ਸ਼ਹਿਰ ਦੀਆਂ ਸੜਕਾਂ ਦੀ ਖਸਤਾ ਹਾਲਤ ਤੋਂ ਲੋਕ ਪਰੇਸ਼ਾਨ

Updated on: Fri, 27 Jul 2018 09:41 PM (IST)
  

ਸੜਕਾਂ ਦੀ ਮੁਰੰਮਤ ਲਈ ਨਿਗਮ ਨੂੰ ਫੰਡਾਂ ਦੇ ਪ੫ਬੰਧ ਦੀ ਉਡੀਕ

ਸਤਵਿੰਦਰ ਸ਼ਰਮਾ, ਲੁਧਿਆਣਾ : ਸਨਅਤੀ ਸ਼ਹਿਰ ਨੂੰ ਸਮਾਰਟ ਸਿਟੀ ਬਨਾਉਣ ਦੇ ਸੁਪਨੇ ਦੇਖਣ ਵਾਲੀ ਨਗਰ ਨਿਗਮ ਲੁਧਿਆਣਾ ਕੋਲ ਸੜਕਾਂ ਦੀ ਮੁਰੰਮਤ ਲਈ ਫੰਡ ਨਹੀਂ ਹਨ। ਅਜਿਹੇ ਹਲਾਤਾਂ 'ਚ ਆਉਣ ਵਾਲੇ ਦਿਨਾਂ 'ਚ ਲੋਕਾਂ ਨੂੰ ਮੁੜ ਤੋਂ ਟੁੱਟੀਆਂ ਸੜਕਾਂ 'ਤੇ ਹੀ ਸਫਰ ਕਰਨ ਲਈ ਮਜਬੂਰ ਹੋਣਾ ਪਵੇਗਾ, ਜਿਸ ਦਾ ਅੰਦਾਜ਼ਾ ਲੁਧਿਆਣਾ ਦੇ ਸਨਅਤੀ ਇਲਾਕੇ ਫੋਕਲ ਪੁਆਇੰਟ ਦੇ ਨਾਲ-ਨਾਲ ਸ਼ਹਿਰ ਦੀਆਂ ਮੁੱਖ ਅਤੇ ਅੰਦਰੂਨੀ ਸੜਕਾਂ ਤੋਂ ਲਗਾਇਆ ਜਾ ਸਕਦਾ ਹੈ, ਜਿਨ੍ਹਾਂ ਦੀ ਸਮੇਂ ਸਿਰ ਮੁਰੰਮਤ ਨਾ ਹੋਣ ਕਾਰਨ ਹੁਣ ਇਨ੍ਹਾਂ ਸੜਕਾਂ ਦੇ ਟੋਏ ਹਾਦਸਿਆਂ ਦਾ ਕਾਰਨ ਬਨਣੇ ਸ਼ੁਰੂ ਹੋ ਗਏ ਹਨ। ਜੇਕਰ ਸ਼ਹਿਰ ਦੇ ਸਨਅਤੀ ਇਲਾਕੇ ਫੋਕਲ ਪੁਆਇੰਟ ਅਤੇ ਇੰਡਸਟਰੀਅਲ ਏਰੀਆ-ਸੀ ਦੀ ਗੱਲ ਕਰੀਏ ਤਾਂ ਇਨ੍ਹਾਂ ਇਲਾਕਿਆਂ ਦੀ ਸੜਕਾਂ ਦੇ ਟੋਏ ਅਕਸਰ ਹੀ ਲੋਕਾਂ ਲਈ ਮੁਸੀਬਤ ਦਾ ਕਾਰਨ ਬਣ ਰਹੇ ਹਨ। ਮੌਜੂਦਾ ਸਮੇਂ 'ਚ ਇਨ੍ਹਾਂ ਟੋਇਆਂ 'ਚ ਟਰੱਕਾਂ ਤੱਕ ਦਾ ਵੀ ਨਿਕਲਣਾ ਮੁਸ਼ਕਿਲ ਹੋ ਚੁੱਕਿਆ ਹੈ, ਜਿਸ ਬਾਰੇ ਫੋਕਲ ਪੁਆਇੰਟ ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਫੇਜ਼ 7 ਦੀਆਂ ਸੜਕਾਂ ਦੀ ਖਸਤਾ ਹਾਲਤ ਕਾਰਨ ਅਕਸਰ ਹੀ ਕਈ ਲੋਡ ਵਾਹਨ ਤਾਂ ਪਲਟ ਹੀ ਰਹੇ ਹਨ। ਇਸ ਦੇ ਨਾਲ ਹੀ ਕਈ ਵਾਰ ਇਨ੍ਹਾਂ ਟੋਇਆਂ ਕਾਰਨ ਖਾਲੀ ਜਾਂਦੇ ਵਾਹਨ ਵੀ ਪਲਟਣ ਕਾਰਨ ਹਾਦਸੇ ਹੋ ਰਹੇ।

