ਚੋਰ ਗਿਰੋਹ ਦੇ ਤਿੰਨ ਮੈਂਬਰ ਗਿ੫ਫ਼ਤਾਰ, ਇਕ ਦੀ ਭਾਲ ਸ਼ੁਰੂ

Updated on: Tue, 05 Dec 2017 06:03 PM (IST)
  

-ਲੱਖਾਂ ਰੁਪਏ ਦੀ ਕੀਮਤ ਦਾ ਚੋਰੀ ਕੀਤਾ ਸੀ ਸਮਾਨ

ਗੁਰਤੇਜ ਸਿੰਘ ਸਿੱਧੂ, ਬਿਠੰਡਾ : ਪੁਲਿਸ ਦੀ ਸੀਆਈਏ-1 ਟੀਮ ਨੇ ਇਕ ਅਜਿਹੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗਿ੫ਫਤਾਰ ਕੀਤਾ ਹੈ, ਜੋ ਰਾਤ ਸਮੇਂ ਬੰਦ ਮਕਾਨਾਂ ਦੇ ਤਾਲ੍ਹੇ ਤੋੜ ਕੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੰਦੇ ਸਨ। ਫੜ੍ਹੇ ਗਏ ਚੋਰਾਂ ਕੋਲੋਂ ਲੱਖਾਂ ਰੁਪਏ ਦੀ ਕੀਮਤ ਦਾ ਸਾਮਾਨ ਬਰਾਮਦ ਹੋਇਆ ਹੈ, ਜਦੋਂਕਿ ਦੋਸ਼ੀਆਂ ਦੇ ਇਕ ਸਾਥੀ ਦੀ ਪੁਲਿਸ ਤਲਾਸ਼ ਕਰ ਰਹੀ ਹੈ। ਫੜੇ ਗਏ ਦੋਸ਼ੀਆਂ ਨੂੰ ਮੰਗਲਵਾਰ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੋਂ ਉਨ੍ਹਾਂ ਦਾ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਤਫ਼ਤੀਸ਼ੀ ਇੰਸਪੈਕਟਰ ਰਜਿੰਦਰ ਕੁਮਾਰ ਨੇ ਦੱਸਿਆ ਕਿ ਫੜੇ ਗਏ ਦੋਸ਼ੀਆ ਦੀ ਪਛਾਣ ਗੋਪਾਲ ਨਗਰ ਵਾਸੀ ਅਨਿਲ ਕੁਮਾਰ, ਰਾਜ ਕੁਮਾਰ ਅਤੇ ਸ਼ੇਰਾ ਵਜੋਂ ਹੋਈ ਹੈ, ਜਦੋਂ ਕਿ ਉਨ੍ਹਾਂ ਦੇ ਚੌਥੇ ਸਾਥੀ ਰਾਜ ਕੁਮਾਰ ਵਾਸੀ ਪਰਸਰਾਮ ਨਗਰ ਦੀ ਪੁਲਿਸ ਤਲਾਸ਼ ਕਰ ਰਹੀ ਹੈ। ਏਐੱਸਆਈ ਦੇਸ ਰਾਜ ਦੀ ਟੀਮ ਨੇ ਸੋਮਵਾਰ ਸ਼ਾਮ ਗੁਪਤ ਸੂਚਨਾ ਦੇ ਅਧਾਰ ਤੇ ਪਿੰਡ ਬਹਿਮਣ ਦੀਵਾਨਾ ਨਹਿਰ ਪੁਲਿਸ ਕੋਲ ਨਾਕਾ ਲਗਾ ਕੇ ਤਿੰਨਾਂ ਨੂੰ ਗਿ੫ਫਤਾਰ ਕੀਤਾ ਸੀ। ਉਨ੍ਹਾਂ ਦੇ ਕਬਜ਼ੇ 'ਚੋਂ ਦੋ ਟੀਵੀ, ਇਕ ਗੈਸ ਚੁੱਲ੍ਹਾ, ਬਿਜਲੀ ਨਾਲ ਚੱਲਣ ਵਾਲੀ ਪ੫ੈਸ, ਮਿਕਸੀ, 6 ਮੋਬਾਇਲ ਫੋਨ ਤੇ ਇਕ ਐੱਲਈਡੀ ਬਰਾਮਦ ਹੋਈ ਸੀ। ਬਰਾਮਦ ਹੋਏ ਸਾਮਾਨ ਦੀ ਕੁੱਲ ਕੀਮਤ ਇਕ ਲੱਖ ਰੁਪਏ ਤੋਂ ਵੀ ਜ਼ਿਆਦਾ ਦੀ ਦੱਸੀ ਜਾ ਰਹੀ ਹੈ। ਪੁੱਛਗਿੱਛ 'ਚ ਦੋਸ਼ੀਆਂ ਨੇ ਦੱਸਿਆ ਕਿ ਉਹ ਨਸ਼ੇ ਦੀ ਪੂਰਤੀ ਲਈ ਕਰੀਬ ਇਕ ਸਾਲ ਤੋਂ ਚੋਰੀ ਦੀਆਂ ਵਾਰਦਾਤਾਂ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਉਹ ਦਿਨ ਵੇਲੇ ਘਰਾਂ ਨੂੰ ਵੇਖਦੇ ਸਨ ਤੇ ਰਾਤ ਨੂੰ ਘਟਨਾ ਨੂੰ ਅੰਜ਼ਾਮ ਦੇ ਦਿੰਦੇ ਸਨ। ਰਜਿੰਦਰ ਨੇ ਦੱਸਿਆ ਕਿ ਰਿਮਾਂਡ ਦੌਰਾਨ ਉਨ੍ਹਾਂ ਤੋਂ ਹੋਰ ਵੀ ਜਾਣਕਾਰੀ ਹਾਸਲ ਕੀਤੀ ਜਾਵੇਗੀ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: Ú¯ð Ç×ð¯Ô