ਚੋਣ ਕਮਿਸ਼ਨ ਨੇ ਕਿਹਾ, 'ਨੋਟਾ' ਬਾਰੇ ਦਾਇਰ ਪਟੀਸ਼ਨ ਹੋਵੇ ਖ਼ਾਰਜ

Updated on: Wed, 13 Sep 2017 08:40 PM (IST)
  

ਤਿੰਨ ਅਗਸਤ ਨੂੰ ਸੁਪਰੀਮ ਕੋਰਟ ਨੇ ਸੁਣਵਾਈ ਲਈ ਦਿੱਤੀ ਸੀ ਸਹਿਮਤੀ

ਨਵੀਂ ਦਿੱਲੀ (ਪੀਟੀਆਈ) : ਭਾਰਤੀ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਨੂੰ ਕਿਹਾ ਹੈ ਕਿ ਗੁਜਰਾਤ 'ਚ ਰਾਜ ਸਭਾ ਚੋਣ ਦੌਰਾਨ 'ਨੋਟਾ' ਦੀ ਵਰਤੋਂ ਨਾ ਕਰਨ ਨੂੰ ਲੈ ਕੇ ਦਾਇਰ ਕੀਤੀ ਗਈ ਪਟੀਸ਼ਨ ਨੂੰ ਖ਼ਾਰਜ ਕੀਤਾ ਜਾਵੇ। ਇਸ ਦੀ ਕੋਈ ਲੋੜ ਨਹੀਂ ਹੈ ਕਿਉਂਕਿ 2014 'ਚ 'ਨੋਟਾ' ਦੀ ਵਰਤੋਂ ਦੀ ਪ੍ਰਿਯਆ ਸ਼ੁਰੂ ਕੀਤੀ ਗਈ ਸੀ। ਉਸ ਪਿੱਛੋਂ ਦੇਸ਼ ਭਰ 'ਚ ਰਾਜ ਸਭਾ ਦੀਆਂ ਚੋਣਾਂ ਕਰਵਾਈਆਂ ਜਾ ਚੁੱਕੀਆਂ ਹਨ ਪ੍ਰੰਤੂ ਤਦ ਕਿਸੇ ਨੇ ਇਤਰਾਜ਼ ਨਹੀਂ ਕੀਤਾ। ਕਮਿਸ਼ਨ ਨੇ ਇਹ ਵੀ ਕਿਹਾ ਕਿ ਰਾਜ ਸਭਾ ਚੋਣ ਨੂੰ ਲੈ ਕੇ ਕਿਸੇ ਨੂੰ ਕੋਈ ਇਤਰਾਜ਼ ਹੈ ਤਾਂ ਉਸ ਨੂੰ ਚੋਣ ਪਟੀਸ਼ਨ ਦਾਇਰ ਕਰਨੀ ਚਾਹੀਦੀ ਹੈ। ਜਸਟਿਸ ਦੀਪਕ ਮਿਸ਼ਰਾ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਫ਼ੈਸਲਾ ਕੀਤਾ ਕਿ ਪਟੀਸ਼ਨ 'ਤੇ ਸੁਣਵਾਈ ਚਾਰ ਹਫ਼ਤੇ ਬਾਅਦ ਕੀਤੀ ਜਾਵੇਗੀ।

ਗੁਜਰਾਤ ਵਿਧਾਨ ਸਭਾ 'ਚ ਕਾਂਗਰਸ ਦੇ ਚੀਫ਼ ਵਿ੍ਹਪ ਸ਼ੈਲੇਸ਼ ਮਨੂਭਾਈ ਪਰਮਾਰ ਨੇ ਇਹ ਪਟੀਸ਼ਨ ਦਾਇਰ ਕੀਤੀ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਗੁਜਰਾਤ 'ਚ ਰਾਜ ਸਭਾ ਚੋਣ 'ਚ 'ਨੋਟਾ' ਦੀ ਵਰਤੋਂ 'ਤੇ ਰੋਕ ਲਗਾਈ ਜਾਵੇ। ਅਦਾਲਤ ਨੇ ਤਦ ਅਜਿਹਾ ਕਰਨ ਤੋਂ ਮਨ੍ਹਾਂ ਕਰ ਦਿੱਤਾ ਸੀ ਪ੍ਰੰਤੂ ਤਿੰਨ ਅਗਸਤ ਨੂੰ ਸੁਪਰੀਮ ਕੋਰਟ ਨੇ ਫ਼ੈਸਲਾ ਲਿਆ ਸੀ ਕਿ 'ਨੋਟਾ' ਦੀ ਸੰਵਿਧਾਨਕ ਵੈਧਤਾ 'ਤੇ ਚਰਚਾ ਕਰਨ ਦੀ ਲੋੜ ਹੈ। ਚੋਣ ਕਮਿਸ਼ਨ ਤੋਂ ਇਸ 'ਤੇ ਜਵਾਬ ਮੰਗਿਆ ਗਿਆ ਸੀ।

ਜ਼ਿਕਰਯੋਗ ਹੈ ਕਿ ਗੁਜਰਾਤ ਦੀ ਰਾਜ ਸਭਾ ਚੋਣ ਨੂੰ ਲੈ ਕੇ ਕਾਂਗਰਸ ਅਤੇ ਭਾਜਪਾ ਵਿਚਕਾਰ ਸਿਰ ਪਾੜਨ ਤਕ ਦੀ ਨੌਬਤ ਆ ਗਈ ਸੀ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਸਿਆਸੀ ਸਲਾਹਕਾਰ ਅਹਿਮਦ ਪਟੇਲ ਨੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ ਸਨ। ਭਾਜਪਾ ਉਨ੍ਹਾਂ ਨੂੰ ਕਿਸੇ ਵੀ ਸੂਰਤ 'ਚ ਜਿੱਤਣ ਨਾ ਦੇਣ 'ਤੇ ਉਤਾਰੂ ਸੀ ਪ੍ਰੰਤੂ ਇਸ ਲੜਾਈ 'ਚ ਪਟੇਲ ਚੋਣ ਜਿੱਤ ਗਏ ਅਤੇ ਭਾਜਪਾ ਨੂੰ ਝਟਕਾ ਦੇ ਦਿੱਤਾ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: supreme court