ਚੰਡੀਗੜ੍ਹ: ਪੰਜਾਬ ਦੇ ਸਾਬਕਾ ਪੁਲਿਸ ਮੁਖੀ ਸੁਮੇਧ ਸਿੰਘ ਸੈਣੀ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਸੈਣੀ ਦੀ ਗਿ੫ਫ਼ਤਾਰੀ 'ਤੇ ਰੋਕ ਲਾ ਦਿੱਤੀ ਹੈ। ਪਟੀਸ਼ਨ 'ਚ ਸੈਣੀ ਦੀ ਇਕ ਹੋਰ ਮੰਗ 'ਤੇ ਅਦਾਲਤ ਨੇ ਪੰਜਾਬ ਸਰਕਾਰ ਨੂੰ ਵੀ ਨੋਟਿਸ ਜਾਰੀ ਕੀਤਾ ਹੈ। ਸੁਮੇਧ ਸੈਣੀ ਨੇ ਹਾਈ ਕੋਰਟ 'ਚ ਪਟੀਸ਼ਨ ਦਾਖਲ ਕਰ ਕੇ ਮੰਗ ਕੀਤੀ ਸੀ ਕਿ ਬਰਗਾੜੀ ਗੋਲੀ ਕਾਂਡ ਤੇ ਅਮਨ ਸਕੌਡਾ ਵਿਜੀਲੈਂਸ ਦੀ ਪੜਤਾਲ ਦੇ ਚੱਲਦਿਆਂ ਉਨ੍ਹਾਂ ਦੀ ਗਿ੫ਫ਼ਤਾਰੀ 'ਤੇ ਅਗਾਊਂ ਰੋਕ ਲਾਈ ਜਾਵੇ। ਪੰਜਾਬ ਤੇ ਹਰਿਆਣਾ ਉੱਚ ਅਦਾਲਤ ਨੇ ਬਹਿਸ ਤੋਂ ਬਾਅਦ ਡੀਜੀਪੀ ਸੁਮੇਧ ਸੈਣੀ ਦੀ ਗਿ੫ਫ਼ਤਾਰੀ 'ਤੇ ਇਕ ਹਫ਼ਤੇ ਦੀ ਰੋਕ ਲਾ ਦਿੱਤੀ ਹੈ। ਹੁਣ ਸਰਕਾਰ ਨੂੰ ਸੈਣੀ ਨੂੰ ਗਿ੫ਫ਼ਤਾਰ ਕਰਨ ਲਈ ਘੱਟੋ-ਘੱਟ ਇਕ ਹਫ਼ਤਾ ਪਹਿਲਾਂ ਨੋਟਿਸ ਦੇਣਾ ਪਵੇਗਾ। ਇਸ ਦੇ ਨਾਲ ਹੀ ਸੈਣੀ ਨੇ ਇਹ ਵੀ ਮੰਗ ਕੀਤੀ ਸੀ ਕਿ ਬਰਗਾੜੀ ਗੋਲੀ ਕਾਂਡ 'ਚ ਉਸ ਦੀ ਸ਼ਮੂਲੀਅਤ ਦੀ ਜਾਂਚ ਪੰਜਾਬ ਪੁਲਿਸ ਤੋਂ ਕਰਵਾਉਣ ਦੀ ਬਜਾਏ ਸੀਬੀਆਈ ਤੋਂ ਕਰਵਾਈ ਜਾਵੇ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਸੈਣੀ ਦੀ ਸ਼ਮੂਲੀਅਤ ਦੀ ਜਾਂਚ ਸੀਬੀਆਈ ਨੂੰ ਦੇਣ ਸਬੰਧੀ ਵੀ ਨੋਟਿਸ ਜਾਰੀ ਕੀਤਾ ਹੈ।