ਪੰਜਾਬ ਦੀ ਤਰੱਕੀ ਲਈ ਕਾਰਜਸ਼ੀਲ ਹਨ ਖ਼ੁਸ਼ਹਾਲੀ ਦੇ ਰਾਖੇ : ਲੈਫ਼. ਜਨ. ਟੀਐੱਸ ਸ਼ੇਰਗਿੱਲ

Updated on: Mon, 16 Apr 2018 07:24 PM (IST)
  
chd news

ਪੰਜਾਬ ਦੀ ਤਰੱਕੀ ਲਈ ਕਾਰਜਸ਼ੀਲ ਹਨ ਖ਼ੁਸ਼ਹਾਲੀ ਦੇ ਰਾਖੇ : ਲੈਫ਼. ਜਨ. ਟੀਐੱਸ ਸ਼ੇਰਗਿੱਲ

-ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਵੱਲੋਂ ਗਾਰਡੀਅਨਜ਼ ਆਫ਼ ਗਵਰਨੈਂਸ ਅਤੇ ਪ੫ਸ਼ਾਸਕੀ ਅਧਿਕਾਰੀਆਂ ਨਾਲ ਮੀਟਿੰਗ

-ਗਾਰਡੀਅਨਜ਼ ਆਫ਼ ਗਵਰਨੈਂਸ ਨੂੰ ਪ੫ਸ਼ਾਸਨ ਵੱਲੋਂ ਮਿਲੇਗਾ ਪੂਰਨ ਸਹਿਯੋਗ : ਡੀਸੀ

ਸਟਾਫ਼ ਰਿਪੋਰਟਰ, ਐੱਸਏਐੱਸ ਨਗਰ :

'ਲੋਕ ਭਲਾਈ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ 'ਤੇ ਯੋਗ ਵਿਅਕਤੀਆਂ ਤਕ ਪੁੱਜਦਾ ਕਰਨ ਨੂੰ ਯਕੀਨੀ ਬਣਾਉਣ ਲਈ 'ਗਾਰਡੀਅਨਜ਼ ਆਫ਼ ਗਵਰਨੈਂਸ' ਪੰਜਾਬ ਸਰਕਾਰ ਦੇ ਅੱਖ ਅਤੇ ਕੰਨ ਬਣ ਕੇ ਕੰਮ ਕਰ ਰਹੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਬਕਾ ਸੈਨਿਕਾਂ ਦੀ ਇਮਾਨਦਾਰੀ ਅਤੇ ਫ਼ਰਜ਼ਾਂ ਦੀ ਤਨਦੇਹੀ ਨਾਲ ਪਾਲਣਾ ਦੀ ਭਾਵਨਾ ਦੇ ਮੱਦੇਨਜ਼ਰ ਹੀ ਇਹ ਵੱਡੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ।' ਇਨ੍ਹਾਂ ਵਿਚਾਰਾਂ ਦਾ ਪ੫ਗਟਾਵਾ ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਅਤੇ ਸੇਵਾਮੁਕਤ ਲੈਫ਼. ਜਨ. ਟੀਐੱਸ ਸ਼ੇਰਗਿੱਲ ਨੇ ਇੱਥੇ ਜ਼ਿਲ੍ਹਾ ਪ੫ਬੰਧਕੀ ਕੰਪਲੈਕਸ ਵਿਚ ਜ਼ਿਲ੍ਹੇ ਦੇ ਗਾਰਡੀਅਨਜ਼ ਆਫ਼ ਗਵਰਨੈਂਸ ਅਤੇ ਪ੫ਸ਼ਾਸਕੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੀ ਪ੫ਧਾਨਗੀ ਕਰਦਿਆਂ ਕੀਤਾ।

