ਸਿੱਖਸ ਫਾਰ ਜਸਟਿਸ ਵੱਲੋਂ ਫ਼ੌਜ ਮੁਖੀ ਨੂੰ ਧਮਕੀ

Updated on: Thu, 08 Nov 2018 11:08 PM (IST)
  

-ਬਿਪਿਨ ਰਾਵਤ ਨੂੰ ਸੋਸ਼ਲ ਮੀਡੀਆ ਰਾਹੀਂ ਦਿੱਤੀ ਧਮਕੀ

-ਰੈਫਰੈਂਡਮ ਨੂੰ ਨਾ ਦਬਾੳ, ਕੌਮਾਂਤਰੀ ਅਦਾਲਤ ਜਾਵਾਂਗੇ

ਪੰਜਾਬੀ ਜਾਗਰਣ ਬਿਊਰੋ

ਚੰਡੀਗੜ੍ਹ : ਖ਼ਾਲਿਸਤਾਨ ਪੱਖੀ ਜਥੇਬੰਦੀ ਸਿੱਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਵੰਤ ਸਿੰਘ ਪੰਨੂ ਨੇ ਸੋਸ਼ਲ ਮੀਡੀਆ ਰਾਹੀਂ ਹੁਣ ਫ਼ੌਜ ਮੁਖੀ ਬਿਪਿਨ ਰਾਵਤ ਨੂੰ ਧਮਕੀ ਦਿੱਤੀ ਹੈ ਕਿ ਉਹ ਰੈਫਰੈਂਡਮ 2020 ਤੋਂ ਦੂਰ ਰਹਿਣ।¢ਜੇਕਰ ਰੈਫਰੈਂਡਮ 2020 ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਸਿੱਖਸ ਫਾਰ ਜਸਟਿਸ ਕੌਮਾਂਤਰੀ ਅਦਾਲਤ 'ਚ ਕਾਨੂੰਨੀ ਕਾਰਵਾਈ ਕਰੇਗੀ।¢ ਫ਼ੌਜ ਮੁਖੀ ਵੱਲੋਂ ਪਿਛਲੇ ਦਿਨੀਂ ਰੈਫਰੈਂਡਮ 2020 ਅਤੇ ਬਾਹਰੀ ਤਾਕਤਾਂ ਵੱਲੋਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਸਬੰਧੀ ਦਿੱਤੇ ਬਿਆਨ ਤੋਂ ਬਾਅਦ ਦੇ ਪੰਨੂ ਵੱਲੋਂ ਆਪਣੇ ਸੋਸ਼ਲ ਮੀਡੀਆ ਟਵਿੱਟਰ 'ਤੇ ਇਹ ਧਮਕੀ ਦਿੱਤੀ ਗਈ ਹੈ।

ਭਾਰਤੀ ਥਲ ਸੈਨਾ ਮੁਖੀ ਬਿਪਿਨ ਰਾਵਤ ਨੇ ਪਿਛਲੇ ਦਿਨੀਂ ਨਵੀਂ ਦਿੱਲੀ 'ਚ 'ਭਾਰਤ ਦੀ ਅੰਦਰੂਨੀ ਸੁਰੱਖਿਆ ਦੀ ਬਦਲਦੀ ਸੂਰਤੇ-ਹਾਲ' ਵਿਸ਼ੇ 'ਤੇ ਕਰਵਾਏ ਸੈਮੀਨਾਰ ਦੌਰਾਨ ਪੰਜਾਬ ਬਾਰੇ ਟਿੱਪਣੀ ਕੀਤੀ ਸੀ ਕਿ ਬਾਹਰੀ ਤਾਕਤਾਂ ਰਾਹੀਂ ਪੰਜਾਬ 'ਚ ਅੱਤਵਾਦ ਨੂੰ ਸੁਰਜੀਤ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।¢ਇਸ ਬਾਰੇ ਜੇ ਤੁਰੰਤ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਬਹੁਤ ਦੇਰ ਹੋ ਜਾਵੇਗੀ।¢

