ਨਸ਼ੇ ਵੰਡਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਬੀਐੱਲ ਬਿਜਰਾਨੀਆ

Updated on: Wed, 11 Jan 2017 07:42 PM (IST)
  
éô¶ ò§â ä ò

ਨਸ਼ੇ ਵੰਡਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਬੀਐੱਲ ਬਿਜਰਾਨੀਆ

-ਨਾਰਕੋਟਿਕ ਕੰਟਰੋਲ ਬਿਊਰੋ ਦੀ ਕੇਂਦਰੀ ਟੀਮ ਨੇ ਲੋਕਾਂ ਨੂੰ ਜਾਗਰੂਕ ਕਰਨ ਲਈ ਸ਼ੁਰੂ ਕੀਤੀ ਮੁਹਿੰਮ

ਗੁਰਦੀਪ ਭੱਲੜੀ, ਨੰਗਲ

ਪੰਜਾਬ ਵਿਧਾਨ ਸਭਾ ਦੀਆਂ ਚਾਰ ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਮੌਕੇ ਵੋਟਰਾਂ ਨੂੰ ਭਰਮਾਉਣ ਲਈ ਨਸ਼ੇ ਆਦਿ ਵੰਡਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀ ਜਾਵੇਗਾ।¢ਇਹ ਪ੫ਗਟਾਵਾ ਅੱਜ ਨੰਗਲ ਦੀ ਟਰੱਕ ਯੂਨੀਅਨ ਵਿਖੇ ਇੰਟੈਲੀਜੈਂਸ ਅਫ਼ਸਰ ਨਾਰਕੋਟਿਕ ਕੰਟਰੋਲ ਬਿਊਰੋ ਦੀ ਕੇਂਦਰੀ ਟੀਮ ਦੇ ਮੈਂਬਰ ਬੀਐੱਲ ਬਿਜਰਾਨੀਆਂ ਨੇ ਟਰੱਕ ਆਪਰੇਟਰਾਂ ਅਤੇ ਆਮ ਜਨਤਾ ਨੂੰ ਸੰਬੋਧਨ ਕਰਦਿਆ ਕੀਤਾ।¢

ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੋਟਾਂ ਮੌਕੇ ਸੁਚੇਤ ਰਹਿ ਕੇ ਨਸ਼ੇ ਵੰਡਣ ਵਾਲੇ ਵਿਅਕਤੀ ਦੀ ਸੂਚਨਾ ਡਰੱਗਜ਼ ਕੰਟਰੋਲ ਵਿਭਾਗ ਨੂੰ ਦੇਣ।¢ਉਨ੍ਹਾਂ ਕਿਹਾ ਨਸ਼ਿਆ ਨੂੰ ਰੋਕਣ ਲਈ ਆਮ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ¢ਤੇ ਜੇਕਰ ਕੋਈ ਵਿਅਕਤੀ ਨਸ਼ਾ ਵੰਡਦਾ ਹੈ ਤਾਂ ਉਹ ਇਸ ਦੀ ਸੂਚਨਾ ਉਨ੍ਹਾਂ ਦੇ ਫੋਨ ਨੰਬਰ 9461638499 ਤੇ ਦੇ ਸਕਦਾ ਹੈ¢ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ ਅਤੇ ਉਚਿਤ ਇਨਾਮ ਵੀ ਦਿੱਤਾ ਜਾਵੇਗਾ।¢ਇਸ ਮੌਕੇ ਉਨ੍ਹਾਂ ਜਾਣਕਾਰੀ ਦਿੰਦਿਆ ਦੱਸਿਆ ਵਿਭਾਗ ਦੀ ਟੀਮ ਵੱਲੋਂ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ¢ਅਤੇ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਨੂੰ ਨਸ਼ਾ ਵੰਡਣ ਵਾਲਿਆ ਖਿਲਾਫ ਜਾਗਰੂਕ ਕਰਨ ਲਈ ਜਾਗਰੂਕਤਾ ਮਹਿੰਮ ਚਲਾਈ ਜਾ ਰਹੀ ਹੈ।¢ਇਸ ਮੌਕੇ ਜਿਲ੍ਹਾ ਡਰੱਗਜ਼ ਕੰਟਰੋਲ ਅਫਸਰ ਬਲਰਾਮ ਲੂਥਰਾ, ਨੰਗਲ ਥਾਣ ਮੁਖੀ ਰਾਜਪਾਲ ਸਿੰਘ ਤੋ ਇਲਾਵਾ ਵੱਡੀ ਗਿਣਤੀ 'ਚ ਲੋਕ ਹਾਜ਼ਰ ਸਨ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: éô¶ ò§â ä ò