ਮੋਟਰ 'ਤੇ ਲੱਗੀ ਕੇਬਲ ਤਾਰ ਚੋਰੀ ਕਰਨ ਦੇ ਦੋਸ਼ ਹੇਠ ਇਕ ਨਾਮਜ਼ਦ

Updated on: Sun, 16 Jul 2017 07:54 PM (IST)
  

ਕਰਾਈਮ ਰਿਪੋਰਟਰ, ਤਰਨਤਾਰਨ : ਥਾਣਾ ਸਰਹਾਲੀ ਦੀ ਪੁਲਿਸ ਨੇ ਮੋਟਰ 'ਤੇ ਲੱਗੀ ਕੇਬਲ ਤਾਰ ਚੋਰੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ ਕੇਸ ਦਰਜ ਕੀਤਾ ਹੈ। ਪਿੰਡ ਚੰਬਲ ਨਿਵਾਸੀ ਸਾਹਿਬ ਸਿੰਘ ਪੁੱਤਰ ਅਜੀਤ ਸਿੰਘ ਨੇ ਦੱਸਿਆ ਕਿ ਉਸ ਦੀ ਮੋਟਰ 'ਤੇ ਬਿਜਲੀ ਦੀ ਕੇਬਲ ਤਾਰ ਪਈ ਸੀ ਜਿਸ ਨੂੰ ਬੀਤੇ ਦਿਨੀਂ ਕਿਸੇ ਨੇ ਚੋਰੀ ਕਰ ਲਿਆ। ਉਸ ਵੱਲੋਂ ਭਾਲ ਕਰਨ 'ਤੇ ਪਤਾ ਲੱਗਾ ਕਿ ਇਹ ਚੋਰੀ ਅਰਜਨ ਸਿੰਘ ਪੁੱਤਰ ਇੰਦਰ ਸਿੰਘ ਨਿਵਾਸੀ ਸਠਾਣੀ (ਹਿਮਾਚਲ ਪ੫ਦੇਸ਼) ਨੇ ਕੀਤੀ ਹੈ ਜਿਸ ਦੀ ਸ਼ਿਕਾਇਤ ਉਸ ਨੇ ਪੁਲਿਸ ਨੂੰ ਕਰ ਦਿੱਤੀ। ਇਸ ਸਬੰਧੀ ਥਾਣਾ ਮੁਖੀ ਨੇ ਦੱਸਿਆ ਕਿ ਸਾਹਿਬ ਸਿੰਘ ਦੀ ਮੋਟਰ ਤੋਂ ਬਿਜਲੀ ਦੀ ਤਾਰ ਚੋਰੀ ਕਰਨ ਦੇ ਦੋਸ਼ ਹੇਠ ਅਰਜਨ ਸਿੰਘ ਖਿਲਾਫ ਕੇਸ ਦਰਜ ਕਰਕੇ ਗਿ੫ਫ਼ਤਾਰੀ ਲਈ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: åðé åÅðé