ਪੰਜਾਬ ਨੂੰ 'ਫੂਡ ਪੋ੍ਰਸੈਸਿੰਗ ਹੱਬ' ਵਜੋਂ ਕੀਤਾ ਜਾਵੇਗਾ ਵਿਕਸਿਤ : ਅਰੋੜਾ

Updated on: Wed, 16 May 2018 09:18 PM (IST)
  
ÃÈì¶ ù ÒëÈ

ਪੰਜਾਬ ਨੂੰ 'ਫੂਡ ਪੋ੍ਰਸੈਸਿੰਗ ਹੱਬ' ਵਜੋਂ ਕੀਤਾ ਜਾਵੇਗਾ ਵਿਕਸਿਤ : ਅਰੋੜਾ

-ਪ੍ਰਗਟਾਵਾ

-ਲੁਧਿਆਣਾ ਤੇ ਰਾਜਪੁਰਾ 'ਚ 'ਮੈਨੂਫੈਕਚਰਰਿੰਗ ਕਲੱਸਟਰ' ਕੀਤੇ ਜਾਣਗੇ ਸਥਾਪਿਤ

-ਮੰਤਰੀ ਅਰੋੜਾ ਵੱਲੋਂ ਨਿਵੇਸ਼ਕਾਂ ਨੂੰ ਫੂਡ ਪ੍ਰੋਸੈਸਿੰਗ ਖੇਤਰ 'ਚ ਨਿਵੇਸ਼ ਕਰਨ ਦਾ ਸੱਦਾ

ਹਰਜੋਤ ਸਿੰਘ ਅਰੋੜਾ, ਲੁਧਿਆਣਾ

ਪੰਜਾਬ ਸਰਕਾਰ ਦੇ ਉਦਯੋਗ ਤੇ ਵਣਜ ਵਿਭਾਗ ਦੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸੂਬੇ 'ਚ ਉਦਯੋਗਾਂ ਲਈ ਦਿਨੋ-ਦਿਨ ਮਜ਼ਬੂਤ ਹੁੰਦੇ ਜਾ ਰਹੇ ਬੁਨਿਆਦੀ ਢਾਂਚੇ ਤੇ ਵਧ ਰਹੀਆਂ ਸੰਭਾਵਨਾਵਾਂ ਕਾਰਨ ਪੰਜਾਬ ਨੂੰ 'ਫੂਡ ਪ੍ਰੋਸੈਸਿੰਗ ਹੱਬ' ਵਜੋਂ ਵਿਕਸਤ ਕੀਤਾ ਜਾਵੇਗਾ। ਪੀਏਯੂ ਵਿਖੇ ਕਨਫੈੱਡਰੇਸ਼ਨ ਆਫ ਇੰਡੀਅਨ ਇੰਡਸਟਰੀਜ਼ (ਸੀਆਈਆਈ) ਤੇ ਪੀਏਯੂ ਦੀ ਭਾਈਵਾਲੀ ਨਾਲ ਕੀਤੇ ਗਏ ਪਹਿਲੇ 'ਪੰਜਾਬ ਐਗਰੀ ਐਂਡ ਫੂਡ ਕਨਕਲੇਵ' ਨੂੰ ਸੰਬੋਧਨ ਕਰਦਿਆਂ ਅਰੋੜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ 'ਚ ਉਦਯੋਗਾਂ ਨੂੰ ਪ੫ਫੁੱਲਤ ਕਰਨ ਲਈ ਚੁਸਤ ਦਰੁੱਸਤ ਤੇ ਮਜ਼ਬੂਤ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਪੰਜਾਬ ਨੂੰ ਦੇਸ਼ ਦੀ 'ਭੋਜਨ ਟੋਕਰੀ' ਵਜੋਂ ਜਾਣਿਆ ਜਾਂਦਾ ਹੈ, ਜਦਕਿ ਪੰਜਾਬ ਸਰਕਾਰ ਇਸ ਨੂੰ ਹੁਣ 'ਫੂਡ ਪ੍ਰੋਸੈਸਿੰਗ ਹੱਬ' ਵਜੋਂ ਵਿਕਸਤ ਕਰਨ ਲਈ ਯਤਨਸ਼ੀਲ ਹੈ।

