇ ਗਰਗ, ਅਨਿਲ ਸ਼ਰਮਾ ਨੀਲਾ, ਹਰੀਸ਼ ਕੁਮਾਰ, ਰਾਮ ਚੰਦ, ਰਾਕੇਸ਼ ਕੁਮਾਰ, ਅਸ਼ਵਨੀ, ਰਣਧੀਰ ਸਿੰਘ ਧੀਰਾ ਤੇ ਰਵਿੰਦਰ ਟੋਨੀ ਵੀ ਹਾਜ਼ਰ ਸਨ।