ਸਿੱਧੂ ਨੇ ਕੀਤੀ ਰਾਹੁਲ ਨਾਲ ਮੁਲਾਕਾਤ

Updated on: Wed, 16 May 2018 08:57 PM (IST)
  

ਫੋਟੋ

ਕੈਪਸ਼ਨ-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਦੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ।

ਸਟੇਟ ਬਿਊਰੋ, ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਨੇ ਬੁੱਧਵਾਰ ਨੂੰ ਨਵੀਂ ਦਿੱਲੀ ਵਿਖੇ ਕੁੱਲ ਹਿੰਦ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਸਿੱਧੂ ਨੂੰ ਬੀਤੇ ਦਿਨੀਂ ਸੁਪਰੀਮ ਕੋਰਟ ਦੇ ਫ਼ੈਸਲੇ ਪਿੱਛੋਂ ਰਾਹੁਲ ਗਾਂਧੀ ਨੇ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ ਜਿਸ ਤੋਂ ਬਾਅਦ ਅੱਜ ਉਨ੍ਹਾਂ ਦੀ ਪਾਰਟੀ ਦੇ ਕੌਮੀ ਪ੍ਰਧਾਨ ਨਾਲ ਪਹਿਲੀ ਮੀਟਿੰਗ ਸੀ।

ਸਿੱਧੂ ਨੇ ਇਸ ਮੀਟਿੰਗ ਨੂੰ ਇਕ ਸਿਪਾਹੀ ਦੀ ਜਨਰਲ ਨਾਲ ਮੁਲਾਕਾਤ ਦੱਸਿਆ। ਸਿੱਧੂ ਨੇ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਦਿਆਂ ਜਿੱਥੇ ਪਾਰਟੀ ਵੱਲੋਂ ਉਨ੍ਹਾਂ ਵਿਚ ਵਿਸ਼ਵਾਸ ਪ੍ਰਗਟ ਕਰਨ 'ਤੇ ਸ਼ੁਕਰੀਆ ਅਦਾ ਕੀਤਾ ਉੱਥੇ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਉਹ ਆਪਣਾ ਪੂਰਾ ਜੀਵਨ ਕਾਂਗਰਸ ਪਾਰਟੀ ਨੂੰ ਸਮਰਪਿਤ ਕਰਦੇ ਹਨ ਤੇ ਪਾਰਟੀ ਵੱਲੋਂ ਜੋ ਵੀ ਜ਼ਿੰਮੇਵਾਰੀ ਸੌਂਪੀ ਜਾਵੇਗੀ ਉਸ ਨੂੰ ਪੂਰੇ ਤਨ ਮਨ ਤੇ ਨਿਸ਼ਠਾ ਨਾਲ ਨਿਭਾਉਣਗੇ।

------------------------

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: sidhu rahul meeting