ਕਰਨ ਸਿੰਘ ਦਾ ਪੱੁਤਰ ਵਿਕਰਮਾਦਿੱਤ ਕਾਂਗਰਸ 'ਚ ਸ਼ਾਮਿਲ

Updated on: Thu, 11 Oct 2018 07:25 PM (IST)
  

ਨਵੀਂ ਦਿੱਲੀ (ਪੀਟੀਆਈ) : ਪੀਡੀਪੀ ਦੇ ਸਾਬਕਾ ਕੌਂਸਲਰ ਵਿਕਰਮਾਦਿੱਤ ਸਿੰਘ ਕਾਂਗਰਸ ਵਿਚ ਸ਼ਾਮਿਲ ਹੋ ਗਏ ਹਨ। ਉਹ ਸਾਬਕਾ ਕੇਂਦਰੀ ਮੰਤਰੀ ਕਰਨ ਸਿੰਘ ਦੇ ਪੁੱਤਰ ਹਨ। ਵੀਰਵਾਰ ਨੂੰ ਸੀਨੀਅਰ ਆਗੂਆਂ ਦੀ ਮੌਜੂਦਗੀ ਵਿਚ ਉਹ ਕਾਂਗਰਸ ਵਿਚ ਸ਼ਾਮਿਲ ਹੋਏ। ਕਾਂਗਰਸ ਵਿਚ ਸ਼ਾਮਿਲ ਹੋਣ ਪਿੱਛੋਂ ਵਿਕਰਮਾਦਿੱਤ ਸਿੰਘ ਨੇ ਕਿਹਾ ਕਿ ਜੰਮੂ ਅਤੇ ਕਸ਼ਮੀਰ ਵਿਚ ਉਹ ਪੀਡੀਪੀ ਵਿਚ ਭਰਮ ਦਾ ਸ਼ਿਕਾਰ ਹੋ ਗਏ ਸਨ। ਇਹ ਪਾਰਟੀ ਵਾਅਦਾ ਨਿਭਾਉਣ ਵਿਚ ਨਾਕਾਮ ਰਹੀ ਅਤੇ ਰਾਜ ਦੇ ਲੋਕਾਂ ਨੂੰ ਧੋਖਾ ਦਿੱਤਾ ਹੈ।

ਮੁਫ਼ਤੀ ਮੁਹੰਮਦ ਸਈਦ ਦੇ ਕਹਿਣ 'ਤੇ ਵਿਕਰਮਾਦਿੱਤ ਸਿੰਘ ਜੰਮੂ ਅਤੇ ਕਸ਼ਮੀਰ ਪੀਪਲਜ਼ ਡੈਮੋਯੇਟਿਕ ਪਾਰਟੀ (ਜੇਕੇਪੀਡੀਪੀ) ਵਿਚ ਸ਼ਾਮਿਲ ਹੋਏ ਸਨ। 2015 ਵਿਚ ਉਹ ਰਾਜ ਵਿਧਾਨ ਪ੍ਰੀਸ਼ਦ ਦੇ ਮੈਂਬਰ ਦੇ ਰੂਪ ਵਿਚ ਨਾਮਜ਼ਦ ਕੀਤੇ ਗਏ ਸਨ। ਪਿਛਲੇ ਸਾਲ ਉਨ੍ਹਾਂ ਨੇ ਵਿਧਾਨ ਪ੍ਰੀਸ਼ਦ ਦੇ ਅਹੁਦੇ ਅਤੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਰਾਜ ਦੀ ਤੱਤਕਾਲੀ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦੀ ਅਗਵਾਈ ਵਾਲੀ ਗੱਠਜੋੜ ਸਰਕਾਰ ਦੇ ਨਾਲ ਮੱਤਭੇਦ ਪਿੱਛੋਂ ਉਨ੍ਹਾਂ ਨੇ ਇਹ ਕਦਮ ਚੁੱਕਿਆ ਸੀ।

ਵਿਕਰਮਾਦਿੱਤ ਸਿੰਘ ਦੇ ਪਾਰਟੀ ਵਿਚ ਸ਼ਾਮਿਲ ਹੋਣ ਸਮੇਂ ਜੰਮੂ ਕਸ਼ਮੀਰ ਕਾਂਗਰਸ ਦੇ ਮੁਖੀ ਗੁਲਾਮ ਅਹਿਮਦ ਮੀਰ ਦੇ ਇਲਾਵਾ ਏਆਈਸੀਸੀ ਜਨਰਲ ਸਕੱਤਰ ਅੰਬਿਕਾ ਸੋਨੀ ਅਤੇ ਗੁਲਾਮ ਨਬੀ ਆਜ਼ਾਦ ਵੀ ਮੌਜੂਦ ਸਨ। ਇਸ ਤੋਂ ਪਹਿਲੇ ਵਿਕਰਮਾਦਿੱਤ ਸਿੰਘ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਮਿਲੇ ਅਤੇ ਉਨ੍ਹਾਂ ਦੇ ਸਾਹਮਣੇ ਰਸਮੀ ਤੌਰ 'ਤੇ ਪਾਰਟੀ ਵਿਚ ਸ਼ਾਮਿਲ ਹੋਏ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: Former PDP MLC Vikramaditya Singh joins Congress