ਅਜਿਹੇ ਹਲਾਤਾਂ 'ਚ ਇਨ੍ਹਾਂ ਸੜਕਾਂ ਦੀ ਮੁਰੰਮਤ ਕਰਨ ਵਾਲੇ ਨਗਰ ਨਿਗਮ ਦੀ ਗੱਲ ਕਰੀਏ ਤਾਂ ਇਸ ਦੇ ਅਧਿਕਾਰੀਆਂ ਵੱਲੋਂ ਸੜਕਾਂ ਦੀ ਮੁਰੰਮਤ ਲਈ ਤਖਮੀਨੇ ਤਾਂ ਤਿਆਰ ਕਰ ਲਏ ਹਨ, ਪਰ ਉਨ੍ਹਾਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਫੰਡਾਂ ਦੇ ਪ੫ਬੰਧ ਦੀ ਉਡੀਕ ਕੀਤੀ ਜਾ ਰਹੀ ਹੈ। ਜੇਕਰ ਨਗਰ ਨਿਗਮ ਦੇ ਵਿੱਤੀ ਹਲਾਤਾਂ ਦੀ ਗੱਲ ਕਰੀਏ ਤਾਂ ਕਈ ਮਹੀਨਿਆਂ ਤੋਂ ਨਗਰ ਨਿਗਮ ਇਕ ਵਾਰ ਵਿਚ ਆਪਣੇ ਸਾਰੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਤਨਖਾਹ ਦੇਣ ਲਈ ਵੀ ਸਮਰੱਥ ਨਹੀਂ ਹੈ ਤਾਂ ਉਸ ਵੱਲੋਂ ਸੜਕਾਂ ਦੀ ਮੁਰੰਮਤ ਲਈ ਫੰਡਾਂ ਦਾ ਪ੫ਬੰਧ ਕਿਵੇਂ ਕੀਤਾ ਜਾਵੇਗਾ। ਉਧਰ ਜੇਕਰ ਸੜਕਾਂ ਦੇ ਟੋਇਆਂ ਦੀ ਜ਼ਮੀਨੀ ਸਚਾਈ ਦੀ ਗੱਲ ਕਰੀਏ ਤਾਂ ਸ਼ਹਿਰ ਦੀਆਂ ਬਹੁਤ ਸਾਰੀਆਂ ਸੜਕਾਂ ਵਿਚ ਕਾਫੀ ਡੂੰਘੇ ਟੋਏ ਪੈ ਚੁੱਕੇ ਹਨ ਜੋ ਬਰਸਾਤ ਦੇ ਦੌਰਾਨ ਰਾਹਗੀਰਾਂ ਲਈ ਹਾਦਸਿਆਂ ਦਾ ਕਾਰਨ ਬਣ ਰਹੇ ਹਨ।

ਇਸ ਸਬੰਧੀ ਜਦੋਂ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਸੰਯਮ ਅਗਰਵਾਲ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਸੜਕਾਂ ਦੀ ਮੁਰੰਮਤ ਲਈ ਤਖਮੀਨੇ ਤਿਆਰ ਕਰ ਲਏ ਹਨ ਜਦੋਂ ਕੰਮ ਸ਼ੁਰੂ ਕਰਵਾਉਣ ਬਾਰੇ ਪੁੱਿਛਆ ਤਾਂ ਉਨ੍ਹਾਂ ਦਾ ਜਵਾਬ ਸੀ ਕਿ ਫੰਡਾਂ ਦੀ ਉਡੀਕ ਹੈ ਜਿਵੇਂ ਹੀ ਫੰਡਾਂ ਦਾ ਪ੫ਬੰਧ ਹੋ ਜਾਵੇਗਾ ਨਾਲ ਹੀ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਵੱਲੋਂ ਦਿੱਤੇ ਗਏ ਜਵਾਬ ਤੋਂ ਸਾਫ ਹੋ ਰਿਹਾ ਹੈ ਕਿ ਇਸ ਵਾਰ ਸ਼ਹਿਰ ਵਾਸੀਆਂ ਨੂੰ ਸੜਕਾਂ ਦੇ ਟੋਇਆਂ ਤੋਂ ਰਾਹਤ ਲਈ ਲੰਮੀ ਉਡੀਕ ਕਰਨੀ ਪੈ ਸਕਦੀ ਹੈ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: ÃéÁåÆ ôÇÔð