67 ਬਾਲ ਘਰਾਂ ਦੀ ਅਚਾਨਕ ਚੈਕਿੰਗ

Updated on: Fri, 10 Aug 2018 06:23 PM (IST)
  

ਬਲਰ

ਬੱਚਿਆਂ, ਇਸਤਰੀਆਂ ਤੇ ਬਜ਼ੁਰਗਾਂ ਪ੍ਰਤੀ ਅਪਰਾਧ ਸਬੰਧੀ ਸ਼ਿਕਾਇਤ ਲਈ ਦੋ ਹੈਲਪਲਾਈਨ ਨੰਬਰ ਜਾਰੀ

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਦੌਰਾਨ ਬੀਤੇ ਦੋ ਦਿਨਾਂ ਵਿਚ 14 ਜ਼ਿਲਿ੍ਹਆਂ ਦੇ 67 ਬਾਲ ਸੰਭਾਲ ਸੰਸਥਾਵਾਂ ਦੀ ਚੈਕਿੰਗ ਕੀਤੀ ਗਈ। ਇਨ੍ਹਾਂ ਸੰਸਥਾਵਾਂ ਵਿੱਚੋਂ 19 ਸਰਕਾਰੀ ਅਤੇ 48 ਗ਼ੈਰ ਸਰਕਾਰੀ ਸੰਸਥਾਵਾਂ ਹਨ ਪਰ ਚੈਕਿੰਗ ਦੌਰਾਨ ਕੋਈ ਖਾਮੀ ਨਜ਼ਰ ਨਹੀਂ ਆਈ। ਇਨ੍ਹਾਂ ਬਾਲ ਸੰਭਾਲ ਘਰਾਂ ਵਿਚ ਅਨਾਥ, ਗੁੰਮਸ਼ੁਦਾ, ਵਿਸ਼ੇਸ਼ ਲੋੜਾਂ ਵਾਲੇ ਬੱਚੇ ਜਾਂ ਬਾਲ ਸੁਧਾਰ ਘਰਾਂ ਵਾਲੇ ਬੱਚੇ ਰਹਿੰਦੇ ਹਨ। ਦੋ ਰੋਜ਼ਾ ਵਿਸ਼ੇਸ਼ ਚੈਕਿੰਗ ਮੁਹਿੰਮ ਦੇ ਪਹਿਲੇ ਦਿਨ 36 ਤੇ ਅੱਜ ਦੂਜੇ ਦਿਨ 31 ਸੰਸਥਾਵਾਂ ਦੇਖੀਆਂ ਗਈਆਂ।

ਵਿਭਾਗ ਦੀ ਡਾਇਰੈਕਟਰ ਕਵਿਤਾ ਸਿੰਘ ਨੇ ਕਿਹਾ ਕਿ ਇਹ ਹਰ ਕਮੇਟੀ ਵਿਚ ਵਿਭਾਗ ਦਾ ਮੁੱਖ ਦਫ਼ਤਰ ਤੋਂ ਸੀਨੀਅਰ ਅਧਿਕਾਰੀ ਜਾਂ ਡਿਪਟੀ ਕਮਿਸ਼ਨਰ ਮੁਖੀ ਸੀ ਜਿਸ ਦੀ ਅਗਵਾਈ ਹੇਠ ਚੈਕਿੰਗ ਦੌਰਾਨ ਬਾਲ ਸੰਭਾਲ ਸੰਸਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਉਨ੍ਹਾਂ ਕਿਹਾ ਕਿ ਮੁੱਢਲੀਆਂ ਰਿਪੋਰਟਾਂ ਵਿਚ ਸਭ ਠੀਕ ਪਾਇਆ ਗਿਆ ਅਤੇ ਬਾਕੀ ਜਾਣਕਾਰੀ ਪੂਰੀ ਵਿਸਥਾਰਤ ਰਿਪੋਰਟਾਂ ਵਿਚ ਸਾਹਮਣੇ ਆਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਿਭਾਗ ਵੱਲੋਂ ਦੋ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ। ਮੋਬਾਈਲ ਨੰਬਰ 70872-23325 'ਤੇ 24×7 ਅਤੇ ਵਿਭਾਗ ਦੇ ਮੁੱਖ ਦਫਤਰ ਦੇ ਨੰਬਰ 0172-2608746 'ਤੇ ਸਵੇਰੇ 9 ਤੋਂ ਸ਼ਾਮ 5 ਵਜੇ ਤਕ ਕੋਈ ਵੀ ਵਿਅਕਤੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ, ਅੌਰਤਾਂ ਤੇ ਬਜ਼ੁਰਗਾਂ ਨਾਲ ਮਾੜੇ ਵਿਹਾਰ ਜਾਂ ਹੋਰ ਕੋਈ ਅਤਿਆਚਾਰ ਬਾਰੇ ਉਕਤ ਹੈਲਪਲਾਈਨ ਨੰਬਰਾਂ 'ਤੇ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ ਅਤੇ ਸ਼ਿਕਾਇਤਕਰਤਾ ਦੀ ਪਛਾਣ ਗੁਪਤ ਰੱਖੀ ਜਾਵੇਗੀ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: FG ìÅñ Øð»