ਰਾਜਿੰਦਰ ਕੁਮਾਰ ਖ਼ਿਲਾਫ਼ ਚੱਲੇਗਾ ਮੁਕੱਦਮਾ, ਸਰਕਾਰ ਨੇ ਦਿੱਤੀ ਇਜਾਜ਼ਤ

Updated on: Tue, 14 Feb 2017 11:50 PM (IST)
  
RAJINDER KUMAR CASE

ਰਾਜਿੰਦਰ ਕੁਮਾਰ ਖ਼ਿਲਾਫ਼ ਚੱਲੇਗਾ ਮੁਕੱਦਮਾ, ਸਰਕਾਰ ਨੇ ਦਿੱਤੀ ਇਜਾਜ਼ਤ

-ਦਿੱਲੀ ਦੇ ਮੁੱਖ ਮੰਤਰੀ ਦੇ ਸਾਬਕਾ ਪ੍ਰਧਾਨ ਸਕੱਤਰ 'ਤੇ ਭਿ੫ਸ਼ਟਾਚਾਰ ਦਾ ਦੋਸ਼ਸੀਬੀਆਈ ਨੇ ਦੋਸ਼ ਪੱਤਰ ਦਾਖਲ ਕਰਨ ਦੀ ਮੰਗੀ ਸੀ ਇਜਾਜ਼ਤ

ਜਾਗਰਣ ਬਿਊਰੋ, ਨਵੀਂ ਦਿੱਲੀ : ਭਿ੫ਸ਼ਟਾਚਾਰ ਦੇ ਮਾਮਲੇ 'ਚ ਗ਼ਲਤ ਤਰੀਕੇ ਨਾਲ ਫਸਣ ਦਾ ਦੋਸ਼ ਲਗਾ ਰਹੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਾਬਕਾ ਸਕੱਤਰ ਰਾਜਿੰਦਰ ਕੁਮਾਰ ਨੂੰ ਹੁਣ ਕੋਰਟ 'ਚ ਆਪਣੀ ਬੇਗੁਨਾਹੀ ਸਾਬਿਤ ਕਰਨੀ ਹੋਵੇਗੀ। ਸਰਕਾਰ ਨੇ ਮੁੁਅੱਤਲ ਆਈਏਐੱਸ ਅਧਿਕਾਰੀ ਖ਼ਿਲਾਫ਼ ਦੋਸ਼ ਪੱਤਰ ਦਾਖਲ ਕਰਨ ਲਈ ਸੀਬੀਆਈ ਨੂੰ ਆਗਿਆ ਦੇ ਦਿੱਤੀ ਹੈ। ਇਸ ਨਾਲ ਹੀ ਉਨ੍ਹਾਂ ਦੀ ਸਵੈ-ਇੱਛਾ ਸੇਵਾ ਮੁਕਤੀ ਦੀ ਬੇਨਤੀ ਨੂੰ ਵੀ ਖਾਰਜ ਕਰ ਦਿੱਤਾ ਗਿਆ ਹੈ। ਰਾਜਿੰਦਰ ਕੁਮਾਰ 'ਤੇ ਇਕ ਨਿੱਜੀ ਕੰਪਨੀ ਨੂੰ ਦਿੱਲੀ ਸਰਕਾਰ ਦਾ ਠੇਕਾ ਦੇਣ 'ਚ ਆਪਣੇ ਅਹੁਦੇ ਦੀ ਗ਼ਲਤ ਵਰਤੋਂ ਕਰਨ ਦਾ ਦੋਸ਼ ਹੈ। ਭਿ੫ਸ਼ਟਾਚਾਰ ਦੇ ਮਾਮਲੇ 'ਚ ਸਬੂਤਾਂ ਨਾਲ ਲੈਸ ਸੀਬੀਆਈ ਨੇ ਰਾਜਿੰਦਰ ਕੁਮਾਰ ਖ਼ਿਲਾਫ਼ ਦੋਸ਼ ਪੱਤਰ ਲਈ ਪਰਸੋਨਲ ਮੰਤਰਾਲੇ ਤੋਂ ਆਗਿਆ ਮੰਗੀ ਸੀ। ਇਕ ਸੀਨੀਅਰ ਅਧਿਕਾਰੀ ਨੇ ਕਿਹਾ ਹੈ ਕਿ ਸੀਬੀਆਈ ਨੇ ਇਜਾਜ਼ਤ ਮੰਗੀ ਸੀ ਅਤੇ ਅਸੀਂ ਦੇ ਦਿੱਤੀ ਹੈ। ਨਾਲ ਹੀ ਉਨ੍ਹਾਂ ਦੀ ਵੀਆਰਐੱਸ ਦੀ ਮੰਗ ਵੀ ਨਾਮਨਜ਼ੂਰ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਭਿ੫ਸ਼ਟਾਚਾਰ ਦਾ ਮਾਮਲਾ ਚੱਲਣ ਨੂੰ ਧਿਆਨ 'ਚ ਰੱਖਦੇ ਹੋਏ ਵੀਆਰਐੱਸ ਦੀ ਮੰਗ ਨਹੀਂ ਮੰਨੀ ਗਈ ਹੈ। ਵੀਆਰਐੱਸ ਲਈ ਲਿਖੇ ਆਪਣੇ ਪੱਤਰ 'ਚ ਰਾਜਿੰਦਰ ਕੁਮਾਰ ਨੇ ਸੀਬੀਆਈ 'ਤੇ ਅਰਵਿੰਦ ਕੇਜਰੀਵਾਲ ਖ਼ਿਲਾਫ਼ ਬਿਆਨ ਦੇਣ ਲਈ ਦਬਾਅ ਪਾਉਣ ਦਾ ਦੋਸ਼ ਲਗਾਇਆ ਗਿਆ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਇਸ ਤਰ੍ਹਾਂ ਕਰਨ 'ਤੇ ਸੀਬੀਆਈ ਨੇ ਉਨ੍ਹਾਂ ਨੂੰ ਛੱਡਣ ਦਾ ਭਰੋਸਾ ਦਿੱਤਾ ਸੀ ਪਰ ਸੀਬੀਆਈ ਨੇ ਉਨ੍ਹਾਂ ਦੇ ਦੋਸ਼ਾਂ ਨੂੰ ਖਾਰਜ ਕਰਦੇ ਹੋਏ ਸਾਫ਼ ਕਰ ਦਿੱਤਾ ਸੀ ਕਿ ਪੱਕੇ ਸਬੂਤਾਂ ਦੇ ਆਧਾਰ 'ਤੇ ਹੀ ਕਾਰਵਾਈ ਕੀਤੀ ਗਈ ਹੈ।

