ਸੁਪਰੀਮ ਕੋਰਟ ਵੱਲੋਂ ਆਪਣੇ ਫ਼ੈਸਲੇ 'ਤੇ ਮੁੜ ਵਿਚਾਰ ਦੀ ਪਟੀਸ਼ਨ ਖ਼ਾਰਜ

Updated on: Tue, 13 Mar 2018 08:48 PM (IST)
  

ਗੁਜਰਾਤ ਦੰਗਿਆਂ 'ਚ ਨੁਕਸਾਨੇ ਧਾਰਮਿਕ ਸਥਾਨਾਂ ਨੂੰ ਮੁਆਵਜ਼ਾ ਦੇਣ ਸਬੰਧੀ ਹਾਈ ਕੋਰਟ ਦੇ ਆਦੇਸ਼ ਨੂੰ ਕਰ ਦਿੱਤਾ ਸੀ ਖ਼ਾਰਜ

ਨਵੀਂ ਦਿੱਲੀ (ਪੀਟੀਆਈ) :

ਸੁਪਰੀਮ ਕੋਰਟ ਨੇ ਪਿਛਲੇ ਸਾਲ ਅਗਸਤ ਵਿਚ ਸੁਣਾਏ ਗਏ ਆਪਣੇ ਫ਼ੈਸਲੇ 'ਤੇ ਮੁੜ ਵਿਚਾਰ ਦੀ ਪਟੀਸ਼ਨ ਮੰਗਲਵਾਰ ਨੂੰ ਖ਼ਾਰਜ ਕਰ ਦਿੱਤੀ। ਇਸ ਫ਼ੈਸਲੇ 'ਚ ਸੁਪਰੀਮ ਕੋਰਟ ਨੇ ਗੁਜਰਾਤ ਹਾਈ ਕੋਰਟ ਦੇ 2012 ਦੇ ਫ਼ੈਸਲੇ ਨੂੰ ਖ਼ਾਰਜ ਕਰ ਦਿੱਤਾ ਸੀ ਜਿਸ ਵਿਚ ਉਸ ਨੇ 2002 'ਚ ਗੋਧਰਾ ਘਟਨਾ ਦੇ ਬਾਅਦ ਹੋਏ ਦੰਗਿਆਂ ਦੌਰਾਨ ਨੁਕਸਾਨੇ ਧਾਰਮਿਕ ਸਥਾਨਾਂ ਦੇ ਮੁੜ ਨਿਰਮਾਣ ਲਈ ਸੂਬਾ ਸਰਕਾਰ ਨੂੰ ਮੁਆਵਜ਼ਾ ਦੇਣ ਦਾ ਆਦੇਸ਼ ਦਿੱਤਾ ਸੀ।

ਚੀਫ ਜਸਟਿਸ ਦੀਪਕ ਮਿਸ਼ਰਾ ਅਤੇ ਜਸਟਿਸ ਆਰ ਕੇ ਅਗਰਵਾਲ ਦੇ ਬੈਂਚ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਪਿਛਲੇ ਸਾਲ 29 ਅਗਸਤ ਦੇ ਫ਼ੈਸਲੇ 'ਤੇ ਮੁੜ ਵਿਚਾਰ ਦੀ ਮੰਗ ਸਬੰਧੀ ਪਟੀਸ਼ਨ ਸੁਣਵਾਈ ਯੋਗ ਨਹੀਂ ਹੈ। ਅਦਾਲਤ ਨੇ ਆਪਣੇ ਪੁਰਾਣੇ ਫ਼ੈਸਲੇ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਕਰਦਾਤਾਵਾਂ ਦੇ ਧਨ ਦਾ ਇਸਤੇਮਾਲ ਧਾਰਮਿਕ ਸਥਾਨਾਂ ਦੀ ਮੁਰੰਮਤ ਲਈ ਨਹੀਂ ਕੀਤਾ ਜਾ ਸਕਦਾ। ਪਿਛਲੇ ਸਾਲ ਦੇ ਆਪਣੇ ਫ਼ੈਸਲੇ 'ਚ ਸੁਪਰੀਮ ਕੋਰਟ ਨੇ ਗੁਜਰਾਤ ਸਰਕਾਰ ਦੀ ਉਸ ਯੋਜਨਾ ਨੂੰ ਸਵੀਕਾਰ ਕਰ ਲਿਆ ਸੀ ਜਿਸ ਵਿਚ ਉਸ ਨੇ ਦੰਗਿਆਂ ਦੌਰਾਨ ਨੁਕਸਾਨੇ ਮੰਦਰ-ਮਸਜਿਦ ਸਮੇਤ ਸਾਰੇ ਧਾਰਮਿਕ ਸਥਾਨਾਂ ਨੂੰ 50 ਹਜ਼ਾਰ ਰੁਪਏ ਤਕ ਦੀ ਸਹਾਇਤਾ ਰਾਸ਼ੀ ਦੇਣ ਦੀ ਗੱਲ ਕਹੀ ਸੀ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: supreme court