ਖਾਲਸਾ ਗਰਲਜ਼ ਸਕੂਲ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ

Updated on: Fri, 11 May 2018 04:39 PM (IST)
  
õÅñÃÅ ×ðñ÷

ਖਾਲਸਾ ਗਰਲਜ਼ ਸਕੂਲ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ

ਫੋਟੋ-11.

ਪਿ੫ੰ. ਪੁਨੀਤ ਕੌਰ ਨਾਗਪਾਲ ਤੇ ਹੋਰ ਸਟਾਫ਼ ਸ਼ਾਨਦਾਰ ਨਤੀਜੇ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨਾਲ।

--------------

ਰਮੇਸ਼ ਰਾਮਪੁਰਾ, ਅੰਮਿ੫ਤਸਰ : ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾ ਪੂਰਵਕ ਖੇਡਾਂ, ਧਾਰਮਿਕ ਤੇ ਵਿੱਦਿਅਕ ਸਰਗਰਮੀਆਂ ਤੋਂ ਇਲਾਵਾ ਹੋਰਨਾਂ ਮੁਕਾਬਲਿਆਂ 'ਚ ਪ੫ਸਿੱਧੀ ਹਾਸਲ ਕਰ ਰਹੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਦੇ ਨਤੀਜੇ 'ਚ ਸ਼ਾਨਦਾਰ ਸਥਾਨ ਹਾਸਲ ਕੀਤਾ ਹੈ। ਸਕੂਲ ਦੀਆਂ ਵਿਦਿਆਰਥਣਾਂ ਪਾਰੁਲ ਨੇ 586 ਅੰਕ ਨਾਲ 90.15 ਫੀਸਦੀ ਅੰਕ ਨਾਲ ਪਹਿਲਾਂ, ਦਿਲਰਾਜ ਕੌਰ ਨੇ 574 ਨਾਲ 88.30 ਫੀਸਦੀ ਅੰਕ ਨਾਲ ਦੂਜਾ ਅਤੇ ਮਨਦੀਪ ਕੌਰ ਨੇ 569 ਅੰਕ ਨਾਲ 87.53 ਫ਼ੀਸਦੀ ਨੰਬਰਾਂ ਨਾਲ ਤੀਜਾ ਸਕੂਲ 'ਚੋਂ ਸਥਾਨ ਕੀਤਾ।

ਇਸ ਮੌਕੇ ਸਕੂਲ ਪਿ੫ੰ. ਪੁਨੀਤ ਕੌਰ ਨਾਗਪਾਲ ਨੇ ਬੋਰਡ ਵੱਲੋਂ ਐਲਾਨੇ ਗਏ ਨਤੀਜਿਆਂ 'ਚ ਸ਼ਾਨਦਾਰ ਅੰਕ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਬੜੇ ਮਾਣ ਵਾਲੀ ਗੱਲ ਹੈ ਕਿ ਸਕੂਲ ਦੀਆਂ 79 ਵਿਦਿਆਰਥਣਾਂ ਨੇ ਉਕਤ ਇਮਤਿਹਾਨ 'ਚ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ ਹੈ। ਉਨ੍ਹਾਂ ਇਸ ਮੌਕੇ ਖੁਸ਼ੀ ਜਾਹਿਰ ਕਰਦਿਆਂ ਕਿਹਾ ਕਿ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੇ ਦਿਸ਼ਾ-ਨਿਰਦੇਸ਼ਾਂ ਤੇ ਮੈਨੇਜ਼ਮੈਂਟ ਦੁਆਰਾ ਦਿੱਤੇ ਜਾਂਦੇ ਸਹਿਯੋਗ ਸਦਕਾ ਸਕੂਲ ਦੀਆਂ ਵਿਦਿਆਰਥਣਾਂ ਨੇ ਕਈ ਜ਼ਿਕਰਯੋਗ ਉਪਲਬੱਧੀਆਂ ਹਾਸਲ ਕੀਤੀਆਂ ਹਨ। ਇਸ ਮੌਕੇ ਸਕੂਲ ਦਾ ਹੋਰ ਸਟਾਫ ਵੀ ਮੌਜ਼ੂਦ ਸੀ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: õÅñÃÅ ×ðñ÷