ਰਾਜਿੰਦਰ ਕੁਮਾਰ 1989 ਬੈਂਚ ਦੇ ਆਈਏਐੱਸ ਅਧਿਕਾਰੀ ਹਨ। ਉਨ੍ਹਾਂ 'ਤੇ ਨਿੱਜੀ ਕੰਪਨੀ ਇੰਡੇਵਰ ਸਿਮਟਮਸ ਪ੍ਰਾਈਵੇਟ ਲਿਮਟਿਡ ਨੂੰ ਦਿੱਲੀ ਸਰਕਾਰ ਦਾ ਕੁੱਲ 9.5 ਕਰੋੜ ਰੁਪਏ ਦਾ ਠੇਕਾ ਦੇਣ 'ਚ ਆਪਣੇ ਅਹੁਦੇ ਦੀ ਗ਼ਲਤ ਵਰਤੋਂ ਕਰਨ ਦਾ ਦੋਸ਼ ਹੈ। ਹੁਣ ਰਾਜਿੰਦਰ ਕੁਮਾਰ ਨੂੰ ਕੋਰਟ ਦੇ ਸਾਹਮਣੇ ਆਪਣੀ ਬੇਗੁਨਾਹੀ ਸਾਬਿਤ ਕਰਨੀ ਹੋਵੇਗੀ। ਸੀਬੀਆਈ ਨੂੰ ਭਰੋਸਾ ਹੈ ਕਿ ਕੋਰਟ ਰਾਜਿੰਦਰ ਕੁਮਾਰ ਖ਼ਿਲਾਫ਼ ਪੱਕੇ ਸਬੂਤਾਂ ਦੀ ਅਣਦੇਖੀ ਨਹੀਂ ਕਰ ਸਕਦੀ ਹੈ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: RAJINDER KUMAR CASE