ਨਸ਼ੀਲੇ ਕੈਪਸੂਲਾਂ ਤੇ ਗੋਲੀਆਂ ਸਣੇ ਅਕਾਲੀ ਸਰਪੰਚ ਕਾਬੂ

Updated on: Fri, 14 Sep 2018 05:50 PM (IST)
  

ਲਖਬੀਰ ਖੁੰਡਾ, ਧਾਰੀਵਾਲ : ਥਾਣਾ ਧਾਰੀਵਾਲ ਦੀ ਪੁਲਿਸ ਨੇ ਨਸ਼ੀਲੀ ਗੋਲੀਆਂ ਤੇ ਨਸ਼ੀਲੇ ਕੈਪਸੂਲਾਂ ਸਣੇ ਇਕ ਅਕਾਲੀ ਸਰਪੰਚ ਨੂੰ ਕਾਬੂ ਕੀਤਾ ਹੈ। ਥਾਣਾ ਮੁਖੀ ਅਮਨਦੀਪ ਸਿੰਘ ਨੇ ਦੱਸਿਆ ਕਿ ਏਐੱਸਆਈ ਪ੫ਦੀਪ ਕੁਮਾਰ ਨੇ ਪੁਲਿਸ ਪਾਰਟੀ ਨਾਲ ਪੁੱਲ ਬਾਈਪਾਸ ਖੁੰਡਾ ਮੋੜ ਧਾਰੀਵਾਲ 'ਤੇ ਨਾਕਾ ਲਗਾਇਆ ਸੀ। ਇਸ ਦੌਰਾਨ ਧਾਰੀਵਾਲ ਸਾਈਡ ਵੱਲੋਂ ਆ ਰਹੀ ਇਕ ਕਾਲੇ ਰੰਗ ਦੀ ਕਾਰ ਨੰਬਰ ਪੀਬੀ 06 ਵਾਈ 3377 ਨੂੰ ਰੋਕ ਕੇ ਜਦ ਤਲਾਸ਼ੀ ਲਈ ਗਈ ਤਾਂ ਕਾਰ ਸਵਾਰ ਨੇ ਉਸ ਵਿਚੋਂ ਇਕ ਪਲਾਸਟਿਕ ਦਾ ਲਿਫਾਫਾ ਬਾਹਰ ਸੁੱਟਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਜਦ ਲਿਫਾਫੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 150 ਕੈਪਸੂਲ ਟਰਾਮਾਡੋਲ ਅਤੇ 150 ਐਲਪਰੈਸ ਦੀਆਂ ਗੋਲੀਆਂ ਬਰਾਮਦ ਹੋਈਆਂ। ਪੁੱਛਗਿੱਛ ਦੌਰਾਨ ਉਕਤ ਵਿਅਕਤੀ ਨੇ ਆਪਣੀ ਪਛਾਣ ਸਰਪੰਚ ਸਤਨਾਮ ਸਿੰਘ ਪੁੱਤਰ ਸੋਹਣ ਸਿੰਘ ਕੋਮ ਘੁਮਿਆਰ ਵਾਸੀ ਪਿੰਡ ਦੀਨਪੁਰ ਵਜੋਂ ਦੱਸੀ। ਪੁਲਿਸ ਵੱਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: éôÆñ¶ ÕËêÃ