ਚੌਥੇ ਦਿਨ ਹੋਈ ਸਿਰਫ ਇਕ ਨਾਮਜ਼ਦਗੀ

Updated on: Tue, 05 Dec 2017 05:50 PM (IST)
  

ਪੱਤਰ ਪ੫ੇਰਕ, ਭੀਖੀ : 17 ਦਸੰਬਰ ਨੂੰ ਹੋਣ ਜਾ ਰਹੀਆਂ ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਮੰਗਲਵਾਰ ਨੂੰ ਸਿਰਫ ਇਕ ਵਿਅਕਤੀ ਨੇ ਨਾਮਜ਼ਦਗੀ ਕਾਗਜ਼ ਦਾਖਲ ਕੀਤੇ ਜਦ ਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਹੁਣ ਸਿਰਫ ਇੱਕ ਦਿਨ ਬਾਕੀ ਹੈ। ਜਾਣਕਾਰੀ ਮੁਤਾਬਿਕ ਮੰਗਲਵਾਰ ਨੂੰ ਸ਼ਹਿਰ ਦੇ ਵਾਰਡ ਨੰਬਰ 9 ਤੋਂ ਕਰਮਜੀਤ ਕੌਰ ਪਤਨੀ ਪਰਮਜੀਤ ਸਿੰਘ ਨੇ ਅਜ਼ਾਦ ਉਮੀਦਵਾਰ ਦੇ ਤੌਰ 'ਤੇ ਚੋਣ ਲੜਨ ਲਈ ਕਾਗਜ਼ ਭਰੇ ਹਨ। ਜ਼ਿਕਰਯੋਗ ਹੈ ਕਿ ਵਾਰਡ ਨੰਬਰ 9 ਅੌਰਤਾਂ ਲਈ ਰਾਖਵਾਂ ਹੈ। ਇਸ ਸੰਬੰਧੀ ਐੱਸਡੀਐੱਮ ਮਾਨਸਾ ਅਭੀਜੀਤ ਕਪਲਿਸ਼ ਨੇ ਦੱਸਿਆ ਕਿ ਹਾਲੇ ਤਕ ਸਿਰਫ ਇੱਕ ਵਿਅਕਤੀ ਨੇ ਵਾਰਡ ਨੰਬਰ 9 ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ ਅਤੇ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਸਿਰਫ ਇਕ ਦਿਨ ਬਾਕੀ ਹੈ। ਉਨਾਂ ਕਿਹਾ ਕਿ ਬੁੱਧਵਾਰ ਨੂੰ ਸਵੇਰੇ 11 ਵਜੇ ਤੋਂ 3 ਵਜੇ ਤਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: Ú½æ¶ Ççé Ô