ਬੇਅਦਬੀ ਕਰਦਿਆਂ ਦੀ ਬਣਾਈ ਵੀਡੀਓ; ਇਕ ਕਾਬੂ, ਦੂਜਾ ਫ਼ਰਾਰ

Updated on: Tue, 13 Feb 2018 08:20 PM (IST)
  

ਪੱਤਰ ਪ੍ਰੇਰਕ, ਬੱਚੀਵਿੰਡ : ਸਰਹੱਦੀ ਪਿੰਡ ਬੱਚੀਵਿੰਡ ਵਿਖੇ ਦੋ ਵਿਅਕਤੀਆਂ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਦਾ ਸੰਗਤ ਵਿਚ ਭਾਰੀ ਰੋਸ ਹੈ। ਇਸ ਸਬੰਧੀ ਸ੫ੀ ਗੁਰੂ ਗ੫ੰਥ ਸਾਹਿਬ ਸਤਿਕਾਰ ਕਮੇਟੀ ਦੇ ਨੁਮਾਇਦਿਆਂ ਨੂੰ ਪਤਾ ਚੱਲਿਆ ਤਾਂ ਉਹ ਘਟਨਾ ਸਥਾਨ 'ਤੇ ਪਹੁੰਚੇ। ਪਿੰਡ ਬੱਚੀਵਿੰਡ ਦੇ ਹੀ ਗੁਰਸਿੱਖ ਨੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੀ ਵੀਡੀਓ ਬਣਾ ਲਈ ਸੀ। ਘਟਨਾ ਨੂੰ ਅੰਜਾਮ ਮੰਗਲਵਾਰ ਨੂੰ ਦੋ ਵਿਅਕਤੀਆਂ ਨੇ ਦਿੱਤਾ। ਘਟਨਾ ਦੀ ਖ਼ਬਰ ਸੁਣਦਿਆਂ ਹੀ ਪੁਲਿਸ ਚੌਂਕੀ ਬੱਚੀਵਿੰਡ ਦੇ ਏਐੱਸਆਈ ਮਨਜੀਤ ਸਿੰਘ ਤੇ ਪੁਲਿਸ ਥਾਣਾ ਲੋਪੋਕੇ ਦੇ ਐੱਸਐੱਚਓ ਇੰਸਪੈਕਟਰ ਕਪਿਲ ਕੌਸ਼ਲ ਆਪਣੀ ਟੀਮ ਨਾਲ ਮੌਕੇ 'ਤੇ ਪੁੱਜੇ। ਪੁਲਿਸ ਨੇ ਇਕ ਮੁਲਜ਼ਮ ਨੂੰ ਗਿ੫ਫ਼ਤਾਰ ਕਰ ਲਿਆ ਹੈ ਜਦਕਿ ਦੂਸਰਾ ਮੁਲਜ਼ਮ ਫਰਾਰ ਹੋ ਗਿਆ ਹੈ। ਮੁਲਜ਼ਮਾਂ ਦੀ ਪਹਿਚਾਣ ਸੁਖਦੇਵ ਸਿੰਘ ਉਰਫ ਸੁੱਖਾ (50) ਅੰਮਿ੍ਰਤਧਾਰੀ ਨਿਹੰਗ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਬੱਚੀਵਿੰਡ ਅਤੇ ਬਗੀਚੂ ਪੁੱਤਰ ਮਲੰਗ ਵਾਸੀ ਪਿੰਡ ਬੱਚੀਵਿੰਡ ਵਜੋਂ ਹੋਈ ਹੈ। ਪੁਲਿਸ ਥਾਣਾ ਲੋਪੋਕੇ ਨੇ ਦਰਸ਼ਨ ਸਿੰਘ ਪੁੱਤਰ ਇੰਦਰ ਸਿੰਘ ਦੇ ਬਿਆਨਾਂ 'ਤੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ। ਪਿੰਡ ਬੱਚੀਵਿੰਡ ਦੇ ਵਿਅਕਤੀਆਂ ਨੇ ਦੱਸਿਆ ਕਿ ਬੇਅਦਬੀ ਦੀ ਘਟਨਾ 'ਚ ਬਗੀਚੂ ਨੇ ਅਹਿਮ ਭੂਮਿਕਾ ਨਿਭਾਈ। ਮੁਲਜ਼ਮਾਂ ਨੇ 'ਕਰਾਮਤ' ਵਿਖਾਉਣ ਲਈ ਉਕਤ ਿਘਨਾਉਣੀ ਘਟਨਾ ਨੂੰ ਅੰਜਾਮ ਦਿੱਤਾ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: ×¹àÕÅ ÃÅÇÔ