ਨਾਕੇ 'ਤੇ ਖੜ੍ਹੇ ਏਐਸਆਈ ਨੂੰ ਕਾਰ ਹੇਠ ਦਰੜਿਆ

Updated on: Thu, 07 Nov 2013 11:54 PM (IST)
  
ASI die in road accident

ਨਾਕੇ 'ਤੇ ਖੜ੍ਹੇ ਏਐਸਆਈ ਨੂੰ ਕਾਰ ਹੇਠ ਦਰੜਿਆ

ਮਾਹਿਲਪੁਰ : ਮਹਿਲਪੁਰ ਦੇ ਪੁਰਾਣੇ ਬੱਸ ਅੱਡੇ 'ਤੇ ਰਾਤ ਨਾਕੇ 'ਤੇ ਇਕ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਡਰਾਈਵਰ ਨੇ ਕਾਰ ਨਾਕੇ 'ਤੇ ਖੜ੍ਹੇ ਏਐਸਆਈ ਨਿਰਮਲ ਸਿੰਘ 'ਤੇ ਚੜ੍ਹਾ ਦਿੱਤੀ, ਜਿਸ ਕਾਰਨ ਏਐਸਆਈ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਪਿੱਛੋਂ ਡਰਾਈਵਰ ਕਾਰ ਛੱਡ ਕੇ ਫ਼ਰਾਰ ਹੋ ਗਿਆ। ਥਾਣਾ ਮਾਹਿਲਪੁਰ ਦੇ ਏਐਸਆਈ ਬਖਸ਼ੀਸ਼ ਸਿੰਘ ਨੇ ਦੱਸਿਆ ਕਿ ਏਐਸਆਈ ਨਿਰਮਲ ਸਿੰਘ ਨੇ ਸਾਥੀ ਮੁਲਾਜ਼ਮਾਂ ਨਾਲ ਪੁਰਾਣੇ ਬੱਸ ਅੱਡੇ 'ਤੇ ਬੁੱਧਵਾਰ ਰਾਤ ਕਰੀਬ ਸਾਢੇ 11 ਵਜੇ ਨਾਕਾ ਲਾਇਆ ਹੋਇਆ ਸੀ। ਇਸੇ ਦੌਰਾਨ ਇਕ ਚਿੱਟੇ ਰੰਗ ਦੀ ਮਾਰੂਤੀ ਕਾਰ ਨੰਬਰ ਪੀਬੀ-36-ਬੀ-6114, ਜਿਸ ਨੂੰ ਦਿਲਬਾਗ ਸਿੰਘ ਵਾਸੀ ਮੁੱਖੋ ਮਜਾਰਾ ਚਲਾ ਰਿਹਾ ਸੀ ਨੂੰ ਚੈਕਿੰਗ ਲਈ ਏਐਸਆਈ ਨਿਰਮਲ ਸਿੰਘ ਨੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਾਰ ਚਾਲਕ ਨੇ ਗੱਡੀ ਰੋਕਣ ਦੀ ਬਜਾਏ ਏਐਸਆਈ 'ਤੇ ਚੜ੍ਹਾ ਦਿੱਤੀ, ਜਿਸ ਨਾਲ ਨਿਰਮਲ ਸਿੰਘ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਰਤਕ ਐਲਾਨ ਦਿੱਤਾ। ਕਾਰ ਚਾਲਕ ਮੌਕਾ ਪਾ ਕੇ ਘਟਨਾ ਵਾਲੀ ਥਾਂ ਤੋਂ ਫ਼ਰਾਰ ਹੋ ਗਿਆ। ਪੁਲਸ ਨੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: ASI die in road accident