ਇਸ ਮੌਕੇ ਸ਼ੇਰਗਿੱਲ ਨੇ ਕਿਹਾ ਕਿ ਪੂਰੇ ਦੇਸ਼ ਵਿਚੋਂ ਇਸ ਢੰਗ ਨਾਲ ਸੇਵਾ ਕਰਨ ਦਾ ਮੌਕਾ ਸਾਬਕਾ ਫ਼ੌਜੀਆਂ ਨੂੰ ਪਹਿਲੀ ਵਾਰ ਪੰਜਾਬ ਵਿਚ ਹੀ ਮਿਲਿਆ ਹੈ। ਜੋ ਇੱਜ਼ਤ ਤੇ ਮਾਣ ਪੰਜਾਬ ਸਰਕਾਰ ਵੱਲੋਂ ਸਾਬਕਾ ਸੈਨਿਕਾਂ ਨੂੰ ਦਿੱਤਾ ਗਿਆ ਹੈ, ਗਾਰਡੀਅਨਜ਼ ਆਫ਼ ਗਵਰਨੈਂਸ ਉਸ ਨੂੰ ਅੱਗੇ ਲੋਕਾਂ ਤਕ ਪੁੱਜਦਾ ਕਰਨ ਨੂੰ ਵੀ ਯਕੀਨੀ ਬਣਾਉਣ। ਉਨ੍ਹਾਂ ਨੇ ਸਾਬਕਾ ਸੈਨਿਕਾਂ ਨੂੰ ਡਟ ਕੇ ਕੰਮ ਕਰਨ ਲਈ ਪ੫ੇਰਦਿਆਂ ਕਿਹਾ ਕਿ ਸਾਬਕਾ ਸੈਨਿਕ ਯੋਧੇ ਹਨ ਤੇ ਯੋਧੇ ਹੀ ਰਹਿਣਗੇ। ਗਾਰਡੀਅਨਜ਼ ਆਫ਼ ਗਵਰਨੈਂਸ ਦਾ ਮੁੱਖ ਟੀਚਾ ਪੰਜਾਬ ਨੂੰ ਦੇਸ਼ ਵਿਚੋਂ ਪਹਿਲੇ ਨੰਬਰ 'ਤੇ ਲੈ ਕੇ ਆਉਣਾ ਹੈ। ਇਸ ਲਈ ਵੱਧ ਤੋਂ ਵੱਧ ਲੋਕਾਂ, ਖ਼ਾਸ ਕਰ ਕੇ ਨੌਜਵਾਨਾਂ ਨੂੰ ਆਪਣੇ ਨਾਲ ਜੋੜਦਿਆਂ ਪੰਜਾਬ ਦੀ ਤਰੱਕੀ ਲਈ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਗਾਰਡੀਅਨਜ਼ ਆਫ਼ ਗਵਰਨੈਂਸ ਕਿਸੇ ਵੀ ਧੜੇ ਨਾਲ ਸਬੰਧਤ ਨਹੀਂ ਹਨ ਤੇ ਉਨ੍ਹਾਂ ਵੱਲੋਂ ਕੇਵਲ ਤੱਥ ਆਧਾਰਤ ਸਹੀ ਰਿਪੋਰਟਾਂ ਹੀ ਭੇਜੀਆਂ ਜਾਣ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਬਕਾ ਫ਼ੌਜੀਆਂ 'ਤੇ ਬਹੁਤ ਭਰੋਸਾ ਹੈ ਤੇ ਖ਼ੁਸ਼ਹਾਲੀ ਦੇ ਰਾਖਿਆਂ ਵੱਲੋਂ ਕਿਸੇ ਵੀ ਪੱਧਰ 'ਤੇ ਕਿਸੇ ਵੀ ਕਿਸਮ ਦਾ ਵਿਤਕਰਾ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਵੱਲੋਂ ਭੇਜੀਆਂ ਜਾਂਦੀਆਂ ਰਿਪੋਰਟਾਂ ਸਿੱਧੀਆਂ ਮੁੱਖ ਮੰਤਰੀ ਦਫ਼ਤਰ, ਪ੫ਮੁੱਖ ਸਕੱਤਰ, ਡਿਪਟੀ ਕਮਿਸ਼ਨਰ ਅਤੇ ਐੱਸਡੀਐੱਮਜ਼ ਕੋਲ ਪੁੱਜਦੀਆਂ ਹਨ। ਉਨ੍ਹਾਂ ਕਿਹਾ ਕਿ ਗਾਰਡੀਅਨਜ਼ ਆਫ਼ ਗਵਰਨੈਂਸ ਵੱਲੋਂ ਜ਼ਿਲ੍ਹੇ ਦੇ ਪ੫ਸ਼ਾਸਕੀ ਅਧਿਕਾਰੀਆਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ। ਮੁੱਖ ਮੰਤਰੀ ਦੇ ਸਲਾਹਕਾਰ ਨੇ ਕਿਹਾ ਕਿ ਗਾਰਡੀਅਨਜ਼ ਆਫ਼ ਗਵਰਨੈਂਸ ਦਾ ਮਕਸਦ ਸਾਬਕਾ ਫ਼ੌਜੀਆਂ ਰਾਹੀਂ ਵੱਖ-ਵੱਖ ਸਰਕਾਰੀ ਸਕੀਮਾਂ ਅਤੇ ਪੋ੫ਗਰਾਮਾਂ 'ਤੇ ਨਜ਼ਰ ਰੱਖਣ ਦੇ ਨਾਲ-ਨਾਲ ਇਹ ਯਕੀਨੀ ਬਣਾਉਣਾ ਵੀ ਹੈ ਕਿ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਰਾਹਤ ਅਤੇ ਮਦਦ ਦੀ ਕਿਤੇ ਵੀ ਦੁਰਵਰਤੋਂ ਨਾ ਹੋਵੇ ਅਤੇ ਇਹ ਸਿਰਫ਼ ਲੋੜਵੰਦਾਂ ਅਤੇ ਸਹੀ ਹੱਥਾਂ ਵਿਚ ਪੁੱਜੇ।

