ਨਾਜਾਇਜ਼ ਸ਼ਰਾਬ ਸਮੇਤ ਕਾਬੂ

Updated on: Wed, 11 Jul 2018 09:23 PM (IST)
  
crime news

ਨਾਜਾਇਜ਼ ਸ਼ਰਾਬ ਸਮੇਤ ਕਾਬੂ

ਸੀਟੀਪੀ17 ਕਾਬੂ ਕੀਤਾ ਗਿਆ ਵਿਅਕਤੀ ਪੁਲਿਸ ਪਾਰਟੀ ਨਾਲ।

ਅਮਰਜੀਤ ਸਿੰਘ ਵੇਹਗਲ, ਜਲੰਧਰ : ਥਾਣਾ ਡਵੀਜ਼ਨ ਨੰਬਰ .1 ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪ੫ੱੈਸ ਕਾਨਫਰੰਸ ਰਾਹੀਂ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਕੁਲਵੰਤ ਸਿੰਘ ਨੇ ਦੱਸਿਆ ਕਿ ਏ ਐੱਸ ਆਈ ਜਗਦੀਸ਼ ਕੁਮਾਰ ਨੇ ਸਮੇਤ ਪੁਲਿਸ ਪਾਰਟੀ ਸੁਦਰਸ਼ਨ ਪਾਰਕ ਮਕਸੂਦਾਂ 'ਚ ਘਰ 'ਚ ਨਾਜਾਇਜ਼ ਸ਼ਰਾਬ ਦੀ ਵਿਕਰੀ ਕਰ ਰਹੇ ਕਾਰਤਿਕ ਪੁੱਤਰ ਚਰਨਜੀਤ ਮਕਾਨ ਨੰਬਰ 41, ਵਾਸੀ ਨੰਦਨਪੁਰ ਰੋਡ , ਸੁਦਰਸ਼ਨ ਪਾਰਕ, ਮਕਸੂਦਾਂ, ਜਲੰਧਰ ਨੂੰ 10 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਥਾਣਾ ਮੁਖੀ ਨੇ ਦੱਸਿਆ ਕਿ ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ 'ਤੇ ਚੰਡੀਗੜ੍ਹ ਵਿਖੇ ਵੇਚਣ ਦੀ ਮੋਹਰ ਲੱਗੀ ਹੋਈ ਹੈ। ਪੁਲਿਸ ਵੱਲੋਂ ਕਾਬੂ ਕੀਤੇ ਗਏ ਕਾਰਤਿਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: crime news