ਹਾਈ ਕੋਰਟ ਨੇ ਕਰਜ਼ੇ ਕਾਰਨ ਖ਼ੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੀ ਮੰਗੀ ਸੂਚੀ

Updated on: Thu, 11 Jan 2018 07:59 PM (IST)
  

- ਪੰਜਾਬ 'ਚ ਕਰਜ਼ੇ ਦੇ ਬੋਝ ਕਾਰਨ ਛੋਟੇ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਖ਼ੁਦਕੁਸ਼ੀ ਦਾ ਮਾਮਲਾ

ਸਟੇਟ ਬਿਊਰੋ, ਚੰਡੀਗੜ੍ਹ : ਪੰਜਾਬ ਵਿਚ ਕਰਜ਼ੇ ਕਾਰਨ ਛੋਟੇ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਖੁਦਕੁਸ਼ੀ ਦੇ ਮਾਮਲੇ ਵਿਚ ਪਟੀਸ਼ਨਕਰਤਾ ਦੇ ਵਕੀਲ ਨੇ ਹਾਈ ਕੋਰਟ ਨੂੰ ਦੱਸਿਆ ਕਿ ਉਨ੍ਹਾਂ ਦੀ ਜਾਣਕਾਰੀ ਅਨੁਸਾਰ ਖ਼ੁਦਕੁਸ਼ੀ ਕਰਨ ਵਾਲੇ ਕਿਸਾਨਾਂ 'ਚ ਉਨ੍ਹਾਂ ਕਿਸਾਨਾਂ ਦੀ ਗਿਣਤੀ ਵੱਧ ਹੈ ਜਿਨ੍ਹਾਂ ਨੇ ਆਪਣੇ ਜਾਂ ਆਪਣੇ ਪਰਿਵਾਰਕ ਮੈਂਬਰਾਂ ਦੇ ਇਲਾਜ ਲਈ ਕਰਜ਼ਾ ਲਿਆ ਸੀ।

ਵਕੀਲ ਹਰਿੰਦਰ ਸਿੰਘ ਈਸ਼ਰ ਨੇ ਅਦਾਲਤ ਨੂੰ ਦੱਸਿਆ ਕਿ ਇਹ ਛੋਟੇ ਕਿਸਾਨ ਹਨ ਜੋ ਇਲਾਜ ਲਈ ਕਰਜ਼ਾ ਲੈ ਰਹੇ ਹਨ ਅਤੇ ਕਰਜ਼ਾ ਵਾਪਸ ਨਾ ਕਰ ਸਕਣ ਕਾਰਨ ਖੁਦਕੁਸ਼ੀ ਕਰ ਰਹੇ ਹਨ ਜਦਕਿ ਕਿਸਾਨਾਂ ਦੀ ਖ਼ੁਦਕੁਸ਼ੀ ਦੇ ਹੋਰ ਵੀ ਕਈ ਕਾਰਨ ਹਨ, ਜਿਥੋਂ ਤਕ ਉਨ੍ਹਾਂ ਨੇ ਇਸ ਮਾਮਲੇ ਨੂੰ ਗੌਰ ਨਾਲ ਦੇਖਿਆ ਹੈ, ਤਾਂ ਇਹੀ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਇਨ੍ਹਾਂ ਕਿਸਾਨਾਂ ਜਾਂ ਗਰੀਬਾਂ ਨੂੰ ਇਲਾਜ ਵਿਚ ਮਦਦ ਦੇਵੇ ਤਾਂ ਕਾਫੀ ਹੱਦ ਤਕ ਖੁਦਕੁਸ਼ੀ ਦੇ ਮਾਮਲਿਆਂ 'ਤੇ ਰੋਕ ਲੱਗ ਸਕਦੀ ਹੈ।

