ਅੰਤਰਰਾਸ਼ਟਰੀ ਬਾਕਸਰ ਦੀ ਗੋਲੀ ਮਾਰ ਕੇ ਹੱਤਿਆ

Updated on: Fri, 12 Jan 2018 10:23 PM (IST)
  

ਗ੍ਰੇਟਰ ਨੋਇਡਾ : ਸਥਾਨਕ ਏਵੀਜੇ ਹਾਈਟਸ ਸੁਸਾਇਟੀ 'ਚ ਅੰਤਰਰਾਸ਼ਟਰੀ ਬਾਕਸਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸ਼ੁੱਕਰਵਾਰ ਨੂੰ ਉਨ੍ਹਾਂ ਦੀ ਲਾਸ਼ ਉਨ੍ਹਾਂ ਦੇ ਬੰਦ ਫਲੈਟ 'ਚੋਂ ਮਿਲੀ ਹੈ। ਮਿ੍ਰਤਕ ਦੇ ਸਰੀਰ 'ਤੇ ਚਾਰ ਥਾਵਾਂ 'ਤੇ ਗੋਲੀ ਦੇ ਨਿਸ਼ਾਨ ਮਿਲੇ ਹਨ। ਪੁਲਿਸ ਨੂੰ ਘਟਨਾ ਵਾਲੀ ਥਾਂ ਨੇੜਿਉਂ ਸ਼ਰਾਬ ਦੀ ਬੋਤਲ ਵੀ ਮਿਲੀ ਹੈ। ਪਰਿਵਾਰਕ ਮੈਂਬਰਾਂ ਨੇ ਇਕ ਲੜਕੀ ਅਤੇ ਕੁਝ ਨੌਜਵਾਨਾਂ 'ਤੇ ਹੱਤਿਆ ਦਾ ਸ਼ੱਕ ਜ਼ਾਹਿਰ ਕੀਤਾ ਹੈ। ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: boxer killed