ਰੈਫਰੈਂਡਮ-2020 ਦੀ ਗੱਲ ਕਰਨੀ ਹੀ ਬੇਤੁੱਕੀ : ਕੈਪਟਨ

Updated on: Fri, 10 Aug 2018 10:03 PM (IST)
  

- ਕਿਹਾ, ਇੰਗਲੈਂਡ 'ਚ 12 ਅਗਸਤ ਨੂੰ ਹੋਣ ਵਾਲੀ ਪ੍ਰਸਤਾਵਿਤ ਰੈਲੀ ਦੀ ਕੋਈ ਚਿੰਤਾ ਨਹੀਂ

- ਆਈਐੱਸਆਈ ਦਾ ਸਮੱਰਥਨ ਪ੍ਰਾਪਤ ਮੁੱਠੀ ਭਰ ਤੱਤਾਂ ਵੱਲੋਂ ਗੜਬੜ ਪੈਦਾ ਕਰਨ ਦੀ ਕੋਸ਼ਿਸ਼

ਸਟੇਟ ਬਿਊਰੋ, ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਰੈਫਰੈਂਡਮ-2020 ਦੀ ਬੇਤੱੁਕੀ ਗੱਲ ਕਰਨ ਵਾਲਾ ਕੋਈ ਵੀ ਨਹੀਂ ਹੈ। ਉਨ੍ਹਾਂ 12 ਅਗਸਤ ਨੂੰ ਲੰਡਨ ਦੇ ਟ੫ੈਫਲਗਰ ਸਕੇਅਰ 'ਚ ਹੋਣ ਵਾਲੀ ਪ੍ਰਸਤਾਵਿਤ ਰੈਲੀ ਨੂੰ ਨਕਾਰਦੇ ਹੋਏ ਕਿਹਾ ਕਿ ਆਈਐੱਸਆਈ ਦਾ ਸਮੱਰਥਨ ਪ੍ਰਾਪਤ ਵਿਦੇਸ਼ਾਂ 'ਚ ਵਸੇ ਮੁੱਠੀ ਭਰ ਬੁਖਲਾਏ ਸਿੱਖਾਂ ਦੀ ਪੰਜਾਬ ਤੇ ਭਾਰਤ 'ਚ ਵੰਡਪਾਊ ਨਾਅਰਿਆਂ ਨਾਲ ਗੜਬੜ ਪੈਦਾ ਕਰਨ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਰੈਲੀ ਸਬੰਧੀ ਕੋਈ ਚਿੰਤਾ ਵਾਲੀ ਗੱਲ ਨਹੀਂ ਹੈ।

ਕੈਪਟਨ ਨੇ ਕਿਹਾ ਕਿ ਇਹ ਲੋਕ ਆਈਐੱਸਆਈ ਦੇ ਹੱਥਾਂ 'ਚ ਖੇਡ ਰਹੇ ਹਨ ਜਿਸ ਦਾ ਖੁੱਲ੍ਹਾ ਏਜੰਡਾ ਪੰਜਾਬ ਤੇ ਭਾਰਤ ਵਿਚ ਹਿੰਸਾ ਨੂੰ ਭੜਕਾਉਣਾ ਹੈ। ਉਨ੍ਹਾਂ ਕਿਹਾ ਕਿ ਉਹ ਸੂਬੇ ਵਿਚ ਸ਼ਾਂਤੀ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦੇਣਗੇ। ਇਸ ਸਬੰਧ ਵਿਚ ਸਖ਼ਤ ਰੁਖ਼ ਅਪਣਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜੇ ਇਹ ਅਨਸਰ ਇਹ ਸੋਚਦੇ ਹਨ ਕਿ ਉਹ ਭਾਰਤ ਦੀ ਸ਼ਾਂਤੀ ਭੰਗ ਕਰ ਸਕਦੇ ਹਨ ਤਾਂ ਉਹ ਬਹੁਤ ਭੁਲੇਖੇ ਵਿਚ ਹਨ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਸੂਬੇ ਵਿਚ ਅੱਤਵਾਦ ਨੂੰ ਫਿਰ ਤੋਂ ਪੈਦਾ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਸਖ਼ਤੀ ਨਾਲ ਮਸਲਣ ਲਈ ਪੰਜਾਬ ਪੁਲਿਸ ਨੂੰ ਕਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਪਿਛਲੇ 15 ਮਹੀਨਿਆਂ ਦੇ ਸ਼ਾਸਨ ਦੌਰਾਨ ਪੁਲਿਸ ਨੇ ਬਹੁਤ ਸਾਰੇ ਅੱਤਵਾਦੀ ਗਿਰੋਹਾਂ 'ਤੇ ਨਿਸ਼ਾਨਾ ਸਾਧਿਆ ਹੈ ਅਤੇ ਉਨ੍ਹਾਂ ਕੋਲ ਵੱਡੀ ਮਾਤਰਾ ਵਿਚ ਹਥਿਆਰ ਅਤੇ ਗੋਲੀ-ਬਾਰੂਦ ਤੋਂ ਇਲਾਵਾ ਨਸ਼ੀਲੀਆਂ ਵਸਤੂਆਂ ਵੀ ਫ਼ੜੀਆਂ ਗਈਆਂ ਹਨ।

