ਮੁੜ ਸ਼ੁਰੂ ਹੋਵੇਗਾ ਰੋਪਵੇਅ ਪ੫ਾਜੈਕਟ

Updated on: Fri, 10 Aug 2018 06:35 PM (IST)
  

ਬਲਰ

2014 ਤੋਂ ਠੰਢੇ ਬਸਤੇ ਵਿਚ ਪਿਆ ਸੀ ਸ੍ਰੀ ਆਨੰਦਪੁਰ ਸਾਹਿਬ ਤੋਂ ਮਾਤਾ ਨੈਣਾ ਦੇਵੀ ਪ੍ਰਾਜੈਕਟ

ਪੰਜਾਬੀ ਜਾਗਰਣ ਬਿਊਰੋ, ਚੰਡੀਗੜ• : ਸਾਲ 2014 ਤੋਂ ਸ੫ੀ ਆਨੰਦਪੁਰ ਸਾਹਿਬ ਤੇ ਮਾਤਾ ਨੈਣਾਂ ਦੇਵੀ ਨੂੰ ਜੋੜਨ ਵਾਲੇ ਠੰਢੇ ਬਸਤੇ ਵਿਚ ਪਏ ਰੋਪਵੇਅ ਪ੫ਾਜੈਕਟ ਦੇ ਮੁੜ ਸ਼ੁਰੂ ਹੋਣ ਦਾ ਰਾਹ ਪੱਧਰਾ ਹੋ ਗਿਆ ਹੈ। ਇਕ ਵਾਰ ਸ਼ੁਰੁ ਹੋਣ 'ਤੇ ਇਹ ਪ੫ਾਜੈਕਟ ਪੰਜਾਬ ਤੇ ਹਿਮਾਚਲ ਪ੫ਦੇਸ਼ ਵਿਚ ਸੈਰ ਸਪਾਟਾ ਖੇਤਰ ਨੂੰ ਹੁਲਾਰਾ ਦੇਣ ਪੱਖੋਂ ਮੀਲ ਪੱਥਰ ਸਾਬਤ ਹੋਵੇਗਾ।

ਸ਼ੁੱਕਰਵਾਰ ਨੂੰ ਇੱਥੇ ਪੰਜਾਬ ਮਿਉਂਸਪਲ ਭਵਨ ਵਿਖੇ ਹਿਮਾਚਲ ਪ੫ਦੇਸ਼ ਦੇ ਵਧੀਕ ਮੁੱਖ ਸਕੱਤਰ (ਸੱਭਿਆਚਾਰ ਤੇ ਸੈਰ ਸਪਾਟਾ) ਰਾਮ ਸੁਭਾਗ ਸਿੰਘ ਨਾਲ ਇਸ ਰੋਪਵੇਅ ਪ੫ਾਜੈਕਟ ਦੀ ਮੁੜ ਸ਼ੁਰੂਆਤ ਕਰਨ ਬਾਰੇ ਗੰਭੀਰ ਵਿਚਾਰ ਚਰਚਾ ਮਗਰੋਂ ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਦੋਵਾਂ ਸੂਬਿਆਂ ਦਰਮਿਆਨ ਇਕਰਾਰਨਾਮਾ (ਐੱਮਓਯੂ) ਹਸਤਾਖ਼ਰ ਕੀਤਾ ਗਿਆ ਸੀ ਪਰ ਇਹ 2014 ਵਿਚ ਠੰਢੇ ਬਸਤੇ ਵਿਚ ਪੈ ਗਿਆ ਸੀ। ਸਿੱਧੂ ਨੇ ਅੱਗੇ ਕਿਹਾ ਕਿ ਇਸ ਇਕਰਾਰਨਾਮੇ 'ਤੇ ਇਸੇ ਮਹੀਨੇ ਦੌਰਾਨ ਸਹੀ ਪਾਈ ਜਾਵੇਗੀ ਜਿਸ ਨਾਲ ਇਹ ਪ੫ਾਜੈਕਟ ਰਫ਼ਤਾਰ ਫੜੇਗਾ।

ਮੀਟਿੰਗ ਦੌਰਾਨ ਰਾਮ ਸੁਭਾਗ ਸਿੰਘ ਨੇ ਦੱਸਿਆ ਕਿ ਇਸ ਪ੫ਾਜੈਕਟ ਨੂੰ ਹਿਮਾਚਲ ਪ੫ਦੇਸ਼ ਸਰਕਾਰ ਵੱਲੋਂ ਬੀਤੇ ਦਿਨੀਂ ਹੋਈ ਆਪਣੀ ਕੈਬਨਿਟ ਮੀਟਿੰਗ ਵਿਚ ਹਰੀ ਝੰਡੀ ਦੇ ਦਿੱਤੀ ਗਈ ਹੈ। ਇਸ 'ਤੇ ਸਿੱਧੂ ਨੇ ਕਿਹਾ ਕਿ ਪੰਜਾਬ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਪ੫ਾਜੈਕਟ ਨੂੰ ਹਰੀ ਝੰਡੀ ਦੇ ਦਿੱਤੀ ਹੈ।

ਸਿੱਧੂ ਨੇ ਦੱਸਿਆ ਕਿ ਇਸ ਪ੫ਾਜੈਕਟ ਦੀ ਅਨੁਮਾਨਿਤ ਲਾਗਤ 200 ਕਰੋੜ ਰੁਪਏ ਹੋਵੇਗੀ ਅਤੇ ਇਹ 3.5 ਕਿਲੋਮੀਟਰ ਦਾ ਫ਼ਾਸਲਾ ਤੈਅ ਕਰੇਗਾ। ਉਨ੍ਹ•ਾਂ ਕਿਹਾ ਕਿ ਸ਼ਰਧਾਲੂਆਂ ਦੀ ਸੁਰੱਖਿਆ ਦੀ ਅਹਿਮੀਅਤ ਨੂੰ ਸਮਝਦੇ ਹੋਏ ਇਕ ਅਜਿਹੀ ਉੱਚਕੋਟੀ ਦੀ ਕੰਪਨੀ ਦੀਆਂ ਸੇਵਾਵਾਂ ਲਈਆਂ ਜਾਣਗੀਆਂ ਜਿਸ ਦਾ ਰਿਕਾਰਡ ਹਾਦਸਿਆਂ ਤੋਂ ਰਹਿਤ ਹੋਵੇਗਾ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: ÃzÆ ÁÅé§çê