ਇਨਸਾਫ਼ ਲਈ ਕੌਮੀ ਪੱਧਰ 'ਤੇ ਹੋਵੇ ਪ੍ਰਦਰਸ਼ਨ : ਹੇਮਾ ਮਾਲਿਨੀ

Updated on: Sat, 14 Apr 2018 04:26 PM (IST)
  

ਨਵੀਂ ਦਿੱਲੀ (ਆਈਏਐੱਨਐੱਸ) : ਬਾਲੀਵੁੱਡ ਦੀ ਸਾਬਕਾ ਅਦਾਕਾਰਾ ਹੇਮਾ ਮਾਲਿਨੀ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ 'ਚ ਸਮੂਹਕ ਜਬਰ ਜਨਾਹ ਦੀ 8 ਸਾਲਾ ਪੀੜਤਾ ਨੂੰ ਇਨਸਾਫ਼ ਦਿਵਾਉਣ ਲਈ ਕੌਮੀ ਪੱਧਰ 'ਤੇ ਪ੍ਰਦਰਸ਼ਨ ਹੋਣਾ ਚਾਹੀਦਾ ਹੈ ਅਤੇ ਇਸ 'ਚ ਮੀਡੀਆ ਨੂੰ ਵੀ ਸਹਿਯੋਗ ਦੇਣਾ ਚਾਹੀਦਾ ਹੈ। ਹੇਮਾ ਮਾਲਿਨੀ ਨੇ ਇਸ ਸਬੰਧੀ ਟਵੀਟ ਕੀਤਾ, 'ਅਜਿਹੇ ਜਾਨਵਰ ਜਿਹੜੇ ਬੱਚਿਆਂ ਨੂੰ ਵੀ ਨਹੀਂ ਛੱਡਦੇ, ਖ਼ਿਲਾਫ਼ ਮੀਡੀਆ ਦੇ ਸਹਿਯੋਗ ਨਾਲ ਕੌਮੀ ਪੱਧਰ 'ਤੇ ਪ੍ਰਦਰਸ਼ਨ ਹੋਣਾ ਚਾਹੀਦਾ ਹੈ। ਮੈਂ ਮੇਨਕਾ ਜੀ (ਮੇਨਗਾ ਗਾਂਧੀ) ਨਾਲ ਇਸ ਗੱਲ 'ਤੇ ਸਹਿਮਤ ਹਾਂ ਕਿ ਕਸੂਰਵਾਰ ਸਾਬਤ ਹੋਣ 'ਤੇ ਅਜਿਹੇ ਲੋਕਾਂ ਨੂੰ ਫ਼ਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ ਅਤੇ ਅਜਿਹੇ ਮਾਮਲਿਆਂ 'ਚ 18 ਸਾਲ ਤੋਂ ਘੱਟ ਦੋਸ਼ੀਆਂ ਨੂੰ ਵੀ ਜ਼ਮਾਨਤ ਨਹੀਂ ਮਿਲਣੀ ਚਾਹੀਦੀ।' ਮਹਿਲਾ ਤੇ ਬਾਲ ਵਿਕਾਸ ਮੰਤਰੀ ਮੇਨਕਾ ਗਾਂਧੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਮੰਤਰਾਲਾ ਪੋਸਕੋ ਐਕਟ 'ਚ ਸੋਧ ਕਰਨ ਦਾ ਚਾਹਵਾਨ ਹੈ ਤਾਂ ਜੋ ਦੋਸ਼ੀਆਂ ਨੂੰ ਸਖ਼ਤ ਤੋੋਂ ਸਖ਼ਤ ਸਜ਼ਾ ਮਿਲ ਸਕੇ। ਜ਼ਿਕਰਯੋਗ ਹੈ ਕਿ ਬੀਤੀ 10 ਜਨਵਰੀ ਨੂੰ ਇਕ ਨਾਬਾਲਗ ਲੜਕੀ ਨੂੰ ਬਾਕੇਵਾਲ ਭਾਈਚਾਰੇ ਤੋਂ ਅਗ਼ਵਾ ਕਰ ਕੇ ਕਠੂਆ ਦੇ ਰਸਾਨਾ ਪਿੰਡ ਲਿਆਂਦਾ ਗਿਆ ਜਿੱਥੇ ਉਸ ਨਾਲ ਸਮੂਹਕ ਜਬਰ ਜਨਾਹ ਕੀਤਾ ਗਿਆ। ਉਸ ਨੂੰ ਅਗਵਾ ਕਰਨ ਵਾਲਿਆਂ 'ਚ ਮੰਦਰ ਦੇ ਅਧਿਕਾਰੀ ਅਤੇ ਪੁਲਿਸ ਮੁਲਾਜ਼ਮ ਵੀ ਸ਼ਾਮਲ ਸਨ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: There should be a national uprising: Hema Malini on Kathua rape