2020-ਰੈਫਰੈਂਡਮ ਰੈਲੀ ਨੂੰ ਰੋਕਣ ਲਈ ਇੰਗਲੈਂਡ ਸਰਕਾਰ ਵੱਲੋਂ ਕੋਈ ਕਾਰਵਾਈ ਨਾ ਕੀਤੇ ਜਾਣ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਦੀ ਉਨ੍ਹਾਂ ਨੂੰ ਕੋਈ ਪ੍ਰਵਾਹ ਨਹੀਂ। 2020-ਰੈਫਰੈਂਡਮ ਦਾ ਸਮੁੱਚਾ ਵਪਾਰ ਸਿੱਖ ਫਾਰ ਜਸਟਿਸ ਅਤੇ ਇਸ ਨੂੰ ਬੜ੍ਹਾਵਾ ਦੇਣ ਵਾਲਿਆਂ ਦਾ ਪੈਸਾ ਇਕੱਠਾ ਕਰਨ ਦਾ ਇਕ ਸਕੈਂਡਲ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਇਸ ਮੁਹਿੰਮ ਬਾਰੇ ਕਰਨ ਵਾਲਾ ਕੋਈ ਵੀ ਨਹੀਂ ਹੈ ਕਿਉਂਕਿ ਪੰਜਾਬ ਦੇ ਲੋਕ ਸ਼ਾਂਤੀ ਅਤੇ ਵਿਕਾਸ ਚਾਹੁੰਦੇ ਹਨ।

ਕੈਪਟਨ ਨੇ ਕਿਹਾ ਕਿ ਸਿਰਫ ਇੰਗਲੈਂਡ, ਕੈਨੇਡਾ, ਅਮਰੀਕਾ ਅਤੇ ਜਰਮਨੀ ਵਰਗੇ ਦੇਸ਼ਾਂ ਦੇ ਮੁੱਠੀ ਭਰ ਬੁਖਲਾਏ ਹੋਏ ਸਿੱਖ ਇਸ ਮੁਹਿੰਮ ਦਾ ਸਮੱਰਥਨ ਕਰ ਰਹੇ ਹਨ ਜੋ ਜ਼ਿਆਦਾ ਸਮਾਂ ਨਹੀਂ ਚੱਲ ਸਕਦਾ। ਕੈਪਟਨ ਨੇ ਕਿਹਾ ਕਿ ਉਹ ਇਨ੍ਹਾਂ ਖਾਲਿਸਤਾਨੀ ਅਨਸਰਾਂ ਨਾਲ ਸਿੱਝਣ ਲਈ ਪੂਰੀ ਤਰ੍ਹਾਂ ਤਿਆਰ ਹਨ। ਜੇ ਉਹ ਹਥਿਆਰ ਨਾਲ ਆਉਂਦੇ ਹਨ ਤਾਂ ਉਨ੍ਹਾਂ ਦੀ ਉਨ੍ਹਾਂ ਨੂੰ ਸਲਾਹ ਹੋਵੇਗੀ ਕਿ ਉਹ ਉਨ੍ਹਾਂ ਆਤਮ ਸਮੱਰਪਣ ਕਰ ਦੇਣ, ਨਹੀਂ ਤਾਂ ਉਨ੍ਹਾਂ ਨੂੰ ਖ਼ਤਮ ਕਰ ਦਿੱਤਾ ਜਾਵੇਗਾ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: Â´ÁæÕ ×ð´ ÁÙ×Ì-â´»ýãU w®w® ·¤è ÕæÌ ·¤ÚÙæ ãè ÕðÌé·¤è Ñ ·ñ¤ŒÅUÙ