07ਐਫ਼ਡੀਕੇ106:- ਬਾਬਾ ਜਸਪਾਲ ਸਿੰਘ ਦੀ ਤਸਵੀਰ।

ਅਰਸ਼ਦੀਪ ਸੋਨੀ, ਸਾਦਿਕ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦੀਆਂ ਹਦਾਇਤਾਂ ਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਵੱਲੋਂ ਐਮ.ਪੀ ਪ੍ਰੋ.ਸਾਧੂ ਸਿੰਘ ਤੇ ਹਲਕਾ ਇੰਚਾਰਜ ਗੁਰਦਿੱਤ ਸਿੰਘ ਸੇਖੋਂ ਦੀ ਸਿਫ਼ਾਰਸ਼ 'ਤੇ ਸਾਦਿਕ ਦੇ ਬਾਬਾ ਜਸਪਾਲ ਸਿੰਘ ਦੀ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਵੱਲੋਂ ਐਸ.ਸੀ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਬਣਾਇਆ ਗਿਆ। ਉਨਾਂ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਵਿਸ਼ਵਾਸ਼ ਦਿਵਾਇਆ ਕਿ ਉਹ ਆਪਣੀ ਜਿੰਮੇਵਾਰੀ ਨੂੰ ਬਾਖੂਬੀ ਨਾਲ ਨਿਭਾਉਂਦੇ ਹੋਏ ਪਾਰਟੀ ਦੀ ਬਿਹਤਰੀ ਲਈ ਕੰਮ ਕਰਨ ਤੇ ਹਰ ਵਰਕਰ ਦਾ ਸਤਿਕਾਰ ਕਰਨਗੇ।