ਬੂੂਹ ਪਿੰਡ 'ਚ ਬਣੇਗਾ ਮੱਝਾਂ ਦਾ ਖੋਜ ਕੇਂਦਰ : ਸਿੱਧੂ

Updated on: Thu, 14 Jun 2018 07:23 PM (IST)
  

ਬਲਰ

ਕੇਂਦਰ ਨੂੰ ਚਲਾਉਣ ਲਈ 5 ਤੋਂ 10 ਏਕੜ ਜ਼ਮੀਨ ਮੁਹੱਈਆ ਕਰਵਾਏਗੀ ਸੂਬਾ ਸਰਕਾਰ

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ• : ਪਸ਼ੂ ਪਾਲਣ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਦੱਸਿਆ ਕਿ ਕਿਸਾਨਾਂ ਨੂੰ ਪਸ਼ੂ ਪਾਲਣ ਤੇ ਡੇਅਰੀ ਧੰਦੇ ਪ੍ਰਤੀ ਉਤਸ਼ਾਹਿਤ ਕਰਨ ਲਈ ਪਿੰਡ ਬੂਹ (ਤਰਨ ਤਾਰਨ) ਵਿਖੇ ਕੌਮੀ ਪੱਧਰ ਦਾ ਮੱਝਾਂ ਦਾ ਖੋਜ ਕੇਂਦਰ ਸਥਾਪਤ ਕੀਤਾ ਜਾਵੇਗਾ ਅਤੇ ਜ਼ਮੀਨ ਦਾ ਜਾਇਜ਼ਾ ਲੈਣ ਲਈ ਉਹ ਉਕਤ ਪਿੰਡ ਦਾ ਦੌਰਾ ਵੀ ਕਰਨਗੇ।

ਸਿੱਧੂ ਨੇ ਦੱਸਿਆ ਕਿ ਸਰਕਾਰ ਵੱਲੋਂ ਪਹਿਲੇ ਬਜਟ ਵਿਚ ਪੱਟੀ ਵਿਖੇ ਅਜਿਹਾ ਮੱਝਾਂ ਦਾ ਖੋਜ ਕੇਂਦਰ ਸਥਾਪਤ ਕਰਨ ਲਈ 20 ਕਰੋੜ ਰੁਪਏ ਰਾਖਵੇਂ ਰੱਖੇ ਗਏ ਸਨ। ਵੀਰਵਾਰ ਨੂੰ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਇਹ ਫ਼ੈਸਲਾ ਲਿਆ ਗਿਆ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਤਰਨਤਾਰਨ ਜ਼ਿਲ੍ਹੇ• ਦੇ ਪਿੰਡ ਬੂਹ ਵਿਖੇ ਪਹਿਲਾਂ ਹੀ ਚੱਲ ਰਹੇ ਕਿ੫ਸ਼ੀ ਵਿਗਿਆਨ ਕੇਂਦਰ ਵਿਚ ਮੱਝਾਂ ਦਾ ਖੋਜ ਕੇਂਦਰ ਸਥਾਪਤ ਕੀਤਾ ਜਾਵੇਗਾ। ਇਹ ਕੇਂਦਰ ਗੂਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਅਧੀਨ ਹੋਵੇਗਾ।

ਮੀਟਿੰਗ ਦੌਰਾਨ ਇਹ ਫ਼ੈਸਲਾ ਵੀ ਲਿਆ ਗਿਆ ਕਿ ਇਸ ਕੇਂਦਰ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅਤੇ ਕੌਮੀ ਪੱਧਰ 'ਤੇ ਸਫਲ ਕਰਨ ਲਈ ਪੰਜਾਬ ਸਰਕਾਰ ਵੱਲੋਂ 5 ਤੋਂ 10 ਏਕੜ ਤਕ ਦੀ ਵਾਧੂ ਜ਼ਮੀਨ ਮੁਹੱਈਆ ਕਰਵਾਈ ਜਾਵੇਗੀ। ਇਸ ਜ਼ਮੀਨ 'ਤੇ ਚਾਰੇ ਦੀ ਬਿਜਾਈ ਦੇ ਨਾਲ-ਨਾਲ ਕਿਸਾਨਾਂ ਨੂੰ ਨਵੀਨਤਮ ਤਕਨੀਕਾਂ ਦੀ ਜਾਣਕਾਰੀ ਦੇਣ ਲਈ 'ਡਿਮਾਂਸਟ੫ੇਸ਼ਨ ਫਾਰਮ' ਸਥਾਪਤ ਕੀਤਾ ਜਾਵੇਗਾ।

ਇਸ ਖੋਜ ਕੇਂਦਰ ਨੂੰ ਛੇਤੀ ਸ਼ੁਰੂ ਕਰਨ ਲਈ ਜ਼ਮੀਨੀ ਪੱਧਰ 'ਤੇ ਹਾਲਾਤ ਦਾ ਜਾਇਜ਼ਾ ਲੈਣ ਲਈ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ 25 ਜੂਨ ਨੂੰ ਬੂਹ ਪਿੰਡ ਦਾ ਦੌਰਾ ਕੀਤਾ ਜਾਵੇਗਾ। ਇਸ ਫੇਰੀ ਦੌਰਾਨ ਪੰਜਾਬ ਸਰਕਾਰ ਅਤੇ ਗੂਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵੱਲੋਂ ਸਾਂਝੇ ਤੌਰ 'ਤੇ ਬੂਹ ਪਿੰਡ ਵਿਖੇ ਅਗਾਂਹਵਧੂ ਕਿਸਾਨਾਂ ਦਾ ਇਕੱਠ ਕੀਤਾ ਜਾਵੇਗਾ ਜਿੱਥੇ ਇਹ ਕਿਸਾਨ ਪਸ਼ੂ ਪਾਲਣ ਦੇ ਕਿੱਤੇ ਵਿਚ ਉਨ੍ਹ•ਾਂ ਵੱਲੋਂ ਅਪਣਾਈਆਂ ਗਈਆਂ ਤਕਨੀਕਾਂ ਤੇ ਸਫਲ ਤਜਰਬੇ ਕਿਸਾਨਾਂ ਨਾਲ ਸਾਂਝੇ ਕਰਨਗੇ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: åðéåÅðé ç¶