ਇਸ ਤੋਂ ਪਹਿਲਾਂ ਗਾਰਡੀਅਨਜ਼ ਆਫ਼ ਗਵਰਨੈਂਸ ਦੇ ਵਾਈਸ ਚੇਅਰਮੈਨ ਮੇਜਰ ਜਨਰਲ (ਸੇਵਾਮੁਕਤ) ਐੱਸਪੀਐੱਸ ਗਰੇਵਾਲ ਨੇ ਕਿਹਾ ਕਿ ਗਾਰਡੀਅਨਜ਼ ਆਫ਼ ਗਵਰਨੈਂਸ ਸਰਕਾਰ ਦੇ ਅੱਖ ਤੇ ਕੰਨ ਹਨ ਅਤੇ ਉਨ੍ਹਾਂ ਵੱਲੋਂ ਭੇਜੀਆਂ ਗਈਆਂ ਰਿਪੋਰਟਾਂ 'ਤੇ ਫੌਰੀ ਕਾਰਵਾਈ ਦਾ ਪ੫ਬੰਧ ਕੀਤਾ ਗਿਆ ਹੈ। ਉਨ੍ਹਾਂ ਨੇ ਇਸ ਮੌਕੇ ਵੱਖ-ਵੱਖ ਜ਼ਿਲਿ੍ਹਆਂ ਨਾਲ ਸਬੰਧਤ ਖੁਸ਼ਹਾਲੀ ਦੇ ਰਾਖਿਆਂ ਦੇ ਤਜਰਬੇ ਵੀ ਸਾਂਝੇ ਕੀਤੇ। ਉਨ੍ਹਾਂ ਆਸ ਪ੫ਗਟਾਈ ਕਿ ਸਾਬਕਾ ਫ਼ੌਜੀ ਆਪਣੀ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦਿਆਂ ਸੂਬੇ ਨੂੰ ਸਿਖਰਾਂ 'ਤੇ ਪਹੁੰਚਾਉਣ ਵਿਚ ਅਹਿਮ ਯੋਗਦਾਨ ਪਾਉਣਗੇ।

