ਭੁੱਕੀ ਸਮੇਤ ਇਕ ਕਾਬੂ

Updated on: Sat, 13 Jan 2018 06:47 PM (IST)
  

ਸਟਾਫ ਰਿਪੋਰਟਰ, ਰੂਪਨਗਰ : ਸਥਾਨਕ ਸਿਟੀ ਪੁਲਿਸ ਵਲੋਂ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਲਗਾਏ ਗਏ ਵਿਸ਼ੇਸ਼ ਨਾਕੇ ਤੇ ਚੈਕਿੰਗ ਦੌਰਾਨ ਇਕ ਵਿਅਕਤੀ ਸੁਰਿੰਦਰ ਸਿੰਘ ਪੁੱਤਰ ਸਦਾ ਰਾਮ ਵਾਸੀ ਖੁਆਸਪੁਰਾ ਨੂੰ 5 ਕਿਲੋ 100 ਗ੍ਰਾਮ ਭੁੱਕੀ ਸਮੇਤ ਕਾਬੂ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦੇ ਹੋਏ ਏਐਸਆਈ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਚੈਕਿੰਗ ਦੋਰਾਨ ਪਿੰਡ ਕਟਲੀ ਰੋਡ ਨੇੜੇ ਸੈਟ ਕਾਰਮਲ ਸਕੂਲ ਵਿਖੇ ਉਕਤ ਵਿਅਕਤੀ ਆਪਣੇ ਮੋਟਰ ਸਾਇਕਲ ਨੰਬਰ ਪੀਬੀ-12-ਪੀ-6428 ਤੇ ਸ਼ਹਿਰ ਵੱਲ ਆ ਰਿਹਾ ਸੀ, ਜਿਸ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ ਤਾਂ ਉਹ ਪੁਲਿਸ ਨੂੰ ਦੇਖ ਕੇ ਪਿਛੇ ਮੁੜਨ ਲੱਗਾ ਤਾਂ ਪੁਲਿਸ ਨੇ ਉਸ ਨੂੰ ਰੋਕ ਕੇ ਉਸ ਨੂੰ ਚੈੱਕ ਕੀਤਾ ਗਿਆ ਤਾਂ ਉਸ ਕੋਲ ਫੜੇ ਪਲਾਸਟਿਕ ਦੇ ਥੈਲੇ ਵਿਚ 5 ਕਿਲੋ 100 ਗ੍ਰਾਮ ਭੁੱਕੀ ਬਰਾਮਦ ਕੀਤੀ, ਜਿਸ ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: E ÇÕñ¯ A@@