ਇਸ ਜਾਣਕਾਰੀ 'ਤੇ ਜਸਟਿਸ ਏਕੇ ਮਿੱਤਲ ਤੇ ਜਸਟਿਸ ਅਨੁਪਿੰਦਰ ਸਿੰਘ ਗਰੇਵਾਲ ਦੇ ਬੈਂਚ ਨੇ ਕਿਹਾ ਕਿ ਇਹ ਬੇਹੱਦ ਗੰਭੀਰ ਮਾਮਲਾ ਹੈ। ਪਟੀਸ਼ਨਕਰਤਾ ਦਾ ਵਕੀਲ ਇਸ ਬਾਰੇ ਮਾਮਲੇ ਦੀ ਅਗਲੀ ਸੁਣਵਾਈ 'ਤੇ ਉਨ੍ਹਾਂ ਨੂੰ ਵਿਸਥਾਰਤ ਜਾਣਕਾਰੀ ਮੁਹੱਈਆ ਕਰਵਾਏ, ਫਿਰ ਉਸ ਤੋਂ ਬਾਅਦ ਹੀ ਹਾਈ ਕੋਰਟ ਉੱਚਿਤ ਆਦੇਸ਼ ਜਾਰੀ ਕਰ ਸਕਦੀ ਹੈ।

ਉੱਥੇ ਪਟੀਸ਼ਨਕਰਤਾ ਨੇ ਹਾਈ ਕੋਰਟ ਨੂੰ ਦੱਸਿਆ ਕਿ ਸਰਕਾਰ ਫਿਲਹਾਲ ਜਿਨ੍ਹਾਂ ਕਿਸਾਨਾਂ ਦਾ ਕਰਜ਼ਾ ਮਾਫ ਕਰ ਰਹੀ ਹੈ, ਉਹ ਕੋਆਪ੍ਰੇਟਿਵ ਬੈਂਕਾਂ ਤੋਂ ਲਿਆ ਹੋਇਆ ਕਰਜ਼ਾ ਹੈ, ਬਲਕਿ ਹੋਰਨਾਂ ਬੈਂਕਾਂ ਤੋਂ ਕਰਜ਼ੇ ਲੈਣ ਵਾਲੇ ਕਿਸਾਨਾਂ ਦਾ ਕਰਜ਼ਾ ਸਰਕਾਰ ਮਾਫ ਨਹੀਂ ਕਰ ਰਹੀ। ਤੈਅ ਹੈ ਕਿ ਇਸ ਕਰਜ਼ ਮਾਫ਼ੀ ਦਾ ਲਾਭ ਸਾਰਿਆਂ ਨੂੰ ਨਹੀਂ ਮਿਲ ਰਿਹਾ।

ਜ਼ਿਕਰਯੋਗ ਹੈ ਕਿ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖ਼ੁਦਕੁਸ਼ੀਆਂ ਦੇ ਮਾਮਲੇ ਨੂੰ ਲੈ ਕੇ ਹਾਈ ਕੋਰਟ ਵਿਚ ਕੁਝ ਜਨਹਿਤ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ ਜਿਨ੍ਹਾਂ ਵਿਚੋਂ ਇਕ ਵੀ ਸੀ ਕਿ ਕਰਜ਼ਾ ਨਾ ਵਾਪਸ ਕਰਨ ਦੀ ਸਥਿਤੀ ਵਿਚ ਕਿਸਾਨ ਦੀ ਜ਼ਮੀਨ ਅਤੇ ਟਰੈਕਟਰ ਨੂੰ ਕੁਰਕੀ 'ਚ ਸ਼ਾਮਲ ਨਾ ਕੀਤਾ ਜਾਵੇ। ਇਸ ਦੇ ਲਈ ਪੰਜਾਬ ਸਰਕਾਰ 109 ਸਾਲ ਪੁਰਾਣੇ ਕਾਨੂੰਨ ਦੀ ਦੁਬਾਰਾ ਸਮੀਖਿਆ ਕਰੇ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: ãæ§ü ·¤ôÅUü Ùð ·¤Áü ·ð¤ ·¤æÚ‡æ ¥æˆ×ãUˆØæ ·¤ÚÙð ßæÜð ç·¤âæÙæð´ ·¤è ×梻è âê¿è