ਸਟੇਟ ਬਿਊਰੋ, ਨਵੀਂ ਦਿੱਲੀ : ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ 'ਚ ਬੰਦ ਸਿੱਖਾਂ ਦੀ ਰਿਹਾਈ ਲਈ ਬੰਦੀ ਛੋੜ ਦਿਵਸ ਮੌਕੇ ਤਿਹਾੜ ਜੇਲ੍ਹ ਦੇ ਬਾਹਰ ਅਰਦਾਸ ਕੀਤੀ ਗਈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਕਿਹਾ ਕਿ ਸਜ਼ਾ ਪੂਰੀ ਕਰਨ ਪਿੱਛੋਂ ਵੀ ਸਿੱਖ ਕੈਦੀਆਂ ਦੀ ਰਿਹਾਈ ਨਾ ਹੋਣਾ ਮਨੁੱਖੀ ਅਧਿਕਾਰਾਂ ਦਾ ਉਲੰਘਣ ਹੈ। ਉਨ੍ਹਾਂ ਦੀ ਰਿਹਾਈ ਲਈ ਕਮੇਟੀ ਸੰਘਰਸ਼ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਾਲੇ ਦੌਰ ਦੌਰਾਨ ਬੰਦੀ ਬਣਾਏ ਗਏ ਸਿੱਖਾਂ ਦੀ ਅਜੇ ਤਕ ਰਿਹਾਈ ਨਹੀਂ ਹੋਈ। ਇਸ ਲਈ ਕਮੇਟੀ ਵੱਖ-ਵੱਖ ਅਦਾਲਤਾਂ 'ਚ ਕਾਨੂੰਨੀ ਲੜਾਈ ਲੜ ਰਹੀ ਹੈ। ਕਮੇਟੀ ਦੀ ਕਾਨੂੰਨੀ ਕਾਰਵਾਈ ਕਾਰਨ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਜੇਲ੍ਹ 'ਚ 5,600 ਸੀਸੀਟੀਵੀ ਕੈਮਰੇ ਲਗਾਉਣ ਦਾ ਆਦੇਸ਼ ਦਿੱਤਾ ਹੈ।