ਐੱਮਬੀਬੀਐੱਸ ਦੇ ਵਿਦਿਆਰਥੀ ਨੇ ਲਿਆ ਫਾਹਾ

Updated on: Tue, 13 Mar 2018 09:21 PM (IST)
  

ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ : ਡੀਐੱਮਸੀ ਹਸਪਤਾਲ ਵਿਚ ਐੱਮਬੀਬੀਐੱਸ ਦੇ ਵਿਦਿਆਰਥੀ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਪੁਲਿਸ ਮੁਤਾਬਕ ਖੁਦਕੁਸ਼ੀ ਕਰਨ ਵਾਲੇ ਨੌਜਵਾਨ ਦੀ ਪਛਾਣ ਕੁਹਾੜਾ ਰੋਡ ਦੇ ਸ਼ਕਤੀ ਵਿਹਾਰ ਦੇ ਵਾਸੀ ਰੁਪਿੰਦਰ ਸਿੰਘ (22) ਵਜੋਂ ਹੋਈ ਹੈ। ਥਾਣਾ ਸਾਹਨੇਵਾਲ ਦੀ ਪੁਲਿਸ ਨੇ ਦੱਸਿਆ ਕਿ ਰੁਪਿੰਦਰ ਸਿੰਘ ਦੇ ਪਿਤਾ ਭੁਪਿੰਦਰ ਸਿੰਘ ਪਾਵਰਕਾਮ ਵਿਚ ਜੇਈ ਹਨ। ਭੁਪਿੰਦਰ ਸਿੰਘ ਦੇ 2 ਪੁੱਤਰ ਹਨ ਜਿਨ੍ਹਾਂ ਵਿਚੋਂ ਰੁਪਿੰਦਰ ਸਿੰਘ ਡੀਐੱਮਸੀ ਹਸਪਤਾਲ ਵਿਚ ਐੱਮਬੀਬੀਐੱਸ ਦੀ ਪੜ੍ਹਾਈ ਕਰ ਰਿਹਾ ਸੀ। ਭੁਪਿੰਦਰ ਸਿੰਘ ਨੇ ਦੱਸਿਆ ਕਿ ਸੋਮਵਾਰ ਸ਼ਾਮ ਨੂੰ ਰੁਪਿੰਦਰ ਘਰ ਆਇਆ ਤੇ ਕਮਰੇ ਵਿਚ ਚਲਾ ਗਿਆ। ਮੰਗਲਵਾਰ ਸਵੇਰੇ ਜਦ ਉਹ ਰੁਪਿੰਦਰ ਦੇ ਕਮਰੇ ਵਿਚ ਗਏ ਤਾਂ ਦੇਖਿਆ ਕਿ ਰੁਪਿੰਦਰ ਨੇ ਪੱਖੇ ਨਾਲ ਫਾਹਾ ਲਿਆ ਹੋਇਆ ਸੀ। ਭੁਪਿੰਦਰ ਨੇ ਗੁਆਂਢੀਆਂ ਦੀ ਮਦਦ ਨਾਲ ਰੁਪਿੰਦਰ ਨੂੰ ਹੇਠਾਂ ਉਤਾਰਿਆ ਅਤੇ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੫ਤਕ ਐਲਾਨ ਕਰ ਦਿੱਤਾ। ਪੁਲਿਸ ਨੇ ਪੋਸਟਮਾਰਟਮ ਲਈ ਲਾਸ਼ ਸਿਵਲ ਹਸਪਤਾਲ ਭੇਜ ਦਿੱਤੀ ਹੈ। ਮੁੱਢਲੀ ਜਾਂਚ ਤੋਂ ਇਹੀ ਲੱਗ ਰਿਹਾ ਹੈ ਕਿ ਨੌਜਵਾਨ ਮਾਨਸਿਕ ਤੌਰ 'ਤੇ ਪਰੇਸ਼ਾਨ ਸੀ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: Á˵îìÆìÆÁË