ਮੀਟਿੰਗ ਦੀ ਸ਼ੁਰੂਆਤ ਮੌਕੇ ਡਿਪਟੀ ਕਮਿਸ਼ਨਰ ਗੁਰਪ੫ੀਤ ਕੌਰ ਸਪਰਾ ਨੇ ਟੀਐੱਸ ਸ਼ੇਰਗਿੱਲ ਸਮੇਤ ਸਮੂਹ ਹਾਜ਼ਰੀਨ ਦਾ ਸਵਾਗਤ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਗਾਰਡੀਅਨਜ਼ ਆਫ਼ ਗਵਰਨੈਂਸ ਦੇ ਰੂਪ ਵਿਚ ਇਕ ਅਹਿਮ ਉਪਰਾਲਾ ਕੀਤਾ ਗਿਆ ਹੈ, ਜੋ ਪੰਜਾਬ ਦੀ ਤਰੱਕੀ ਲਈ ਲਾਹੇਵੰਦ ਸਿੱਧ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੫ਸ਼ਾਸਨ ਵੱਲੋਂ ਗਾਰਡੀਅਨਜ਼ ਆਫ਼ ਗਵਰਨੈਂਸ ਨੂੰ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ। ਡੀਸੀ ਸਪਰਾ ਨੇ ਕਿਹਾ ਕਿ ਕਿਸੇ ਵੀ ਕਿਸਮ ਦੀ ਸਮੱਸਿਆ ਆਉਣ 'ਤੇ ਗਾਰਡੀਅਨਜ਼ ਆਫ਼ ਗਵਰਨੈਂਸ ਉਨ੍ਹਾਂ ਤਕ ਪਹੁੰਚ ਕਰ ਸਕਦੇ ਹਨ।

ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਮਾਨ, ਜ਼ਿਲ੍ਹੇ ਦੇ ਗਾਰਡੀਅਨਜ਼ ਆਫ਼ ਗਵਰਨੈਂਸ ਦੇ ਮੁਖੀ (ਸੇਵਾਮੁਕਤ) ਕਰਨਲ ਬਲਬੀਰ ਸਿੰਘ, ਐੱਸਡੀਐੱਮ ਮੋਹਾਲੀ ਡਾ. ਆਰ ਪੀ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਡੀ ਕੇ ਸਾਲਦੀ, ਡੀਐੱਫਐੱਸਸੀ ਸੁਖਵਿੰਦਰ ਸਿੰਘ, ਡਿਪਟੀ ਡਾਇਰੈਕਟਰ (ਬਾਗ਼ਬਾਨੀ) ਤਰਲੋਚਨ ਸਿੰਘ ਸਮੇਤ ਜ਼ਿਲ੍ਹ ਪ੫ਸ਼ਾਸਨ ਦੇ ਵੱਖ-ਵੱਖ ਅਧਿਕਾਰੀ ਅਤੇ ਭਗਵੰਤ ਸਿੰਘ ਅਬਰਾਵਾਂ ਸਮੇਤ ਜ਼ਿਲ੍ਹੇ ਦੇ ਗਾਰਡੀਅਨਜ਼ ਆਫ਼ ਗਵਰਨੈਂਸ ਹਾਜ਼ਰ ਸਨ।

------------

16ਸੀਐਚਡੀ3ਪੀ

ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਅਤੇ ਸੇਵਾਮੁਕਤ ਲੈਫ਼. ਜਨ. ਟੀਐੱਸ ਸ਼ੇਰਗਿੱਲ ਜ਼ਿਲ੍ਹੇ ਦੇ ਪ੫ਸ਼ਾਸਕੀ ਅਧਿਕਾਰੀਆਂ ਅਤੇ ਗਾਰਡੀਅਨਜ਼ ਆਫ਼ ਗਵਰਨੈਂਸ ਦੀ ਮੀਟਿੰਗ ਦੀ ਪ੫ਧਾਨਗੀ ਕਰਦੇ ਹੋਏ। ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਗੁਰਪ੫ੀਤ ਕੌਰ ਸਪਰਾ ਵੀ ਦਿਖਾਈ ਦੇ ਰਹੇ ਹਨ।

16ਸੀਐਚਡੀ3ਪੀਏ

ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਅਤੇ ਸੇਵਾਮੁਕਤ ਲੈਫ਼. ਜਨ. ਟੀਐੱਸ ਸ਼ੇਰਗਿੱਲ ਜ਼ਿਲ੍ਹੇ ਦੇ ਗਾਰਡੀਅਨਜ਼ ਆਫ਼ ਗਵਰਨੈਂਸ ਨਾਲ ਮੁਲਾਕਾਤ ਕਰਦੇ ਹੋਏ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: chd news