ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣ 'ਚ ਹਿੱਸਾ ਨਹੀਂ ਲਵੇਗੀ 'ਆਪ'

Updated on: Tue, 14 Feb 2017 11:50 PM (IST)
  
Delhi sikh gurdwara pardhak committee election

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣ 'ਚ ਹਿੱਸਾ ਨਹੀਂ ਲਵੇਗੀ 'ਆਪ'

ਵੀ ਕੇ ਸ਼ੁਕਲਾ, ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਨੂੰ ਲੈ ਕੇ ਮਾਹੌਲ ਗਰਮਾ ਚੁੱਕਾ ਹੈ। ਚੋਣ ਪ੍ਰਚਾਰ ਸਿਖਰ 'ਤੇ ਹੈ। ਇਸ ਵਿਚਾਲੇ ਆਮ ਆਦਮੀ ਪਾਰਟੀ ਨੇ ਇਹ ਕਹਿ ਕੇ ਧਮਾਕਾ ਕਰ ਦਿੱਤਾ ਹੈ ਕਿ ਉਹ ਇਸ ਚੋਣ 'ਚ ਨਹੀਂ ਉਤਰੇਗੀ। ਪਾਰਟੀ ਇਹ ਚੋਣ ਨਹੀਂ ਲੜੇਗੀ ਅਤੇ ਨਾ ਹੀ ਕਿਸੇ ਹੋਰ ਤਰੀਕੇ ਨਾਲ ਇਸ 'ਚ ਹਿੱਸਾ ਲਵੇਗੀ।

ਹਾਲੇ ਤਕ ਇਸ ਚੋਣ 'ਚ ਹਿੱਸਾ ਲੈ ਰਹੀ ਇਕ ਪਾਰਟੀ ਨੂੰ ਆਪ ਨਾਲ ਜੋੜ ਕੇ ਦੇਖਿਆ ਜਾ ਰਿਹਾ ਸੀ ਪਰ ਪਾਰਟੀ ਦੇ ਉੱਚ ਸੂਤਰਾਂ ਨੇ ਸਾਫ਼ ਕੀਤਾ ਹੈ ਕਿ ਇਹ ਇਸ ਚੋਣ 'ਚ ਹਿੱਸਾ ਲੈਣ ਨਹੀਂ ਲੈ ਰਹੀ ਹੈ। ਇਸ ਕਾਰਨ ਹਾਲੇ ਤਕ ਸਪੱਸ਼ਟ ਨਹੀਂ ਹੋਇਆ ਹੈ ਕਿ ਪਾਰਟੀ ਨੇ ਇਕਦਮ ਇਸ ਮਾਹੌਲ ਵਿਚਾਲੇ ਅਜਿਹਾ ਫ਼ੈਸਲਾ ਕਿਉਂ ਲਿਆ ਹੈ? ਪਰ ਮੰਨਿਆ ਜਾ ਰਿਹਾ ਹੈ ਕਿ ਇਸ ਸਭ ਪਿਛੇ ਪਾਰਟੀ ਦੀ ਵੱਡੀ ਰਣਨੀਤੀ ਹੈ। ਜਿਸ ਬਾਰੇ ਆਉਣ ਵਾਲੇ ਸਮੇਂ 'ਚ ਗੱਲ ਸਾਹਮਣੇ ਆਵੇਗੀ। ਹਾਲਾਂਕਿ ਪਾਰਟੀ ਦੇ ਇਕ ਸੀਨੀਅਰ ਲੀਡਰ ਨੇ ਕਿਹਾ ਕਿ ਗੁਰਦੁਆਰਾ ਚੋਣ 'ਚ ਹਿੱਸਾ ਲੈਣ ਲਈ ਪਾਰਟੀ ਨੂੰ ਐੱਨਜੀਓ ਵਜੋਂ ਰਜਿਸਟਰਡ ਹੋਣਾ ਪਵੇਗਾ। ਜੋ ਨਹੀਂ ਹੋਇਆ ਹੈ। ਇਥੇ ਇਹ ਦੱਸਣਯੋਗ ਹੈ ਕਿ ਸਿੱਖਾਂ 'ਚ ਦਿੱਲੀ ਸਿੱਖ ਗੁਰਦੁਆਰਾ ਚੋਣ ਦਾ ਅਹਿਮ ਰੋਲ ਰਹਿੰਦਾ ਹੈ। ਕਾਂਗਰਸ ਪਾਰਟੀ ਸ਼੍ਰੋਮਣੀ ਅਕਾਲੀ ਦਲ ਸਰਨਾ ਗਰੁੱਪ ਨੂੰ ਸਮੱਰਥਨ ਕਰਦੀ ਹੈ। ਜਦਕਿ ਅਕਾਲੀ ਦਲ ਬਾਦਲ ਵੱਲ ਭਾਜਪਾ ਦਾ ਝੁਕਾਅ ਹੈ। ਇਸ ਵਾਰ ਚੋਣ 'ਚ ਕੁਝ ਹੋਰ ਪਾਰਟੀਆਂ ਵੀ ਸ਼ਾਮਲ ਹਨ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਇਸ ਸਮੇਂ ਅਕਾਲੀ ਦਲ ਬਾਦਲ ਦਾ ਕਬਜ਼ਾ ਹੈ। ਆਪ ਦਾ ਦਾਅਵਾ ਹੈ ਕਿ ਅਕਾਲੀ ਦਲ ਬਾਦਲ ਨੂੰ ਪੰਜਾਬ 'ਚ 'ਆਪ' ਹਰਾ ਚੁੱਕਾ ਹੈ। ਹਾਲਾਂਕਿ ਇਸ ਬਾਰੇ 'ਚ 11 ਮਾਰਚ ਹੋਣ ਵਾਲੀ ਵੋਟਾਂ ਦੀ ਗਿਣਤੀ ਤੋਂ ਬਾਅਦ ਪਤਾ ਚਲ ਸਕੇਗਾ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲਈ 1 ਫਰਵਰੀ ਨੂੰ ਨੋਟੀਫਿਕੇਸ਼ਨ ਜਾਰੀ ਹੋਇਆ ਸੀ। 24 ਫਰਵਰੀ ਨੂੰ ਚੋਣ ਪ੍ਰਚਾਰ ਸਮਾਪਤ ਹੋਵੇਗਾ। 26 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਇਕ ਮਾਰਚ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਇਸ ਚੋਣ 'ਚ ਸਿੱਖਾਂ ਨਾਲ ਸਬੰਧਤ 5 ਸੰਗਠਨ ਮੁੱਖ ਤੌਰ 'ਤੇ ਹਿੱਸਾ ਲੈ ਰਹੇ ਹਨ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: Delhi sikh gurdwara pardhak committee election