ਪ੫ਕਾਸ਼ ਸਿੰਘ ਬਾਦਲ ਤੇ ਸੁਖਬੀਰ ਨੂੰ ਪੰਥ 'ਚੋਂ ਛੇਕਿਆ ਜਾਵੇ

Updated on: Fri, 14 Sep 2018 07:39 PM (IST)
  

ਸਿੱਧੂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪਿਆ ਮੰਗ ਪੱਤਰ

ਫੋਟੋ-55

ਸੁਖਬੀਰ ਸਿੰਘ ਬਾਦਲ ਤੇ ਪ੫ਕਾਸ਼ ਸਿੰਘ ਬਾਦਲ 'ਤੇ ਪੰਥ ਦੇ ਸੌਦਾਗਰ ਹੋਣ ਦੇ ਲਗਾਏ ਦੋਸ਼

ਹਰਸਿਮਰਤ ਕੌਰ ਬਾਦਲ ਨੂੰ ਚੋਣਾਂ ਜਿਤਾਉਣ ਲਈ ਵੋਟਾਂ ਖਾਤਰ ਡੇਰਾ ਸਿਰਸਾ ਨਾਲ ਕੀਤੀ ਸੀ ਸੌਦੇਬਾਜ਼ੀ : ਸਿੱਧੂ

ਸਟਾਫ ਰਿਪੋਰਟਰ, ਅੰਮਿ੫ਤਸਰ

ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਿੱਖ ਪੰਥ 'ਚੋਂ ਛੇਕਣ ਦੀ ਅਪੀਲ ਕੀਤੀ ਹੈ। ਸਿੱਧੂ ਨੇ ਸ਼ੁੱਕਰਵਾਰ ਨੂੰ ਇਸ ਸਬੰਧੀ ਸ੫ੀ ਅਕਾਲ ਤਖ਼ਤ ਸਾਹਿਬ ਦੇੇ ਸਕੱਤਰੇਤ ਵਿਖੇ ਜਥੇਦਾਰ ਦੇ ਨਾਂ ਮੰਗ ਪੱਤਰ ਦਿੱਤਾ। ਜਥੇਦਾਰ ਗਿਆਨੀ ਗੁਰਬਚਨ ਸਿੰਘ ਦੀ ਗ਼ੈਰ-ਹਾਜ਼ਰੀ 'ਚ ਉਨ੍ਹਾਂ ਦੇ ਨਿੱਜੀ ਸਹਾਇਕ ਭੁਪਿੰਦਰ ਸਿੰਘ ਨੇ ਮੰਗ ਪੱਤਰ ਲਿਆ। ਮੰਗ ਪੱਤਰ 'ਚ ਸਿੱਧੂ ਨੇ ਪ੫ਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ 'ਤੇ ਡੇਰਾ ਸਿਰਸਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਦੇ ਹੱਕ 'ਚ ਭੁਗਤਦਿਆਂ ਸਿੱਖ ਪੰਥ ਨਾਲ ਧ੍ਰੋਹ ਕਰਨ ਦੇ ਦੋਸ਼ ਲਗਾਏੇ ਹਨ।

ਸਿੱਧੂ ਨੇ ਮੰਗ ਪੱਤਰ 'ਚ ਲਿਖਿਆ ਹੈ ਕਿ ਬਾਦਲ ਸਿਆਸਤਦਾਨ ਨਹੀਂ ਸੌਦਾਗਰ ਹਨ। ਇਹ ਬਹਿਬਲਕਲਾਂ 'ਚ ਹੋਈਆਂ ਮੌਤਾਂ ਦੇ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਡੇਰਾ ਸਿਰਸਾ ਮੁਖੀ ਖ਼ਿਲਾਫ਼ 2007 'ਚ ਸ੫ੀ ਅਕਾਲ ਤਖ਼ਤ ਸਾਹਿਬ ਤੋਂ ਹੁਕਮਨਾਮਾ ਜਾਰੀ ਹੋਇਆ ਸੀ ਕਿ ਡੇਰਾ ਸਿਰਸਾ ਮੁਖੀ ਤੇ ਡੇਰੇ ਦੇ ਪੈਰੋਕਾਰਾਂ ਨਾਲ ਰੋਟੀ-ਬੇਟੀ ਦੀ ਸਾਂਝ ਨਾ ਰੱਖੀ ਜਾਵੇ। ਸਿੱਧੂ ਨੇ ਕਿਹਾ ਕਿ ਬਾਦਲਾਂ ਨੇ ਸਿੱਧੇ ਤੌਰ ਤੇ ਸ੫ੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਉਲੰਘਣਾ ਕੀਤੀ ਹੈ। ਇਸ ਲਈ ਉਹ ਪੰਥ ਦੇ ਦੋਸ਼ੀ ਹਨ। ਇਨ੍ਹਾਂ ਖ਼ਿਲਾਫ਼ ਸ੫ੀ ਅਕਾਲ ਤਖ਼ਤ ਸਾਹਿਬ ਨੂੰ ਕਾਰਵਾਈ ਕਰ ਕੇ ਪੰਥ 'ਚੋਂ ਛੇਕਿਆ ਜਾਣਾ ਚਾਹੀਦਾ ਹੈ।

