* ਪੰਥਕ ਇਕੱਠ

- ਗੁਰੂ ਸਾਹਿਬ ਦੀ ਵਿਚਾਰਧਾਰਾ ਅੱਗੇ ਲਿਜਾਵਾਂਗੇ : ਲੌਂਗੋਵਾਲ

-ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਮੀਟਿੰਗ 'ਚ ਹੋਏ ਸ਼ਾਮਿਲ

ਸਟਾਫ ਰਿਪੋਰਟਰ, ਅੰਮਿ੫ਤਸਰ : ਸ਼੫ੋਮਣੀ ਗੁਰਦੁਆਰਾ ਪ੫ਬੰਧਕ ਕਮੇਟੀ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਦੇਣ ਦਾ ਫ਼ੈਸਲਾ ਕੀਤਾ ਹੈ। ਬੁੱਧਵਾਰ ਨੂੰ ਇਥੇ ਸ਼੫ੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਗੁਰਮਤਿ ਟਕਸਾਲਾਂ, ਸਭਾ-ਸੁਸਾਇਟੀਆਂ, ਨਿਰਮਲੇ, ਉਦਾਸੀਨ ਦੀ ਇਕੱਤਰਤਾ ਦੌਰਾਨ ਸੁਝਾਅ ਲੈਣ ਤੋਂ ਬਾਅਦ ਲੌਂਗੋਵਾਲ ਨੇ ਕਿਹਾ ਕਿ ਸ਼੫ੋਮਣੀ ਕਮੇਟੀ ਇਹ ਸਮਾਗਮ ਰਲ ਮਿਲ ਕੇ ਮਨਾਏਗੀ।

ਇਸ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਵੀ ਵਡਮੁੱਲੇ ਸੁਝਾਅ ਦਿੱਤੇ ਤੇ ਇਸ ਇਕੱਤਰਤਾ ਦੇ ਮੰਤਵ 'ਤੇ ਤਸੱਲੀ ਪ੍ਰਗਟ ਕੀਤੀ। ਇਕੱਤਰਤਾ ਦੌਰਾਨ ਸ਼੫ੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਬਾਬਾ ਬਲਬੀਰ ਸਿੰਘ ਸੀਚੇਵਾਲ, ਦਮਦਮੀ ਟਕਸਾਲ ਵੱਲੋਂ ਭਾਈ ਸੁਖਦੇਵ ਸਿੰਘ, ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਬਾਬਾ ਗੱਜਣ ਸਿੰਘ, ਭਾਈ ਸੁਖਜੀਤ ਸਿੰਘ ਘਨ੍ਹੱਈਆ ਤੇ ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਦਲ ਬਾਬਾ ਬਿਧੀ ਚੰਦ ਸੰਪਰਦਾ ਵੱਲੋਂ ਬਾਬਾ ਅਵਤਾਰ ਸਿੰਘ ਸੁਰਸਿੰਘ, ਸ਼੫ੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਰਘੂਬੀਰ ਸਿੰਘ ਵਿਰਕ, ਅਮਰਜੀਤ ਸਿੰਘ ਚਾਵਲਾ, ਦਿੱਲੀ ਕਮੇਟੀ ਵੱਲੋਂ ਮਨਜੀਤ ਸਿੰਘ ਜੀਕੇ, ਨਿਰਮਲੇ ਸੰਪਰਦਾ ਵੱਲੋਂ ਬਾਬਾ ਤੇਜਾ ਸਿੰਘ ਖੁੱਡਾ ਕੁਰਾਲਾ ਤੇ ਬਾਬਾ ਹਾਕਮ ਸਿੰਘ, ਨਾਨਕਸਰ ਸੰਪਰਦਾ ਵੱਲੋਂ ਬਾਬਾ ਤੇਜਿੰਦਰ ਸਿੰਘ, ਬਾਬਾ ਜਗਜੀਤ ਸਿੰਘ ਹਰਖੋਵਾਲ, ਬਾਬਾ ਆਤਮਾ ਸਿੰਘ ਬੱਧਨੀਕਲਾਂ, ਬਾਬਾ ਜਗਜੀਤ ਸਿੰਘ ਲੋਪੋ, ਭਾਈ ਸੁਰਿੰਦਰ ਸਿੰਘ ਮਿੱਠਾ ਟਿਵਾਣਾ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਬਾਬਾ ਅਮੀਰ ਸਿੰਘ ਜਵੱਦੀ ਟਕਸਾਲ ਆਦਿ ਨੇ ਵਿਚਾਰ ਪ੍ਰਗਟਾਏ। ਇਸ ਤੋਂ ਪਹਿਲਾਂ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸਭ ਨੂੰ ਜੀ-ਆਇਆਂ ਕਿਹਾ। ਸ੫ੀ ਹਰਿਮੰਦਰ ਸਾਹਿਬ ਦੇ ਮੁੱਖ ਗ੫ੰਥੀ ਸਿੰਘ ਸਾਹਿਬ ਗਿ. ਜਗਤਾਰ ਸਿੰਘ, ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿ. ਰਘਬੀਰ ਸਿੰਘ, ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿ. ਹਰਪ੫ੀਤ ਸਿੰਘ, ਦਿਲਜੀਤ ਸਿੰਘ ਬੇਦੀ, ਅਵਤਾਰ ਸਿੰਘ ਸੈਂਪਲਾ ਵੀ ਇਸ ਮੌਕੇ ਹਾਜ਼ਰ ਸਨ।

85-86))) ਸੰਬੋਧਨ ਕਰਦੇ ਹੋਏ ਸ਼੫ੋਮਣੀ ਕਮੇਟੀ ਪ੫ਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਇਕੱਤਰਤਾ 'ਚ ਸ਼ਾਮਿਲ ਸਿੰਘ ਸਾਹਿਬਾਨ ਤੇ ਹੋਰ ਪੰਥਕ ਸ਼ਖ਼ਸੀਅਤਾਂ।