ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ-ਪੰਨੰੂ

Updated on: Tue, 10 Jul 2018 03:48 PM (IST)
  
éôÅ åÃÕð»

ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ-ਪੰਨੰੂ

ਫ਼ੋਟੋ-8

ਐੱਸਐੱਚਓ ਬਲਜਿੰਦਰ ਸਿੰਘ ਪੰਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।

ਸੰਦੀਪ ਸਿੰਗਲਾ, ਧੂਰੀ : ਥਾਣਾ ਸਿਟੀ ਧੂਰੀ ਦੇ ਨਵੇਂ ਆਏ ਐੱਸਐੱਚਓ ਬਲਜਿੰਦਰ ਸਿੰਘ ਪੰਨੂੰ ਨੇ ਆਪਣਾ ਅਹੁਦਾ ਸੰਭਾਲਦਿਆਂ ਹੀ ਨਸ਼ਾ ਤਸਕਰਾਂ ਖ਼ਿਲਾਫ਼ ਆਪਣੇ ਤਿੱਖੇ ਤੇਵਰ ਦਿਖਾਉਂਦਿਆਂ ਕਿਹਾ ਕਿ ਕੁੱਝ ਪੈਸੇ ਕਮਾਉਣ ਦੇ ਲਾਲਚ 'ਚ ਆ ਕੇ ਨੌਜਵਾਨਾਂ ਨੂੰ ਨਸ਼ਾ ਸਪਲਾਈ ਕਰ ਕੇ ਉਨ੍ਹਾਂ ਨੂੰ ਮੌਤ ਦੇ ਮੂੰਹ ਵੱਲ ਧੱਕਣ ਵਾਲੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਸਪੱਸ਼ਟ ਕਿਹਾ ਕਿ ਜੇਕਰ ਕਿਸੇ ਪੁਲਸ ਮੁਲਾਜ਼ਮ ਦੀ ਨਸ਼ਾ ਤਸਕਰ ਨਾਲ ਕੋਈ ਗੰਢ-ਤੁੱਪ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਸ਼ਹਿਰ ਦੇ ਵੱਖ-ਵੱਖ ਵਾਰਡਾਂ, ਸਕੂਲਾਂ, ਕਾਲਜਾਂ ਤੇ ਯੂਨੀਅਨਾਂ 'ਚ ਜਾ ਕੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਜਾਵੇਗਾ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: éôÅ åÃÕð»