ਉਨ੍ਹਾਂ ਕਿਹਾ ਕਿ ਇਕ ਪਾਸੇ ਜਿੱਥੇ ਸੂਬੇ 'ਚ ਤਿੰਨ ਮੈਗਾ ਫੂਡ ਪਾਰਕਾਂ (ਲਾਡੋਵਾਲ ਫੂਡ ਪਾਰਕ ਲੁਧਿਆਣਾ, ਸੁਖਜੀਤ ਮੈਗਾ ਫੂਡ ਪਾਰਕ ਫਗਵਾੜਾ ਤੇ ਇੰਟਰਨੈਸ਼ਨਲ ਮੈਗਾ ਫੂਡ ਪਾਰਕ ਫਾਜ਼ਿਲਕਾ) ਸਥਾਪਿਤ ਕੀਤੀਆਂ ਜਾ ਰਹੀਆਂ ਹਨ, ਉੱਥੇ ਅੰਮਿ੍ਰਤਸਰ-ਕੋਲਕਾਤਾ ਇੰਡਸਟਰੀਅਲ ਕੋਰੀਡੋਰ ਤਹਿਤ ਸੂਬੇ 'ਚ ਦੋ ਮੈਨੂਫੈਕਚਰਰਿੰਗ ਕਲੱਸਟਰ ਸਥਾਪਤ ਕੀਤੇ ਜਾਣਗੇ। ਜਿਨ੍ਹਾਂ 'ਚ ਲੁਧਿਆਣਾ ਵਿਖੇ 'ਉੱਚ ਤਕਨੀਕ ਮੈਨੂਫੈਕਚਰਿੰਗ ਕਲੱਸਟਰ' ਤੇ ਰਾਜਪੁਰਾ (ਪਟਿਆਲਾ) ਵਿਖੇ 'ਇੰਟੈਗਰੇਟਿਡ ਮੈਨੂਫੈਕਚਰਿੰਗ ਕਲੱਸਟਰ' ਸਥਾਪਿਤ ਕਰਨਾ ਸ਼ਾਮਲ ਹੈ। ਸੂਬੇ 'ਚ ਫੂਡ ਪ੍ਰੋਸੈਸਿੰਗ ਸੈਕਟਰ ਦੇ ਵਿਕਾਸ ਲਈ ਸਰਕਾਰ ਵੱਲੋਂ ਬਹੁਤ ਵਧੀਆ 'ਈਕੋਸਿਸਟਮ' ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਾਧੂ ਬਿਜਲੀ ਵਾਲਾ ਸੂਬਾ ਹੈ। ਇਥੇ ਉਦਯੋਗਾਂ ਲਈ ਸਸਤੀ ਦਰ 'ਤੇ ਲੋੜ ਮੁਤਾਬਿਕ ਪੂਰੀ ਬਿਜਲੀ ਸਪਲਾਈ ਕੀਤੀ ਜਾਂਦੀ ਹੈ।

