ਵਿਜੇ ਮਾਲਿਆ ਨੂੰ 10 ਜੁਲਾਈ ਨੂੰ ਸੁਣਾਈ ਜਾਵੇਗੀ ਸਜ਼ਾ

Updated on: Tue, 09 May 2017 02:01 PM (IST)
  
Court notice against vijay mallya

ਵਿਜੇ ਮਾਲਿਆ ਨੂੰ 10 ਜੁਲਾਈ ਨੂੰ ਸੁਣਾਈ ਜਾਵੇਗੀ ਸਜ਼ਾ

ਸੁਪਰੀਮ ਕੋਰਟ ਨੇ ਕਾਰੋਬਾਰੀ ਵਿਜੇ ਮਾਲਿਆ ਨੂੰ ਕੋਰਟ ਦੀ ਮਾਣਹਾਨੀ ਦਾ ਦੋਸ਼ੀ ਠਹਿਰਾਉਂਦੇ ਹੋਏ ਉਨ੍ਹਾਂ ਖ਼ਿਲਾਫ਼ ਸੰਮਨ ਜਾਰੀ ਕਰ ਦਿੱਤਾ ਹੈ। ਮਾਲਿਆ ਨੂੰ 10 ਜੁਲਾਈ ਨੂੰ ਮਾਮਲੇ ਦੀ ਸੁਣਵਾਈ ਲਈ ਕੋਰਟ 'ਚ ਪੇਸ਼ ਕੀਤਾ ਜਾਵੇਗਾ। ਕੋਰਟ ਵੱਲੋਂ ਇਹ ਫੈਸਲਾ ਬੈਂਕਾਂ ਦੇ ਸੰਗ ਦੀ ਪਟੀਸ਼ਨ 'ਤੇ ਦਿੱਤਾ ਗਿਆ ਹੈ। ਮਾਮਲੇ ਦੀ ਸੁਣਵਾਈ ਕਰ ਰਹੀ ਜਸਟਿਸ ਏਕੇ ਗੋਇਲ ਤੇ ਯੂਯੂ ਲਲਿਤ ਦੀ ਬੈਠਕ ਨੇ ਕਿਹਾ ਕਿ ਵਿਜੇ ਮਾਲਿਆ ਨੂੰ ਦੋ ਮਾਮਲਿਆਂ 'ਚ ਕੋਰਟ ਦੀ ਮਾਣਹਾਨੀ ਦਾ ਦੋਸ਼ੀ ਪਾਇਆ ਗਿਆ ਹੈ। ਮਾਲਿਆ ਮੌਜੂਦਾ ਸਮੇਂ 'ਚ ਲੰਦਨ 'ਚ ਰਹਿ ਰਹੇ ਹਨ। ਕੇਂਦਰ ਸਰਕਾਰ ਵੱਲੋਂ ਕੋਰਟ ਨੂੰ ਜਾਣਕਾਰੀ ਦਿੱਤੀ ਗਈ ਹੈ ਕਿ ਉਨ੍ਹਾਂ ਵੱਲੋਂ ਵਿਜੇ ਮਾਲਿਆ ਨੂੰ ਦੇਸ਼ ਵਾਪਸ ਲਿਆਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੁਣਵਾਈ ਦੌਰਾਨ ਬੈਂਕਾਂ ਵੱਲੋਂ ਮੰਗ ਕੀਤੀ ਗਈ ਹੈ ਕਿ 40 ਮਿਲੀਅਨ ਯੂਐੱਸ ਡਾਲਰ ਜੋ ਡੀਅਗੋ ਡੀਲ ਤੋਂ ਮਿਲੇ ਸਨ ਉਨ੍ਹਾਂ ਨੂੰ ਸੁਪਰੀਮ ਕੋਰਟ ਦੀ ਰਜ਼ਿਸਟਰੀ 'ਚ ਜਮ੍ਹਾਂ ਕਰਵਾਇਆ ਜਾਵੇ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: Court notice against vijay mallya