ਜ਼ਿਲ੍ਹਾ ਅਕਾਲੀ ਜੱਥਾ ਦੇ ਸ਼ਹਿਰੀ ਪ੫ਧਾਨ ਜਥੇਦਾਰ ਕੁੰਭੜਾ ਦਾ ਵੱਖ-ਵੱਖ ਥਾਈਂ ਸਨਮਾਨ

Updated on: Tue, 05 Dec 2017 06:11 PM (IST)
  

ਪੰਜਾਬੀ ਜਾਗਰਣ ਟੀਮ, ਐੱਸਏਐੱਸ ਨਗਰ :

ਸ਼੫ੋਮਣੀ ਅਕਾਲੀ ਦਲ ਮੋਹਾਲੀ ਦੇ ਸ਼ਹਿਰੀ ਪ੫ਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਦਾ ਮੰਗਲਵਾਰ ਨੂੰ ਵੱਖ-ਵੱਖ ਥਾਵਾਂ 'ਤੇ ਸਨਮਾਨ ਕੀਤਾ ਗਿਆ। ਯੂਥ ਅਕਾਲੀ ਦਲ ਸ਼ਹਿਰੀ ਦੇ ਪ੫ਧਾਨ ਅਤੇ ਕੌਂਸਲਰ ਹਰਮਨਪ੫ੀਤ ਸਿੰਘ ਪਿ੫ੰਸ ਨੇ ਦੱਸਿਆ ਕਿ ਅੱਜ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਨੇ ਜਥੇਦਾਰ ਕੁੰਭੜਾ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਚੀਮਾ ਨੇ ਕਿਹਾ ਕਿ ਜਥੇਦਾਰ ਕੁੰਭੜਾ ਇਕ ਇਮਾਨਦਾਰ ਆਗੂ ਹਨ, ਉਨ੍ਹਾਂ ਤੋਂ ਪਾਰਟੀ ਨੂੰ ਕਾਫ਼ੀ ਆਸਾਂ ਹਨ। ਜਥੇਦਾਰ ਕੁੰਭੜਾ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਹੈ, ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ।

ਇਸੇ ਤਰ੍ਹਾਂ ਖਰੜ ਵਿਖੇ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ ਨੇ ਜਥੇਦਾਰ ਕੁੰਭੜਾ ਦਾ ਸਨਮਾਨ ਕੀਤਾ। ਉਨ੍ਹਾਂ ਕਿਹਾ ਕਿ ਜਥੇਦਾਰ ਕੁੰਭੜਾ ਟਕਸਾਲੀ ਆਗੂ ਹਨ, ਉਨ੍ਹਾਂ ਦੀ ਅਗਵਾਈ ਵਿਚ ਮੋਹਾਲੀ ਵਿਚ ਪਾਰਟੀ ਹੋਰ ਮਜ਼ਬੂਤ ਹੋਵੇਗੀ।

ਇਸੇ ਦੌਰਾਨ ਭਾਜਪਾ ਕੌਂਸਲਰ ਅਰੁਣ ਸ਼ਰਮਾ ਨੇ ਵੀ ਇਕ ਸਮਾਗਮ ਦੌਰਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਦਾ ਵਿਸ਼ੇਸ ਸਨਮਾਨ ਕੀਤਾ। ਉਨ੍ਹਾਂ ਕਿਹਾ ਕਿ ਜਥੇਦਾਰ ਕੁੰਭੜਾ ਪੁਰਾਣੇ ਸਾਥੀ ਹਨ ਅਤੇ ਅਕਾਲੀ ਭਾਜਪਾ ਵੱਲੋਂ ਰਲ ਕੇ ਅਗਲੀ ਰਣਨੀਤੀ ਉਲੀਕੀ ਜਾਵੇਗੀ।

ਇਸ ਦੌਰਾਨ ਅਕਾਲੀ ਦਲ ਮੋਹਾਲੀ ਦੇ ਬੀਸੀ ਸੈੱਲ ਦੇ ਪ੫ਧਾਨ ਅਤੇ ਕੌਂਸਲਰ ਗੁਰਮੁਖ ਸਿੰਘ ਸੋਹਲ ਨੇ ਵੀ ਜਥੇਦਾਰ ਕੁੰਭੜਾ ਦਾ ਇਕ ਸਮਾਗਮ ਵਿਚ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਸੋਹਲ ਨੇ ਕਿਹਾ ਕਿ ਜਥੇਦਾਰ ਕੁੰਭੜਾ ਉਨ੍ਹਾਂ ਦੇ ਵੱਡੇ ਭਰਾ ਹਨ। ਉਨ੍ਹਾਂ ਦੀ ਅਗਵਾਈ ਵਿਚ ਪਾਰਟੀ ਹੋਰ ਵੀ ਮਜ਼ਬੂਤ ਹੋਵੇਗੀ।

5ਸੀਐਚਡੀ9ਪੀ

ਜਥੇਦਾਰ ਕੁੰਭੜਾ ਦਾ ਸਨਮਾਨ ਕਰਦੇ ਡਾ. ਚੀਮਾ ਤੇ ਹੋਰ ਅਕਾਲੀ ਕਾਰਕੁੰਨ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: chd news