ਅਰੋੜਾ ਨੇ ਨਿਵੇਸ਼ਕਾਂ ਨੂੰ ਸੂਬੇ 'ਚ ਫੂਡ ਪ੍ਰੋਸੈਸਿੰਗ ਖੇਤਰ ਵਿਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਸੂਬੇ 'ਚ ਨਿਵੇਸ਼ ਦੀਆਂ ਅਪਾਰ ਸੰਭਾਵਨਾਵਾਂ ਹਨ, ਕਿਉਂਕਿ ਵਿਸ਼ਵ ਬੈਂਕ ਨੇ ਪੰਜਾਬ ਨੂੰ ਨਵਾਂ ਉੱਦਮ ਸੌਖੇ ਢੰਗ ਨਾਲ ਸਥਾਪਿਤ ਕਰਨ ਲਈ ਦੇਸ਼ ਦਾ ਸਭ ਤੋਂ ਵਧੀਆ ਸੂਬਾ ਐਲਾਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਸਨਅਤੀ ਤੇ ਵਪਾਰਕ ਨੀਤੀ-2017 'ਚ ਰਾਜ ਦੇ ਐਗਰੋ ਤੇ ਫੂਡ ਪ੍ਰੋਸੈਸਿੰਗ ਉਦਯੋਗ ਖੇਤਰ ਨੂੰ ਅਹਿਮ ਸੈਕਟਰ ਵਜੋਂ ਵਿਕਸਤ ਕਰਨ ਲਈ ਕਈ ਵਿੱਤੀ ਤੇ ਗ਼ੈਰ ਵਿੱਤੀ ਰਿਆਇਤਾਂ ਦੇਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਜੋ ਵੀ ਨੌਜਵਾਨ ਜਾਂ ਉੱਦਮੀ ਸੂਬੇ ਵਿਚ ਨਵਾਂ ਉੱਦਮ ਸ਼ੁਰੂ ਕਰਨਾ ਚਾਹੁੰਦਾ ਹੈ ਤਾਂ ਬੈਂਕਾਂ ਵੱਲੋਂ ਬਿਨਾਂ ਕਿਸੇ ਖੱਜਲ ਖੁਆਰੀ ਦੇ 5 ਲੱਖ ਰੁਪਏ ਤੋਂ 25 ਲੱਖ ਰੁਪਏ ਕਰਜ਼ੇ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਜੇਕਰ ਕੋਈ ਬੈਂਕ ਕਰਜ਼ਾ ਦੇਣ ਤੋਂ ਆਨਾਕਾਨੀ ਕਰਦਾ ਹੈ ਜਾਂ ਖੱਜਲ ਖੁਆਰ ਕਰਦਾ ਹੈ ਤਾਂ ਇਸ ਸਬੰਧੀ ਬੈਂਕ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਬਣਦੀ ਕਾਰਵਾਈ ਆਰੰਭੀ ਜਾਵੇਗੀ। ਉਨ੍ਹਾਂ ਸਥਾਪਤ ਉਦਯੋਗਪਤੀਆਂ ਨੂੰ ਸੱਦਾ ਦਿੱਤਾ ਕਿ ਉਹ ਵਪਾਰਕ ਸਮਾਜਿਕ ਜ਼ਿੰਮੇਵਾਰੀ (ਸੀਐੱਸਆਰ) ਗਤੀਵਿਧੀ ਤਹਿਤ ਲੋਕਾਂ ਦਾ ਸਮਾਜਿਕ ਅਤੇ ਆਰਥਿਕ ਉਥਾਨ ਕਰਨ ਲਈ ਅੱਗੇ ਆਉਣ। ਉਦਯੋਗ ਤੇ ਵਣਜ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਕੇਸ਼ ਕੁਮਾਰ ਵਰਮਾ ਤੇ ਨਿਰਦੇਸ਼ਕ ਡੀਪੀਐੱਸ ਖਰਬੰਦਾ ਨੇ ਸੂਬਾ ਸਰਕਾਰ ਵੱਲੋਂ ਤਿਆਰ ਕੀਤੀ ਗਈ ਪੰਜਾਬ ਉਦਯੋਗ ਤੇ ਵਪਾਰਕ ਨੀਤੀ-2017 ਦੇ ਵੱਖ-ਵੱਖ ਪਹਿਲੂਆਂ 'ਤੇ ਚਾਨਣਾ ਪਾਇਆ। ਇਸ ਮੌਕੇ 25 ਨਿਵੇਸ਼ਕਾਂ ਵੱਲੋਂ ਪੰਜਾਬ ਸਰਕਾਰ ਨਾਲ ਸੂਬੇ ਵਿੱਚ 70 ਕਰੋੜ ਰੁਪਏ ਦੇ ਨਿਵੇਸ਼ ਦੇ ਸਮਝੌਤੇ ਸਹੀਬੱਧ ਕੀਤੇ ਗਏ। ਪੀਏਯੂ ਵੱਲੋਂ ਵੀ ਇਕ ਸਮਝੌਤਾ ਕੀਤਾ ਗਿਆ। ਸੰਮੇਲਨ ਦੌਰਾਨ ਪੀਏਯੂ ਦੇ ਉਪ ਕੁਲਪਤੀ ਡਾ. ਬਲਦੇਵ ਸਿੰਘ ਿਢੱਲੋਂ ਤੇ ਫੂਡ ਖੇਤਰ ਨਾਲ ਸਬੰਧਿਤ ਸਨਅਤੀ ਸਖ਼ਸ਼ੀਅਤਾਂ ਭਵਦੀਪ ਸਰਦਾਨਾ (ਦਿ ਸੁਖਜੀਤ ਸਟਾਰਚ ਐਂਡ ਕੈਮੀਕਲਜ਼ ਲਿਮਿਟਡ), ਸੰਜੇ ਸਿੰਘਲ (ਆਈਟੀਸੀ ਲਿਮਿਟਡ), ਅਕਸ਼ੇ ਬੈਕਟਰ (ਕਰੈਮਿਕਾ ਫੂਡ ਇੰਡਸਟਰੀਜ਼ ਲਿਮਿਟਡ), ਰਿੰਕੇਸ਼ ਸਤੀਜਾ (ਪੈਪਸੀਕੋ ਕੰਪਨੀ), ਸੰਦੀਪ ਕਪੂਰ (ਸਕੂਲ ਆਫ਼ ਬਿਜਨਸ ਸਟੱਡੀਜ਼) ਨੇ ਵੀ ਆਪਣੇ ਵਿਚਾਰ ਰੱਖੇ।

--207) ਸਮਾਗਮ ਨੂੰ ਸੰਬੋਧਨ ਕਰਦੇ ਸਨਅਤ ਤੇ ਵਣਜ ਵਿਭਾਗ ਦੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੋੜਾ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: ÃÈì¶ ù ÒëÈ