ਕੈਪਟਨ ਤੇ ਰਾਜਨਾਥ ਸਿੰਘ ਨੂੰ ਵੀ ਦਿੱਤੀ ਸੀ ਧਮਕੀ

ਦੱਸਣਯੋਗ ਹੈ ਕਿ ਫ਼ੌਜ ਮੁਖੀ ਤੋਂ ਪਹਿਲਾਂ ਵੀ ਸਿੱਖਸ ਫਾਰ ਜਸਟਿਸ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੇਂਦਰੀ ਗ੫ਹਿ ਮੰਤਰੀ ਰਾਜਨਾਥ ਸਿੰਘ ਅਤੇ ਸੂਬੇ ਦੇ ਡੀਜੀਪੀ ਸੁਰੇਸ਼ ਅਰੋੜਾ ਨੂੰ ਵੀ ਸੋਸ਼ਲ ਮੀਡੀਆ ਰਾਹੀਂ ਧਮਕੀਆਂ ਦੇ ਚੁੱਕਿਆ ਹੈ।¢ ਕੈਪਟਨ ਤੇ ਰਾਜਨਾਥ ਨੂੰ 7 ਸਤੰਬਰ ਨੂੰ ਧਮਕੀ ਦਿੰਦੇ ਹੋਏ ਕਿਹਾ ਗਿਆ ਸੀ ਕਿ ਜਦੋਂ ਵੀ ਉਹ ਦੂਜੇ ਦੇਸ਼ 'ਚ ਜਾਣਗੇ ਤਾਂ ਉਨਾਂਂ ਨੂੰ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ।¢ ਅਸਲ 'ਚ ਟਵਿੱਟਰ ਗੁਰਪਤਵੰਤ ਸਿੰਘ ਪੰਨੂ ਦਾ ਅਕਾਊਂਟ ਬਲਾਕ ਕਰ ਦਿੱਤਾ ਸੀ, ਜਿਸ ਪਿੱਛੋਂ ਪੰਨੂ ਨੇ ਕੈਪਟਨ ਤੇ ਰਾਜਨਾਥ ਨੂੰ ਕਾਨੂੰਨੀ ਲੜਾਈ ਲੜਨ ਦੀ ਧਮਕੀ ਦਿੱਤੀ ਹੈ। ¢

ਡੀਜੀਪੀ ਸੁਰੇਸ਼ ਅਰੋੜਾ ਨੂੰ ਵੀ ਦਿੱਤੀ ਸੀ ਧਮਕੀ

ਗੁਰਪਤਵੰਤ ਸਿੰਘ ਪੰਨੂ ਆਪਣੀ ਸੰਸਥਾ ਦੇ ਇਕ ਪ੫ਚਾਰਕ ਸ਼ਬਨਮਦੀਪ ਸਿੰਘ ਨੂੰ ਪਟਿਆਲਾ ਪੁਲਿਸ ਵੱਲੋਂ ਹਥਿਆਰਾਂ ਸਮੇਤ ਗਿ੫ਫ਼ਤਾਰ ਕੀਤੇ ਜਾਣ ਦੇ ਦਾਅਵੇ ਤੋਂ ਭੜਕ ਪਿਆ ਸੀ।¢ ਪੰਨੂ ਨੇ ਯੂਟਿਊਬ ਤੇ ਇੱਕ ਵੀਡੀਓ ਸੰਦੇਸ਼ ਪਾ ਕੇ ਪੰਜਾਬ ਪੁਲਿਸ ਦੇ ਡੀਜੀਪੀ ਸੁਰੇਸ਼ ਅਰੋੜਾ ਨੂੰ ਇਸ ਦੇ ਨਤੀਜੇ ਅੰਤਰਰਾਸ਼ਟਰੀ ਅਦਾਲਤ 'ਚ ਕਾਨੂੰਨੀ ਤੌਰ ਤੇ ਭੁਗਤਣ ਦੀ ਚਿਤਾਵਨੀ ਦਿੱਤੀ ਸੀ।

ਕੀ ਕਹਿਣਾ ਹੈ ਡੀਜੀਪੀ ਸੁਰੇਸ਼ ਅਰੋੜਾ ਦਾ

ਡੀਜੀਪੀ ਸੁਰੇਸ਼ ਅਰੋੜਾ ਨਾਲ ਜਦੋਂ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਸਿੱਖਸ ਫਾਰ ਜਸਟਿਸ ਦੇ ਗੁਰਵੰਤ ਸਿੰਘ ਪੰਨੂ ਖ਼ਿਲਾਫ਼ ਪਹਿਲਾਂ ਹੀ ਪੰਜਾਬ ਪੁਲਿਸ ਵੱਲੋਂ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਸ ਦੀਆਂ ਪੰਜਾਬ 'ਚ ਗਤੀਵਿਧੀਆਂ ਦੀ ਜਾਂਚ ਕੀਤੀ ਜਾ ਰਹੀ ਹੈ।¢ ਰੈਫਰੈਂਡਮ 2020 ਦੀ ਆੜ 'ਚ ਸੂਬੇ ਦਾ ਮਾਹੌਲ ਖ਼ਰਾਬ ਕਰਨ ਦੇ ਮਨਸੂਬੇ ਕਿਸੇ ਵੀ ਹਾਲਤ 'ਚ ਕਾਮਯਾਬ ਨਹੀਂ ਹੋਣ ਦਿੱਤੇ ਜਾਣਗੇ।¢ ਉਨ੍ਹਾਂ ਕਿਹਾ ਕਿ ਫ਼ੌਜ ਮੁਖੀ ਖ਼ਿਲਾਫ਼ ਪੰਨੂ ਵੱਲੋਂ ੁਪਾਈ ਗਈ ਪੋਸਟ ਦੀ ਵੀ ਜਾਂਚ ਕੀਤੀ ਜਾਵੇਗੀ।¢ਉਨ੍ਹਾਂ ਕਿਹਾ ਕਿ ਸ਼ਬਨਮਦੀਪ ਸਿੰਘ ਦੀ ਗਿ੍ਰਫ਼ਤਾਰੀ ਪੰਨੂ ਦੇ ਦਾਅਵੇ ਨੂੰ ਝੂਠਾ ਸਾਬਿਤ ਕਰਦੀ ਹੈ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: sikhs for justice