ਸਿੱਧੂ ਨੇ ਇੰਟਰਲਾਕਿੰਗ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ

Updated on: Tue, 13 Feb 2018 03:46 PM (IST)
  

ਪੱਤਰ ਪ੫ੇਰਕ, ਕੋਟਕਪੂਰਾ : ਪੰਜਾਬ ਸਰਕਾਰ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ ਕਰੋੜਾਂ ਰੁਪਏ ਖਰਚ ਕਰ ਰਹੀ ਹੈ। ਜਿਸ ਤਹਿਤ ਪਿੰਡ ਕੋਟਸੁਖੀਆਂ ਵਿਖੇ ਪਿੰਡ ਦੀਆਂ ਗਲੀਆਂ ਵਿਚ ਇੰਟਰਲਾਕਿੰਗ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਭਾਈ ਰਾਹੁਲ ਸਿੱਧੂ ਵਲੋਂ ਉਕਤ ਕਾਰਜ ਦੀ ਸ਼ੁਰੂਆਤ ਕਰਦਿਆਂ ਪਿੰਡ ਵਾਸੀਆਂ ਤੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਹਲਕੇ ਦੇ ਅਨੇਕਾਂ ਪਿੰਡਾਂ ਵਿਚ ਵਿਕਾਸ ਦੀਆਂ ਅਨੇਕਾਂ ਕਮੀਆਂ ਹਨ ਜਿਨ੍ਹਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦਾ ਮੁਖ਼ ਟੀਚਾ ਹਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਚੌਤਰਫ਼ਾ ਵਿਕਾਸ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਪਿੰਡ ਵਿਚ 25 ਲੱਖ ਰੁਪਏ ਦੇ ਵਿਕਾਸ ਕਾਰਜ ਪਹਿਲੀ ਲੜੀ ਤਹਿਤ ਕਰਵਾਏ ਜਾਣਗੇ ਜਿਸ ਵਿਚ ਪਿੰਡ ਦੀਆਂ ਗਲੀਆਂ ਵਿਚ ਇੰਟਰਲਾਕਿੰਗ ਟਾਈਲਾਂ ਲਗਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਹਲਕਾ ਕੋਟਕਪੂਰਾ ਦੇ ਪਿੰਡਾਂ ਤੇ ਸ਼ਹਿਰ ਦੇ ਵਾਰਡਾਂ ਵਿਚ ਵਿਕਾਸ ਲਈਂ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਜਿਸ ਤਹਿਤ ਸਮਂੇ ਸਮੇਂ 'ਤੇ ਪੰਜਾਬ ਸਰਕਾਰ ਪਾਸੋਂ ਵਿਕਾਸ ਲਈ ਆਈਆਂ ਗ੍ਰਾਂਟਾਂ ਨੂੰ ਲੜੀ ਵਾਰ ਹਲਕੇ ਦੇ ਪਿੰਡਾਂ ਵਿਚ ਵੰਡ ਕੇ ਵਿਕਾਸ ਦੇ ਕੰਮ ਜਾਰੀ ਰੱਖੇ ਜਾਣਗੇ। ਇਸ ਸਮੇਂ ਪਿੰਡ ਵਾਸੀਆਂ ਨੇ ਪਿੰਡ ਵਿਚਲੀਆਂ ਹੋਰ ਸਮੱਸਿਆਵਾਂ ਤੋ ਵੀ ਜਾਣੂ ਕਰਵਾਇਆ ਜਿਸ ਨੂੰ ਸੁਣਨ ਤੋਂ ਬਾਅਦ ਰਾਹੁਲ ਸਿੱਧੂ ਨੇ ਜਲਦ ਹੱਲ ਕਰਨ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਗੁਰਬੀਰ ਸਿੰਘ ਸੰਧੂ, ਰਾਜਾ ਿਢੱਲੋ, ਸੂਰਤ ਸਿੰਘ, ਮਨਜੀਤ ਸਿੰਘ, ਖੁਸ਼ਵਿੰਦਰ ਸਿੰਘ, ਜਸਵਿੰਦਰ ਸਿੰਘ ਗੋਲਾ, ਕੁਲਬੀਰ ਸਿੰਘ ਕਲੇਰ, ਰਾਜੂ ਧੂੜਕੋਟ, ਤਰਸੇਮ ਭਾਣਾ, ਕਾਲੀ ਦੁਆਰੇਆਣਾ ਸਮੇਤ ਪਿੰਡ ਵਾਸੀ ਹਾਜ਼ਰ ਸਨ।

13ਐਫ਼ਡੀਕੇ103:-ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾੳਂੁਦੇ ਹੋਏ ਭਾਈ ਰਾਹੁਲ ਸਿੱਧ‘।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: íÅÂÆ ðÅÔ°ñ