ਪੰਜਾਬ 'ਚ ਜੰਗਲ ਰਾਜ : ਬਾਦਲ

Updated on: Fri, 21 Apr 2017 07:44 PM (IST)
  

- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਸਰਕਾਰ ਨੂੰ ਹਿੰਸਾ ਦੀ ਸਿਆਸਤ ਦੀ ਕੀਤੀ ਨਿੰਦਾ

ਪੰਜਾਬੀ ਜਾਗਰÎਣ ਬਿਊਰੋ, ਚੰਡੀਗੜ੍ਹ : ਸੂਬੇ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਾਨਸਾ 'ਚ ਕਾਂਗਰਸੀ ਗੁੰਡਿਆਂ ਵੱਲੋਂ ਕਤਲ ਕੀਤੇ ਗਏ ਸੁਖਵਿੰਦਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਇਸ ਮੌਕੇ ਉਨ੍ਹਾਂ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਇਹ ਘਟਨਾ ਦਾ ਦਰਦ ਸ਼ਬਦਾਂ ਵਿਚ ਬਿਆਨ ਨਹੀਂ ਕੀਤਾ ਜਾ ਸਕਦਾ ਤੇ ਸੂਬੇ 'ਚ ਕਾਂਗਰਸ ਦੀ ਸਰਕਾਰ ਆਉਣ ਤੋਂ ਬਾਅਦ ਪੰਜਾਬ ਵਿਚ ਜੰਗਲ ਦਾ ਰਾਜ ਹੋ ਗਿਆ ਹੈ। ਸ਼੫ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੇਕਸੂਰ ਅਕਾਲੀ ਵਰਕਰਾਂ ਖ਼ਿਲਾਫ਼ ਕਾਂਗਰਸੀ ਆਗੂਆਂ ਵੱਲੋਂ ਸੂਬਾ ਸਰਕਾਰ ਦੀ ਮਸ਼ੀਨਰੀ ਦੀ ਸ਼ਹਿ ਤੇ ਮਦਦ ਨਾਲ ਸ਼ੁਰੂ ਕੀਤੀ ਗਈ ਹਿੰਸਾ ਦੀ ਸਖ਼ਤ ਸ਼ਬਦਾਂ ਨਿੰਦਾ ਕੀਤੀ ਹੈ।

ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਹੈ ਕਿ ਕਾਂਗਰਸ ਜਦੋਂ ਵੀ ਸੱਤਾ ਵਿਚ ਆਈ ਹੈ ਉਸ ਵੇਲੇ ਹੀ ਅਕਾਲੀ ਵਰਕਰਾਂ ਖ਼ਿਲਾਫ਼ ਬਦਲੇ ਦੀ ਭਾਵਨਾ ਨਾਲ ਧੱਕੇਸ਼ਾਹੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਇਹ ਸਭ ਕੁਝ ਇਸ ਲਈ ਕਰਦੀ ਹੈ ਤਾਂ ਕਿ ਅਕਾਲੀ ਵਰਕਰ ਤੇ ਆਗੂ ਕਾਂਗਰਸੀਆਂ ਵਲੋਂ ਕੀਤੀ ਜਾਂਦੀ ਲੁੱਟ ਖ਼ਿਲਾਫ਼ ਨਾ ਬੋਲਣ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਹੈ ਕਿ ਸੂਬੇ ਦੀ ਕਾਂਗਰਸ ਸਰਕਾਰ ਹਾਈ ਕੋਰਟ ਦੇ ਹੁਕਮਾਂ ਨੂੰ ਵੀ ਟਿੱਚ ਸਮਝ ਰਹੀ ਹੈ ਤੇ ਕੋਰਟ ਦੇ ਹੁਕਮਾਂ ਦੇ ਬਾਵਜੂਦ ਵੀ ਅਕਾਲੀ ਵਰਕਰਾਂ ਨੂੰ ਲੋਂੜੀਦੀ ਸੁਰੱਖਿਆ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਜੇ ਪੁਲਿਸ ਨੇ ਸਮੇਂ ਸਿਰ ਕਾਰਵਾਈ ਕੀਤੀ ਹੁੰਦੀ ਤਾਂ ਸੁਖਵਿੰਦਰ ਸਿੰਘ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਸੀ। ਅਕਾਲੀ ਆਗੂ ਨੇ ਕਿਹਾ ਕਿ ਅਜੇ ਵੀ ਪੁਲਿਸ ਦੋਸ਼ੀਆਂ ਨੂੰ ਗਿ੍ਰਫਤਾਰ ਕਰਨ ਤੋਂ ਆਨਾ-ਕਾਨੀ ਕਰ ਰਹੀ ਹੈ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: ê³ÜÅì ÇòÚ