ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੫ੀਸ਼ਦ ਕਰਮਚਾਰੀ ਯੂਨੀਅਨ ਨੇ ਹੱਕਾਂ ਲਈ ਚੰਨੀ ਨੂੰ ਦਿੱਤਾ ਮੰਗ ਪੱਤਰ

Updated on: Mon, 16 Apr 2018 09:09 PM (IST)
  
chd news

ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੫ੀਸ਼ਦ ਕਰਮਚਾਰੀ ਯੂਨੀਅਨ ਨੇ ਹੱਕਾਂ ਲਈ ਚੰਨੀ ਨੂੰ ਦਿੱਤਾ ਮੰਗ ਪੱਤਰ

ਅਵਤਾਰ ਮਹਿਰਾ, ਖਰੜ :

ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੫ੀਸ਼ਦ ਕਰਮਚਾਰੀ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਕੈਬਨਿਟ ਮੰਤਰੀ ਚਰਨਜੀਤ ਸਿਘ ਚੰਨੀ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੫ਧਾਨ ਪੰਚਾਇਤ ਸਕੱਤਰ ਯੂੁਨੀਅਨ ਨਿਰਮਲ ਸਿੰਘ ਸੈਣੀ ਹਰਲਾਲਪੁਰ ਨੇ ਦੱਸਿਆ ਕਿ ਪੰਚਾਇਤ ਸੰਮਤੀ ਮੁਲਾਜ਼ਮਾਂ ਦੀ ਯੂਨੀਅਨ ਵੱਲੋਂ ਬੀਤੀ 8 ਫ਼ਰਵਰੀ ਨੂੰ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨਾਲ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਮੀਟਿੰਗ ਹੋਈ ਸੀ ਪਰ ਅਜੇ ਤਕ ਮੰਗਾਂ ਲਾਗੂ ਨਹੀਂ ਕੀਤੀਆਂ ਗਈਆਂ ਜਿਸ ਕਾਰਨ ਰੋਸ ਵਜੋਂ ਪੰਜਾਬ ਵਿਚ ਕੰਮ ਕਰਦੇ ਪੰਚਾਇਤ ਸੰਮਤੀ, ਜਿਲ੍ਹਾ ਪ੫ੀਸ਼ਦ ਦੇ ਸਮੂਹ ਕਰਮਚਾਰੀਆਂ ਵੱਲੋਂ ਕਲਮਛੋੜ ਹੜਤਾਲ ਕੀਤੀ ਹੋਈ ਹੈ। ਇਸ ਮੌਕੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਸਬੰਧੀ ਸੰਬੰਧਤ ਵਿਭਾਗ ਨੂੰ ਸੂਚਿਤ ਕੀਤਾ ਜਾਵੇਗਾ ਅਤੇ ਮਸਲੇ ਦਾ ਹੱਲ ਜਲਦ ਕਰਨ ਲਈ ਕਿਹਾ ਜਾਵੇਗਾ। ਇਸ ਮੌਕੇ ਸਿਕੰਦਰ ਸਿੰਘ, ਮਨਜੀਤ ਸਿੰਘ, ਹਰਦੀਪ ਸਿੰਘ, ਲਾਲ ਚੰਦ, ਉਧਮ ਸਿੰਘ, ਇੰਦਰਜੀਤ ਸਿੰਘ, ਮਨਦੀਪ ਸਿੰਘ, ਹਰਸਿਮਰਨ ਕੌਰ, ਜਸਬੀਰ ਕੌਰ, ਸ਼ਿਵਰਾਜ ਰਾਣਾ, ਜਗਮੋਹਣ ਕੰਗ, ਸੰਜੀਵ ਕੁਮਾਰ, ਰਾਜੇਸ਼ ਕੁਮਾਰ, ਕੁਲਵਿੰਦਰ ਸਿੰਘ, ਗੁਰਮੀਤ ਸਿੰਘ, ਹਰਵਿੰਦਰ ਸਿੰਘ, ਸੁੱਚਾ ਸਿੰਘ ਆਦਿ ਮੌਜੂਦ ਸਨ।

ਫ਼ੋਟੋ ਕੈਪਸ਼ਨ 16ਸੀਐਚਡੀ877ਪੀ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੰਗ ਪੱਤਰ ਦਿੰਦੇ ਹੋਏ ਯੂਨੀਅਨ ਦੇ ਆਗੂ ਅਤੇ ਹੋਰ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: chd news