ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ੫ੀ ਗੁਰੂ ਅੰਗਦ ਦੇਵ ਜੀ ਦਾ ਪ੫ਕਾਸ਼ ਪੁਰਬ ਮਨਾਇਆ

Updated on: Mon, 16 Apr 2018 08:11 PM (IST)
  
chd news

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ੫ੀ ਗੁਰੂ ਅੰਗਦ ਦੇਵ ਜੀ ਦਾ ਪ੫ਕਾਸ਼ ਪੁਰਬ ਮਨਾਇਆ

ਗੁਰਪ੫ੀਤ ਕੌਰ, ਐੱਸਏਐੱਸ ਨਗਰ :

ਸਥਾਨਕ ਪਿੰਡ ਸੋਹਾਣਾ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦੂਜੇ ਪਾਤਿਸ਼ਾਹ ਸ੫ੀ ਗੁਰੂ ਅੰਗਦ ਦੇਵ ਜੀ ਮਹਾਰਾਜ ਦਾ ਪ੫ਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਪ੫ਕਾਸ਼ ਪੁਰਬ ਦੀ ਖ਼ੁਸ਼ੀ ਵਿਚ ਸਵੇਰੇ 9 ਵਜੇ ਸ੫ੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਵਿਚ ਭਾਈ ਪਿ੫ਤਪਾਲ ਸਿੰਘ ਦੇ ਪੰਥਕ ਜੱਥੇ ਨੇ ਦੂਜੇ ਪਾਤਿਸ਼ਾਹ ਸ੫ੀ ਗੁਰੂ ਅੰਗਦ ਦੇਵ ਦਾ ਪੂਰਾ ਜੀਵਨ ਬਿ੫ਤਾਂਤ ਅਤੇ ਸ੫ੀ ਗੁਰੂ ਨਾਨਕ ਦੇਵ ਜੀ ਵੱਲੋਂ ਭਾਈ ਲਹਿਣਾ ਜੀ ਨੂੰ ਗੁਰਿਆਈ ਦੀ ਦਾਤ ਬਖ਼ਸ਼ ਕੇ ਗੁਰੂ ਅੰਗਦ ਦੇਵ ਜੀ ਬਣਾਉਣ ਦੇ ਪ੫ਸੰਗ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਬੀਬੀ ੳੱਤਮਜੀਤ ਕੌਰ ਦੇ ਜੱਥੇ ਨੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਚਰਨਾਂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਸੰਦੀਪ ਸਿੰਘ ਸ਼੫ੋਮਣੀ ਪ੫ਚਾਰਕ ਸ੫ੀ ਆਨੰਦਪੁਰ ਸਾਹਿਬ ਵਾਲਿਆਂ ਨੇ ਸ੫ੀ ਗੁਰੂ ਅੰਗਦ ਦੇਵ ਜੀ ਦੁਆਰਾ ਸ੫ੀ ਗੁਰੂ ਗ੫ੰਥ ਸਾਹਿਬ ਵਿਚ ਉਚਾਰਨ ਕੀਤੀ ਬਾਣੀ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਦੱਸਿਆ। ਇਸ ਤੋਂ ਇਲਾਵਾ ਭਾਈ ਓਂਕਾਰ ਸਿੰਘ, ਭਾਈ ਬਹਾਦਰ ਸਿੰਘ ਸੇਵਕ, ਭਾਈ ਗੁਰਵਿੰਦਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਧਰਮ ਸਿੰਘ ਮਾਹੀ, ਭਾਈ ਅਮਰਜੀਤ ਸਿੰਘ ਖ਼ਾਲਸਾ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜੱਥਾ, ਭਾਈ ਕੁਲਤਾਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਜਤਿੰਦਰ ਸਿੰਘ, ਭਾਈ ਨਿਤਿਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਪ੫ਤਾਪ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸਰਵਣ ਕਰਵਾ ਕੇ ਨਿਹਾਲ ਕੀਤਾ। ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਦਿਹਾੜੇ ਦੀ ਖ਼ੁਸ਼ੀ ਵਿਚ ਦਰਬਾਰ ਸਾਹਿਬ ਦੀ ਅੰਦਰੋਂ ਅਤੇ ਬਾਹਰੋਂ ਵਿਸ਼ੇਸ਼ ਸਜਾਵਟ ਕੀਤੀ ਗਈ। ਇਸ ਮੌਕੇ ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ।

ਇਸ ਮੌਕੇ ਪ੫ਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ 21 ਅਪ੫ੈਲ ਨੂੰ ਸ਼੫ੋਮਣੀ ਭਗਤ ਧੰਨਾ ਜੀ ਦਾ ਪ੫ਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਦਿਨ ਸਵੇਰੇ 9 ਵਜੇ ਸ੫ੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਪਰੰਤ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ ਜਿਸ ਵਿਚ ਸ੫ੀ ਦਰਬਾਰ ਸਾਹਿਬ ਅੰਮਿ੫ਤਸਰ ਦੇ ਹਜ਼ੂਰੀ ਰਾਗੀ ਜੱਥੇ, ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਅਤੇ ਉੱਚ ਕੋਟੀ ਦੇ ਪੰਥ ਪ੫ਸਿੱਧ ਪ੫ਚਾਰਕ ਸੰਗਤਾਂ ਨੂੰ ਸਾਰਾ ਦਿਨ ਗੁਰੂ ਜਸ ਸਰਵਣ ਕਰਵਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।

16ਸੀਐਚਡੀ150ਪੀਏ : ਸਮਾਗਮ ਦੌਰਾਨ ਭਾਈ ਗੁਰਦੀਪ ਸਿੰਘ ਖੰਨਾ ਦਾ ਜੱਥਾ ਕੀਰਤਨ ਕਰਦਾ ਹੋਇਆ।

16ਸੀਐਚਡੀ150ਪੀਬੀ : ਸਮਾਗਮ 'ਚ ਕੀਰਤਨ ਸਰਵਣ ਕਰਦੀਆਂ ਸੰਗਤਾਂ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: chd news