ਨਵੀਂ ਦਿੱਲੀ- ਭਾਜਪਾ ਦੇ ਸੀਨੀਅਰ ਨੇਤਾ ਲਾਲਿਯਸ਼ਨ ਅਡਵਾਨੀ ਅੱਜ 91 ਸਾਲਾਂ ਦੇ ਹੋ ਗਏ ਹਨ। ਉਨ੍ਹਾਂ ਦੇ ਜਨਮਦਿਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਨੂੰ ਵਧਾਈ ਦੇਣ ਅਡਵਾਨੀ ਰਿਹਾਇਸ਼ ਵਿਖੇ ਪਹੁੰਚੇ। ਲਾਲਿਯਸ਼ਨ ਅਡਵਾਨੀ ਨੂੰ ਭਾਜਪਾ ਦਾ ਭੀਸ਼ਮ ਪਿਤਾਮਾ ਕਿਹਾ ਜਾਂਦਾ ਹੈ। ਭਾਰਤੀ ਜਨਤਾ ਪਾਰਟੀ ਨੂੰ ਭਾਰਤੀ ਰਾਜਨੀਤੀ 'ਚ ਇਕ ਪ੍ਰਮੁੱਖ ਪਾਰਟੀ ਬਣਾਉਣ 'ਚ ਉਨ੍ਹਾਂ ਦਾ ਯੋਗਦਾਨ ਸ਼ਲਾਘਾਯੋਗ ਹੈ। ਉਹ ਕਈ ਵਾਰ ਭਾਜਪਾ ਰਾਸ਼ਟਰੀ ਪ੍ਰਧਾਨ ਵੀ ਰਹਿ ਚੁੱਕੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਭਾਜਪਾ ਦੇ ਸੀਨੀਅਰ ਨੇਤਾ ਤੇ ਸਾਂਸਦ ਲਾਲਿਯਸ਼ਨ ਅਡਵਾਨੀ ਨੂੰ ਉਨ੍ਹਾਂ ਦੇ 91ਵੇਂ ਜਨਮਦਿਨ ਮੌਕੇ ਸ਼ੱੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਰਾਸ਼ਟਰ ਨਿਰਮਾਣ 'ਚ ਉਨ੍ਹਾਂ ਦਾ ਬਹੁਤ ਵੱਡਾ ਯੋਗਦਾਨ ਹੈ। ਪੀਐੱਮ ਨੇ ਟਵਿੱਟਰ 'ਤੇ ਲਿਖਿਆ ਕਿ ਭਾਰਤ ਦੇ ਵਿਕਾਸ 'ਚ ਅਡਵਾਨੀ ਦਾ ਯੋਗਦਾਨ ਵੱਡਾ ਹੈ। ਮੰਤਰੀ ਦੇ ਤੌਰ 'ਤੇ ਉਨ੍ਹਾਂ ਦੇ ਕਾਰਜਕਾਲ ਦੀ ਪ੍ਰਸੰਸਾ ਕੀਤੀ ਜਾਂਦੀ ਹੈ। ਉਨ੍ਹਾਂ ਸਖ਼ਤ ਮਿਹਨਤ ਨਾਲ ਭਾਜਪਾ ਨੂੰ ਮਜ਼ਬੂਤ ਬਣਾਇਆ ਤੇ ਵਰਕਰਾਂ ਨੂੰ ਸਹੀ ਰਾਹ ਦਿਖਾਇਆ। ਮੈਂ ਉਨ੍ਹਾਂ ਦੀ ਸਿਹਤ ਤੇ ਲੰਬੀ ਉਮਰ ਦੀ ਕਾਮਨਾ ਕਰਦਾ ਹਾਂ।