ਸਿੱਧੂ ਨੇ ਲਿਖਿਆ ਕਿ ਪੰਜਾਬ 'ਚ ਵਾਪਰੀਆਂ ਸ੫ੀ ਗੁਰੂ ਗ੫ੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨਾਲ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ। ਇਨ੍ਹਾਂ ਘਟਨਾਵਾਂ ਲਈ ਵੀ ਪ੫ਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਤੇ ਉਨ੍ਹਾਂ ਦੀ ਸਰਕਾਰ ਹੀ ਜ਼ਿੰਮੇਵਾਰ ਹੈ। ਇਸ ਤੋਂ ਪਹਿਲਾਂ ਸਾਲ 2007 'ਚ ਡੇਰਾ ਮੁਖੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਣ ਦੇ ਮਾਮਲੇ 'ਚ ਪੰਜਾਬ ਪੁਲਿਸ ਨੇ ਕੇਸ ਦਰਜ ਕੀਤਾ ਸੀ ਤਾਂ ਬਾਦਲ ਸਰਕਾਰ ਨੇ ਉਸ ਵੇਲੇ ਵੀ ਐੱਫਆਈਆਰ ਦੀ ਨਾ ਤਾਂ ਪੂਰੀ ਜਾਂਚ ਕੀਤੀ ਤੇ ਨਾ ਹੀ ਪੁਲਿਸ ਨੇ ਅਦਾਲਤ 'ਚ ਕੋਈ ਚਾਰਜਸ਼ੀਟ ਦਾਖ਼ਲ ਕੀਤੀ। ਬਾਦਲ ਪਿਉ-ਪੁੱਤਰਾਂ ਨੇ ਡੇਰਾ ਮੁਖੀ ਨੂੰ ਬਚਾਉਣ ਦੀ ਹੀ ਕੋਸ਼ਿਸ਼ ਕੀਤੀ।

ਸਿੱਧੂ ਨੇ ਅਖ਼ੀਰ 'ਚ ਮੰਗ ਕੀਤੀ ਹੈ ਕਿ ਇਨ੍ਹਾਂ ਦੋਵਾਂ ਪਿਉ-ਪੁੱਤਰਾਂ ਨੂੰ ਪੰਥ 'ਚੋਂ ਛੇਕਿਆ ਜਾਵੇ। ਸਿੱਧੂ ਨਾਲ ਪਹੁੰਚੇ ਮੈਂਬਰ ਪਾਰਲੀਮੈਂਟ ਤੇ ਪੰਜਾਬ ਪ੫ਦੇਸ਼ ਕਾਂਗਰਸ ਦੇ ਪ੫ਧਾਨ ਸੁਨੀਲ ਜਾਖੜ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਤੇ ਪ੫ਕਾਸ਼ ਸਿੰਘ ਬਾਦਲ ਨੂੰ ਅਕਾਲੀ ਦਲ ਦੇ ਨੁਮਾਇੰਦੇ ਵੀ ਦੱਬੀ ਜ਼ੁਬਾਨ 'ਚ ਦੋਸ਼ੀ ਠਹਿਰਾ ਰਹੇ ਹਨ। ਇਨ੍ਹਾਂ ਨੇ ਸਿੱਖ ਪੰਥ ਨਾਲ ਧ੍ਰੋਹ ਕਮਾਇਆ ਹੈ।

ਕੈਪਸ਼ਨ :

ਸਕੱਤਰੇਤ ਸ੫ੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਦੇ ਨਿੱਜੀ ਸਹਾਇਕ ਭੁਪਿੰਦਰ ਸਿੰਘ ਨੂੰ ਮੰਗ ਪੱਤਰ ਦਿੰਦੇ ਹੋਏ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: parkash singh badal and sukhbir singh badal