ਇਸਲਾਮਾਬਾਦ- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਪਤਨੀ ਕੁਲਸੁਮ ਨਵਾਜ਼ ਦਾ ਅੰਤਿਮ ਸੰਸਕਾਰ ਸ਼ੁੱਕਰਵਾਰ ਨੂੰ ਲਾਹੌਰ 'ਚ ਕੀਤਾ ਜਾਵੇਗਾ। ਇਸ ਲਈ ਉਨ੍ਹਾਂ ਦੇ ਪਤੀ ਨਵਾਜ਼ ਸ਼ਰੀਫ਼ ਤੇ ਬੇਗਮ ਮਰੀਅਮ ਸ਼ਰੀਫ ਨੂੰ ਪੈਰੋਲ 'ਤੇ ਰਿਹਾਅ ਕਰ ਦਿੱਤਾ ਗਿਆ ਹੈ। ਸ਼ਰੀਫ਼ ਪਰਿਵਾਰ ਦੇ ਮੈਂਬਰਾਂ ਅਨੁਸਾਰ ਬੇਗਮ ਕੁਲਸੁਮ ਦੀ ਦੇਹ ਸ਼ੁੱਕਰਵਾਰ ਨੂੰ ਲਾਹੌਰ ਲਿਆਂਦੀ ਜਾਵੇਗੀ। ਇਸ ਤੋਂ ਪਹਿਲਾਂ ਵੀਰਵਾਰ ਨੂੰ ਲੰਦਨ 'ਚ ਸ਼ੋਕ ਸਭਾ ਰੱਖੀ ਜਾਵੇਗੀ। ਸਰਕਾਰੀ ਸੂਤਰਾਂ ਅਨੁਸਾਰ ਨਵਾਜ਼ ਸ਼ਰੀਫ਼ , ਮਰੀਅਮ ਤੇ ਸਫਦਰ ਨੂੰ 12 ਘੰਟਿਆਂ ਲਈ ਪੈਰੋਲ 'ਤੇ ਰਿਹਾਅ ਕੀਤਾ ਗਿਆ।