ਬੈਂਕਾਂ 'ਚ ਪੂੰਜੀ ਰੱਖਣ ਨਾਲ ਕਰਜ਼ ਵਾਧੇ ਨੂੰ ਉਤਸ਼ਾਹ ਮਿਲੇਗਾ : ਜੇਤਲੀ

Updated on: Sat, 16 Dec 2017 05:57 PM (IST)
  

ਨਵੀਂ ਦਿੱਲੀ (ਏਜੰਸੀ) : ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਕਿ ਸਰਕਾਰ ਨੇ ਰੁਜ਼ਗਾਰ ਪੈਦਾ ਕਰਨ ਤੇ ਕਰਜ਼ ਵਾਧੇ ਲਈ ਜਨਤਕ ਬੈਂਕਾਂ ਦਾ ਮੁੜ ਪੁੂੰਜੀਕਰਨ ਦਾ ਫ਼ੈਸਲਾ ਕੀਤਾ ਹੈ। ਜੇਤਲੀ ਇਥੇ ਬੈਂਕਾਂ ਤੇ ਵਿੱਤੀ ਸੰਸਥਾਵਾਂ ਦੇ ਵਫ਼ਦਾਂ ਨਾਲ ਬਜਟ ਤੋਂ ਪਹਿਲਾਂ ਮੀਟਿੰਗ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਜਨਤਕ ਬੈਂਕਾਂ 'ਚ ਅਗਲੇ ਦੋ ਸਾਲ 'ਚ 2.11 ਲੱਖ ਕਰੋੜ ਰੁਪਏ ਦੀ ਪੂੰਜੀ ਰੱਖਣ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ 'ਚ 18,139 ਕਰੋੜ ਰੁਪਏ ਬਜਟ ਤਜਵੀਜ਼ਾਂ ਜ਼ਰੀਏ ਤੇ 1,35,000 ਕਰੋੜ ਰੁਪਏ ਮੁੜ ਪੂੰਜੀਕਰਨ ਬਾਂਡ ਜ਼ਰੀਏ ਲਾਏ ਜਾਣਗੇ। ਉਨ੍ਹਾਂ ਕਿਹਾ ਕਿ ਬਾਕੀ ਪੂੰਰੀ ਬਾਜ਼ਾਰ ਤੋਂ ਇਕੱਠੀ ਕੀਤੀ ਜਾਵੇਗੀ। ਮੰਤਰੀ ਨੇ ਕਿਹਾ ਕਿ ਇਸ ਨਾਲ ਬੈਂਕਾਂ ਨੂੰ ਮਜ਼ਬੂਤ ਬਣਾਉਣ 'ਚ ਮਦਦ ਮਿਲੇਗੀ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: arun jaitley news