ਰੋਹਿਤ ਦੀ ਆਤਿਸ਼ਬਾਜ਼ੀ, ਭਾਰਤ ਨੇ ਜਿੱਤੀ ਸੀਰੀਜ਼

Updated on: Tue, 06 Nov 2018 11:02 PM (IST)
  

ਲਖਨਊ : ਕਪਤਾਨ ਰੋਹਿਤ ਸ਼ਰਮਾ ਦੇ ਰਿਕਾਰਡ ਚੌਥੇ ਸੈਂਕੜੇ ਦੀ ਮਦਦ ਨਾਲ ਭਾਰਤ ਨੇ ਮੰਗਲਵਾਰ ਨੂੰ ਇਥੇ ਜਾਰੀ ਤਿੰਨ ਟੀ-20 ਮੈਚਾਂ ਦੀ ਸੀਰੀਜ਼ 'ਚ 2-0 ਦੀ ਅਜੇਤੂ ਬੜ੍ਹਤ ਬਣਾ ਲਈ ਹੈ। ਰੋਹਿਤ ਨੇ ਦੀਵਾਲੀ ਤੋਂ ਠੀਕ ਪਹਿਲਾਂ ਆਤਿਸ਼ੀ ਬੱਲੇਬਾਜ਼ੀ ਕਰਦੇ ਹੋਏ 61 ਗੇਂਦਾਂ 'ਤੇ ਅੱਠ ਚੌਕੇ ਅਤੇ ਸੱਤ ਛੱਕਿਆਂ ਦੀ ਮਦਦ ਨਾਲ 111 ਨਾਟਆਊਟ ਦੌੜਾਂ ਦੀ ਤੂਫ਼ਾਨੀ ਪਾਰੀ ਖੇਡੀ। ਰੋਹਿਤ ਨੇ ਸੈਂਕੜੇ ਦੇ ਦਮ 'ਤੇ ਭਾਰਤ ਨੇ ਇਹ ਮੁਕਾਬਲਾ 71 ਦੌੜਾਂ ਨਾਲ ਜਿੱਤ ਲਿਆ। ਪਹਿਲੀ ਵਾਰੀ ਕਿਸੇ ਕੌਮਾਂਤਰੀ ਮੈਚ ਦੀ ਮੇਜ਼ਬਾਨੀ ਕਰ ਰਹੇ ਭਾਰਤ ਰਤਨ ਸ੍ਰੀ ਅਟਲ ਬਿਹਾਰੀ ਵਾਜਪਾਈ ਅੰਤਰਰਾਸ਼ਟਰੀ ਸਟੇਡੀਅਮ 'ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਲੈ ਕੇ ਟੀਮ ਇੰਡੀਆ ਨੇ ਰੋਹਿਤ ਦੇ ਸੈਂਕੜੇ ਦੀ ਬਦੌਲਤ 20 ਓਵਰਾਂ 'ਚ ਦੋ ਵਿਕਟਾਂ 'ਤੇ 195 ਦੌੜਾਂ ਬਣਾਈਆਂ। ਜਵਾਬ 'ਚ ਵੈਸਟ ਇੰਡੀਜ਼ ਦੀ ਟੀਮ ਨੂੰ 20 ਓਵਰਾਂ 'ਚ ਨੌਂ ਵਿਕਟਾਂ 'ਤੇ 124 ਦੌੜਾਂ 'ਤੇ ਹੀ ਰੋਕ ਦਿੱਤਾ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: ind wi